ਮਨ ਨਾਲ ਲੜਨਾ ਵੀ ਭਗਤੀ ਹੈ : ਪੂਜਨੀਕ ਗੁਰੂ ਜੀ

ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਪਰਮਾਤਮਾ ਨੇ ਸਾਰੇ ਸਰੀਰਾਂ ‘ਚੋਂ ਮਨੁੱਖ ਨੂੰ ਬਿਲਕੁਲ ਵੱਖਰਾ ਬਣਾਇਆ ਹੈ ਇਸ ਦੇ ਅੰਦਰ ਜਿੰਨਾ ਦਿਮਾਗ, ਸੋਚਣ-ਸਮਝਣ ਦੀ ਸ਼ਕਤੀ ਹੈ, ਕਿਸੇ ਹੋਰ ਪ੍ਰਾਣੀ ‘ਚ ਨਹੀਂ ਆਤਮਾ ਨੂੰ ਮਨੁੱਖੀ ਜਨਮ ਪਰਮਾਤਮਾ ਨੂੰ ਪ੍ਰਾਪਤ ਕਰਨ ਲਈ, ਆਤਮਾ ਨੂੰ ਆਵਾਗਮਨ, ਜਨਮ-ਮਰਨ ਤੋਂ ਅਜ਼ਾਦ ਕਰਵਾਉਣ ਲਈ ਮਿਲਿਆ ਹੈ। ਮਨੁੱਖੀ ਸਰੀਰ ‘ਚ ਜੇਕਰ ਜੀਵ-ਆਤਮਾ ਪ੍ਰਭੂ-ਪਰਮਾਤਮਾ ਦਾ ਨਾਮ ਲਵੇ, ਓਮ, ਹਰੀ, ਅੱਲ੍ਹਾ, ਵਾਹਿਗੁਰੂ ਦੀ ਭਗਤੀ-ਇਬਾਦਤ ਕਰੇ ਤਾਂ ਬਹੁਤ ਸਾਰੇ ਭਿਆਨਕ ਕਰਮ ਕੱਟ ਜਾਂਦੇ ਹਨ ਇਨਸਾਨ ਸਫ਼ਲਤਾ ਦੀਆਂ ਪੌੜੀਆਂ ਚੜ੍ਹਦਾ ਜਾਂਦਾ ਹੈ ਸਫ਼ਲਤਾ ਇਨਸਾਨ ਦੇ ਕਦਮ ਚੁੰਮਦੀ ਹੈ ਪਰ ਇਹ ਤਾਂ ਹੀ ਸੰਭਵ ਹੈ ਜੇਕਰ ਇਨਸਾਨ ਸਤਿਸੰਗ ‘ਚ ਆ ਕੇ ਅਮਲ ਕਰੇ।

ਇਹ ਵੀ ਪੜ੍ਹੋ : WTC Final : ਅਸਟਰੇਲੀਆ ਨੂੰ 296 ਦੌੜਾਂ ਦੀ ਲੀੜ, 6 ਵਿਕਟਾਂ ਬਾਕੀ

ਪੂਜਨੀਕ ਗੁਰੂ  ਜੀ ਫ਼ਰਮਾਉਂਦੇ ਹਨ ਕਿ ਇਨਸਾਨ ਨੂੰ ਚੁਗਲੀ, ਨਿੰਦਿਆ, ਲੱਤ-ਖਿਚਾਈ, ਕਿਸੇ ਦਾ ਬੁਰਾ ਸੋਚਣ, ਕਰਨ ‘ਚ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ ਕਾਮ-ਵਾਸ਼ਨਾ, ਕਰੋਧ, ਲੋਭ, ਮੋਹ, ਹੰਕਾਰ, ਮਨ-ਮਾਇਆ ‘ਚ ਪੈ ਕੇ ਮਨੁੱਖੀ ਜਨਮ ਨੂੰ ਤਬਾਹ ਨਹੀਂ ਕਰਨਾ ਚਾਹੀਦਾ, ਸਗੋਂ ਇਨ੍ਹਾਂ ਬੁਰਾਈਆਂ ਤੋਂ  ਆਪਣੇ-ਆਪ ਨੂੰ ਬਚਾਉਣਾ ਚਾਹੀਦਾ ਹੈ ਜਿਵੇਂ ਤੁਸੀਂ ਗੱਡੀ ਚਲਾ ਰਹੇ ਹੋ ਤੇ ਅੱਗੇ ਇੱਕ ਪਾਸੇ ਦਲਦਲ ਹੋਵੇ ਅਤੇ ਦੂਜੇ ਪਾਸੇ ਟੋਏ ਹੋਣ ਤਾਂ ਤੁਸੀਂ ਬੜੇ ਆਰਾਮ ਨਾਲ, ਧਿਆਨ ਨਾਲ ਗੱਡੀ ਚਲਾਉਂਦੇ ਹੋ ਕਿ ਗੱਡੀ ਨਾ ਤਾਂ ਟੋਏ ‘ਚ ਜਾਵੇ ਅਤੇ ਨਾ ਹੀ ਦਲਦਲ ‘ਚ ਫਸੇ।

