Hoshiarpur Flood: ਹੁਸ਼ਿਆਰਪੁਰ ਜ਼ਿਲ੍ਹੇ ’ਚ ਵੀ ਹੜ੍ਹ ਪੀੜਤਾਂ ਲਈ ਡੇਰਾ ਸ਼ਰਧਾਲੂਆਂ ਨੇ ਸੰਭਾਲੀ ਕਮਾਨ

Hoshiarpur Flood
Hoshiarpur Flood: ਹੁਸ਼ਿਆਰਪੁਰ ਜ਼ਿਲ੍ਹੇ ’ਚ ਵੀ ਹੜ੍ਹ ਪੀੜਤਾਂ ਲਈ ਡੇਰਾ ਸ਼ਰਧਾਲੂਆਂ ਨੇ ਸੰਭਾਲੀ ਕਮਾਨ

ਡੇਰਾ ਸੱਚਾ ਸੌਦਾ ਦੀ ਮੱਦਦ ਲਾਮਿਸਾਲ : ਮੰਗੇਸ਼ ਸੂਦ

  • ਹੜ੍ਹ ਪੀੜਤਾਂ ਲਈ ਵੱਡੇ ਪੱਧਰ ’ਤੇ ਰਾਹਤ ਸਮੱਗਰੀ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨੂੰ ਕਰਵਾਈ ਜ਼ਮ੍ਹਾਂ

ਹੁਸ਼ਿਆਰਪੁਰ (ਗੁਰਪ੍ਰੀਤ ਸਿੰਘ/ਵਿਜੈ ਸਿੰਗਲਾ)। Hoshiarpur Flood: ਹੜ੍ਹਾਂ ਰੂਪੀ ਕੁਦਰਤ ਦੀ ਕਰੋਪੀ ਝੱਲ ਰਹੇ ਸੂਬੇ ਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਲਈ ਰਾਹਤ ਪਹੁੰਚਾਉਣ ਦਾ ਕੰਮ ਡੇਰਾ ਸੱਚਾ ਸੌਦਾ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਹੜ੍ਹਾਂ ਦੀ ਮਾਰ ਝੱਲ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੋਕਾਂ ਨੂੰ ਡੇਰਾ ਸੱਚਾ ਸੌਦਾ ਵੱਲੋਂ ਸ਼ੁਰੂ ਕੀਤਾ ਗਿਆ ਹੈ। ਰਾਹਤ ਸਮੱਗਰੀ ਦੀ ਪਹਿਲੀ ਖੇਪ ਨੂੰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਅਪੀਲ ’ਤੇ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਿਖੇ ਜ਼ਮ੍ਹਾਂ ਕਰਵਾਇਆ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸਟੇਟ ਕਮੇਟੀ ਮੈਂਬਰ ਰਾਮਕਰਨ ਇੰਸਾਂ ਭਵਾਨੀਗੜ੍ਹ, ਰਾਮ ਸਿੰਘ ਚੇਅਰਮੈਨ ਅਸਪਾਲ ਕਲਾਂ ਅਤੇ ਗੁਰਮੇਲ ਦਾਸ ਝਨੇੜੀ ਵੀ ਮੌਜ਼ੂਦ ਰਹੇ।

ਇਹ ਖਬਰ ਵੀ ਪੜ੍ਹੋ : Gurdaspur News: ਗੁਰਦਾਸਪੁਰ ਦੇ ਹੜ੍ਹ ਪੀੜਤਾਂ ਦੀ ਮੱਦਦ ‘ਚ ਜੁਟੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਹੜ੍ਹ ਪੀੜਤਾਂ ਲਈ ਡੇਰਾ ਸੱਚਾ ਸੌਦਾ ਦੇ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਨਾਲ ਅਪੀਲ ਵੀ ਕੀਤੀ ਕਿ ਹੁਸ਼ਿਆਰਪੁਰ ਜ਼ਿਲ੍ਹੇ ’ਚ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਰਾਹੀਂ ਅਤਿ ਲੋੜਵੰਦਾਂ ਨੂੰ ਵੱਖ-ਵੱਖ ਥਾਵਾਂ ’ਤੇ ਹੀ ਪਹੁੰਚਾਈ ਜਾ ਰਹੀ ਹੈ। ਇਸ ਕਾਰਨ ਪ੍ਰਸ਼ਾਸਨ ਦੀ ਅਪੀਲ ’ਤੇ ਡੇਰਾ ਸੱਚਾ ਸੌਦਾ ਵੱਲੋਂ ਸਾਰੀ ਰਾਹਤ ਸਮੱਗਰੀ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੇ ਸਪੁਰਦ ਕਰ ਦਿੱਤੀ ਗਈ। Hoshiarpur Flood

