ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੇ ਬੁਲਾਰੇ ਦਾ ਆਇਆ ਵੱਡਾ ਬਿਆਨ

Dera Spokesperson

ਡੇਰਾ ਸੱਚਾ ਸੌਦਾ ਅਤੇ ਇਸ ਦੇ ਸ਼ਰਧਾਲੂਆਂ ਬਾਰੇ ਕੀਤਾ ਗਿਆ ਟਵੀਟ ਮੰਦਭਾਗਾ

  • ਬੁਲਾਰੇ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਿੱਖਿਆ ਮਾਨਵਤਾ ਭਲਾਈ ਦੇ ਕੰਮ ਅਤੇ ਸਭ ਨਾਲ ਪ੍ਰੇਮ ਕਰਨਾ

(ਸੱਚ ਕਹੂੰ ਨਿਊਜ਼) ਬਰਨਾਵਾ । ਬੀਤੇ ਦਿਨ ਸੋਸ਼ਲ ਮੀਡੀਆ ਐਕਟੀਵਿਸਟ ਤੇ ਦਿੱਲੀ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦਾ ਡੇਰਾ ਸੱਚਾ ਸੌਦਾ ਅਤੇ ਇਸ ਦੇ ਸ਼ਰਧਾਲੂਆਂ ਨੂੰ ਲੈ ਕੇ ਕੀਤਾ ਗਿਆ ਟਵੀਟ ਮੰਦਭਾਗਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਡੇਰਾ ਸੱਚਾ ਸੌਦਾ ਦੇ ਬੁਲਾਰੇ ਐਡਵੋਕੇਟ ਜਤਿੰਦਰ ਖੁਰਾਣਾ ਅਤੇ ਸੰਦੀਪ ਕੌਰ ਇੰਸਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਆਪਣੇ ਸ਼ਰਧਾਲੂਆਂ ਨੂੰ ਹਮੇਸ਼ਾ ਮਾਨਵਤਾ ਭਲਾਈ ਦੇ ਕੰਮਾਂ ਅਤੇ ਆਪਸੀ ਪ੍ਰੇਮ ਕਰਨ ਦੀ ਸਿੱਖਿਆ ਦਿੰਦਾ ਹੈ।

ਜੇਕਰ ਕਿਸੇ ਵਿਅਕਤੀ ਨੇ ਡੇਰਾ ਸ਼ਰਧਾਲੂਂ ਹੋਣ ਦੇ ਨਾਂਅ ‘ਤੇ ਜੇਕਰ ਕਿਸੇ ਵਿਅਕਤੀ ਨੇ ਸਵਾਤੀ ਮਾਲੀਵਾਲ ਨੂੰ ਕੁਝ ਕਿਹਾ ਹੈ ਤਾਂ ਉਹ ਅਜਿਹੇ ਵਿਅਕਤੀ ਦੀ ਨਿੱਜੀ ਸੋਚ ਹੈ ਅਤੇ ਡੇਰਾ ਸੱਚਾ ਸੌਦਾ ਕਿਸੇ ਵੀ ਅਜਿਹੇ ਵਿਅਕਤੀ ਦਾ ਸਮਰਥਨ ਨਹੀਂ ਕਰਦਾ ਜੋ ਸਮਾਜ ‘ਚ ਪ੍ਰੇਮ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਸਾਜ਼ਿਸ਼ ਰਚ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਡੇਰਾ ਸੱਚਾ ਸੌਦਾ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਖਿਲ਼ਾਫ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ, ਜੋ ਕਿ ਅਤਿ ਨਿੰਦਣਯੋਗ ਹੈ।

ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਕਿਸੇ ਨੂੰ ਵੀ ਕੁਝ ਨਹੀਂ ਕਿਹਾ ਗਿਆ ਹੈ। ਜੇਕਰ ਕੋਈ ਸਮਾਜ ਵਿਰੋਧੀ ਅਨਸਰ ਅਜਿਹਾ ਕਰ ਰਿਹਾ ਹੈ ਤਾਂ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਅਜਿਹੇ ਲੋਕਾਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਹਮੇਸ਼ਾ ਹੀ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤੇ ਹੈ, ਭਾਵੇਂ ਉਹ ਭਰੂਣ ਹੱਤਿਆ ਨੂੰ ਰੋਕਣ ਦੀ ਗੱਲ ਹੋਵੇ ਜਾਂ ਦਾਜ ਪ੍ਰਥਾ ਵਰਗੀਆਂ ਬੁਰਾਈਆਂ ਨੂੰ ਸਮਾਜ ਵਿੱਚੋਂ ਭਜਾਉਣਾ ਹੋਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here