ਜੇਕਰ ਧਿਆਨ ਨਾਲ ਚਲਾਉਗੇ ਤਾਂ ਤੁਸੀਂ ਸਹੀ-ਸਲਾਮਤ ਨਿਕਲ ਜਾਓਗੇ ਜੇਕਰ ਲਾਪਰਵਾਹੀ ਨਾਲ, ਇੱਧਰ-ਉੱਧਰ ਦੀਆਂ ਗੱਲਾਂ ਕਰਦੇ ਜਾਓਗੇ ਤਾਂ ਗੱਡੀ ਜਾਂ ਤਾਂ ਟੋਏ ‘ਚ ਡਿੱਗ ਜਾਵੇਗੀ ਜਾਂ ਦਲਦਲ ‘ਚ ਫਸ ਜਾਵੇਗੀ ਤਾਂ ਉਸੇ ਤਰ੍ਹਾਂ ਮਨ ਤੇ ਮਾਇਆ ਕਾਲ ਨੇ ਬਣਾਏ ਹਨ ਅਤੇ ਜ਼ਿੰਦਗੀ ਰੂਪੀ ਗੱਡੀ ‘ਤੇ ਜੇਕਰ ਮਨ ਸਵਾਰ ਹੈ ਤਾਂ ਇਨਸਾਨ ਇਨ੍ਹਾਂ ‘ਚ ਡਿੱਗ ਪਵੇਗਾ ਕਾਮ-ਵਾਸ਼ਨਾ, ਕਰੋਧ, ਲੋਭ, ਮੋਹ,ਹੰਕਾਰ, ਮਨ-ਮਾਇਆ ਰੂਪੀ ਦਲਦਲ ‘ਚ ਤੁਹਾਡੀ ਆਤਮਾ ਫੱਸ ਜਾਵੇਗੀ ਜੇਕਰ ਤੁਸੀਂ ਧਿਆਨ ਨਾਲ ਭਾਵ ਸਿਮਰਨ, ਭਗਤੀ-ਇਬਾਦਤ ਕਰੋਗੇ, ਗੁਰੂ, ਪੀਰ-ਫ਼ਕੀਰ ਜਿਹੋ-ਜਿਹੀ ਟਰੇਨਿੰਗ ਦਿੰਦਾ ਹੈ,  ਓਵੇਂ ਡਰਾਈਵਰ ਬਣ ਕੇ ਜ਼ਿੰਦਗੀ ਗੁਜ਼ਾਰੋਗੇ ਤਾਂ ਤੁਸੀਂ ਨਾ ਤਾਂ ਦਲਦਲ ‘ਚ ਫਸੋਗੇ ਤੇ ਨਾ ਹੀ ਕਦੇ ਟੋਇਆਂ ‘ਚ ਗੱਡੀ ਡਿੱਗੇਗੀ, ਕਿਉਂਕਿ ਪੀਰ-ਫ਼ਕੀਰ ਇਨ੍ਹਾਂ ਰਾਹਾਂ ਦੇ ਮਾਹਿਰ ਹੁੰਦੇ ਹਨ।

ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਫ਼ਕੀਰਾਂ ਦੇ ਬਚਨਾਂ ‘ਤੇ ਚੱਲਣਾ ਬੜਾ ਮੁਸ਼ਕਿਲ ਵੀ ਹੈ ਕਿਉਂਕਿ ਮਨ ਬੜੇ ਰੋੜੇ ਅਟਕਾਉਂਦਾ ਹੈ ਅਜਿਹੇ-ਅਜਿਹੇ ਲੋਕ ਜੋ ਭਗਤੀ ‘ਚ ਲੱਗਦੇ ਹਨ, ਬੜੇ ਭਗਤ ਲੱਗਦੇ ਹਨ, ਪਰ ਜਦੋਂ ਮਨ ਦਾਅ ਚਲਾਉਂਦਾ ਹੈ ਤਾਂ ਭਗਤੀ ਧਰੀ-ਧਰਾਈ ਰਹਿ ਜਾਂਦੀ ਹੈ ਕਿਉਂਕਿ ਨਿੰਦਿਆ-ਚੁਗਲੀ, ਵਿਅਰਥ, ਫਜ਼ੂਲ ਦੀਆਂ ਗੱਲਾਂ ਇਨਸਾਨ ਨੂੰ ਕਿਤੋਂ ਦਾ ਨਹੀਂ ਛੱਡਦੀਆਂ ਇੰਜ ਜੋ ਵੀ ਕਰਦੇ ਹਨ ਉਹ ਕਦੇ ਵੀ ਰੂਹਾਨੀਅਤ ‘ਚ ਮਾਲਕ, ਸਤਿਗੁਰੂ ਦੀ ਦਇਆ-ਮਿਹਰ ਦੇ ਕਾਬਲ ਨਹੀਂ ਬਣ ਸਕਦੇ ਇਸ ਲਈ ਮਨ ਨਾਲ ਲੜੋ ਤੇ ਸੇਵਾ-ਸਿਮਰਨ ਕਰੋ।