Hoshiarpur Flood

ਇਸ ਮੌਕੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਸਵੀਕਾਰਦਿਆਂ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੇ ਸੈਕਟਰੀ ਮੰਗੇਸ਼ ਸੂਦ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਹੜ੍ਹ ਪੀੜਤਾਂ ਲਈ ਕੀਤੀ ਜਾ ਰਹੀ ਸੇਵਾ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਡੇਰਾ ਸੱਚਾ ਸੌਦਾ ਵੱਲੋਂ ਜ਼ਮ੍ਹਾਂ ਕਰਵਾਈ ਸਮੱਗਰੀ ਜਿਸ ’ਚ ਤਰਪਾਲਾਂ, ਮੱਛਰਦਾਨੀਆਂ, ਸੁੱਕੇ ਰਸ, ਓਡੋਨਿਲ, ਕਛੂਆ ਛਾਪ ਆਦਿ ਸ਼ਾਮਲ ਹਨ, ਨੂੰ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ। ਇਸ ਕੰਮ ’ਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲੇਫਅਰ ਕਮੇਟੀ ਦੇ ਮੈਂਬਰ ਵੀ ਰੈਡ ਕਰਾਸ ਸੁਸਾਇਟੀ ਦਾ ਸਾਥ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੇਰਾ ਸੱਚਾ ਸੌਦਾ ਦੇ ਸਟੇਟ ਕਮੇਟੀ ਮੈਂਬਰ ਰਾਮਕਰਨ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਮੈਂਬਰ ਹੜ੍ਹ ਪੀੜਤ ਇਲਾਕਿਆਂ ’ਚ ਰਾਹਤ ਸਮੱਗਰੀ ਵੰਡਣ ’ਚ ਲੱਗੇ ਹੋਏ ਹਨ। Hoshiarpur Flood

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ, ਦਸੂਹਾ ਤੇ ਮੁਕੇਰੀਆਂ ਦੇ ਵੱਡੀ ਗਿਣਤੀ ਪਿੰਡ ਹੜ੍ਹਾਂ ਦੀ ਲਪੇਟ ’ਚ ਆਏ ਹੋਏ ਹਨ। ਉਨ੍ਹਾਂ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਸਰਵੇ ਕਰਨ ਉਪਰੰਤ ਪ੍ਰਸ਼ਾਸਨ ਦੀ ਬੇਨਤੀ ’ਤੇ ਅਮਲ ਕਰਦਿਆਂ ਹੜ੍ਹ ਪੀੜਤਾਂ ਲਈ ਮੱਛਰਦਾਨੀਆਂ, ਤਰਪਾਲਾਂ, ਓਡੋਮੋਸ, ਰਸ, ਕਛੂਆ ਛਾਪ ਅਗਰਬਤੀ ਪ੍ਰਸ਼ਾਸਨ ਦੀ ਅਪੀਲ ’ਤੇ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੋਰ ਗੱਲਬਾਤ ਕਰਦਿਆਂ ਡੇਰਾ ਸੱਚਾ ਸੌਦਾ ਦੇ ਸਟੇਟ ਕਮੇਟੀ ਮੈਂਬਰ ਰਾਮ ਸਿੰਘ ਚੇਅਰਮੈਨ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਹਮੇਸ਼ਾ ਮਾਨਵਤਾ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕੀਤਾ ਜਾਂਦਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ’ਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਦਾ ਫੈਸਲਾ ਕੀਤਾ ਹੈ। Hoshiarpur Flood

Hoshiarpur Flood

ਉਨ੍ਹਾਂ ਦੱਸਿਆ ਕਿ ਡੇਰਾ ਸ਼ਰਧਾਲੂਆਂ ਵੱਲੋਂ ਹੁਸ਼ਿਆਰਪੁਰ ਤੋਂ ਇਲਾਵਾ, ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਫਾਜ਼ਿਲਕਾ ਤੇ ਫਿਰੋਜ਼ਪੁਰ ’ਚ ਵੀ ਇਸੇ ਤਰ੍ਹਾਂ ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲਿਆਂ ਦੇ ਨਾਲ- ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਕਾਫੀ ਇਲਾਕਾ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆ ਗਿਆ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦਸੂਹਾ, ਮੁਕੇਰੀਆਂ ਤੇ ਟਾਂਡਾ ਉੜਮੁੜ ’ਚ ਹੜ੍ਹਾਂ ਕਾਰਨ ਕਾਫ਼ੀ ਲੋਕ ਪ੍ਰਭਾਵਿਤ ਹਨ। ਪ੍ਰਸ਼ਾਸਨ ਵੱਲੋਂ ਕਈ ਇਲਾਕਿਆਂ ’ਚ ਰਾਹਤ ਕੈਂਪ ਬਣਾਏ ਗਏ ਹਨ ਜਿੱਥੇ ਹੜ ਪੀੜਤਾਂ ਦੀ ਸਿੱਧੀ ਮੱਦਦ ਕੀਤੀ ਜਾ ਰਹੀ ਹੈ ਅਤੇ ਡੇਰਾ ਸੱਚਾ ਸੌਦਾ ਇਸ ’ਚ ਵੱਡੀ ਭੂਮਿਕਾ ਅਦਾ ਕਰ ਰਿਹਾ ਹੈ।

ਲੁਧਿਆਣਾ ਤੋਂ ਰਾਹਤ ਸਮੱਗਰੀ ਨੂੰ ਕੌਂਸਲਰ ਨੇ ਦਿੱਤੀ ਹਰੀ ਝੰਡੀ | Hoshiarpur Flood

ਲੰਘੀ ਸ਼ਾਮ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਭਰੇ ਕੈਂਟਰ ਨੂੰ ਲੁਧਿਆਣਾ ਦੇ ਨਗਰ ਕੌਂਸਲਰ ਲਵਲੀ ਮਨੋਚਾ ਵਾਰਡ ਨੰਬਰ 29 ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੇਰਾ ਸੱਚਾ ਸੌਦਾ ਦੀ ਸਟੇਟ ਕਮੇਟੀ ਦੇ ਮੈਂਬਰ ਰਾਮਕਰਨ ਇੰਸਾਂ ਭਵਾਨੀਗੜ੍ਹ, ਰਾਮ ਸਿੰਘ ਚੇਅਰਮੈਨ ਅਸਪਾਲ ਕਲਾਂ ਤੇ ਗੁਰਮੇਲ ਦਾਸ ਝਨੇੜੀ (ਭਵਾਨੀਗੜ੍ਹ) ਵੀ ਮੌਜ਼ੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਮਨੋਚਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਿਰ ਹੜ੍ਹ ਰੂਪੀ ਮੁਸੀਬਤ ਨੇ ਘੇਰਾ ਪਾਇਆ ਹੋਇਆ ਹੈ। ਅਜਿਹੇ ਮੌਕੇ ਡੇਰਾ ਸੱਚਾ ਸੌਦਾ ਸਰਸਾ ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਸੇਵਾ ਲਾ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੂਜ਼ਨੀਕ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਵਾਲੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਵੀ ਧੰਨ ਕਹਿਣ ਦੇ ਕਾਬਲ ਹਨ।