Flood Relief Team: ਗੁਰਦਾਸਪੁਰ (ਸੁਖਜੀਤ ਮਾਨ/ਕਰਮ ਥਿੰਦ)। ਹੜ੍ਹਾਂ ਦੀ ਮਾਰ ਝੱਲ ਰਹੇ ਜ਼ਿਲ੍ਹਾ ਗੁਰਦਾਸਪੁਰ ਦੇ ਲੋਕਾਂ ਦੀ ਮੱਦਦ ਲਈ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਪੁੱਜ ਗਏ ਹਨ। ਇਨ੍ਹਾਂ ਸੇਵਾਦਾਰਾਂ ਵੱਲੋਂ ਲੋੜਵੰਦਾਂ ਦੇ ਘਰਾਂ ਤੱਕ ਪੁੱਜ ਕੇ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ ਤਾਂ ਜੋ ਹੜ੍ਹ ਪੀੜ੍ਹਤਾਂ ਦਾ ਦਰਦ ਵੰਡਾਉਂਦਿਆਂ ਉਨ੍ਹਾਂ ਨੂੰ ਰੋਜ਼ਾਨਾ ਵਰਤੋਂ ਦੀਆਂ ਚੀਜਾਂ ਮੁਹੱਈਆ ਕਰਵਾਈਆਂ ਜਾ ਸਕਣ। ਰਾਹਤ ਸਮੱਗਰੀ ਵਾਲੇ ਵਾਹਨਾਂ ਨੂੰ ਅੱਜ ਆਰਟੀਓ ਗੁਰਦਾਸਪੁਰ ਸ੍ਰੀਮਤੀ ਨਵਜੋਤ ਸ਼ਰਮਾ ਵੱਲੋਂ ਪੰਚਾਇਤ ਘਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। Gurdaspur News
ਵੇਰਵਿਆਂ ਮੁਤਾਬਿਕ ਪੰਜਾਬ ਦੇ ਵੱਡੀ ਗਿਣਤੀ ਜ਼ਿਲਿ੍ਹਆਂ ’ਚ ਹੜ੍ਹ ਆਉਣ ’ਤੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ਰਧਾਲੂਆਂ ਨੂੰ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਡਟਣ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਦੇ ਸੰਦੇਸ਼ ਤੋਂ ਤੁਰੰਤ ਬਾਅਦ ਸੇਵਾਦਾਰ ਰਾਹਤ ਸਮੱਗਰੀ ਲੈ ਕੇ ਪ੍ਰਭਾਵਿਤ ਜ਼ਿਲਿ੍ਹਆਂ ’ਚ ਪੁੱਜੇ ਹਨ।
ਜ਼ਿਲ੍ਹਾ ਗੁਰਦਾਸਪੁਰ ’ਚ ਰਾਹਤ ਟੀਮਾਂ ਦੀ ਅਗਵਾਈ ਕਰ ਰਹੇ ਸੱਚੇ ਨਿਮਰ ਸੇਵਾਦਾਰ ਪਰਮਜੀਤ ਸਿੰਘ ਇੰਸਾਂ, ਬਿੰਦਰ ਸਿੰਘ ਇੰਸਾਂ, ਅਵਤਾਰ ਸਿੰਘ ਇੰਸਾਂ ਅਤੇ ਚਰਨਜੀਤ ਸਿੰਘ ਇੰਸਾਂ ਨੇ ਦੱਸਿਆ ਕਿ ਉਹ ਡੇਰਾ ਸੱਚਾ ਸੌਦਾ ਦੀ ਤਰਫੋਂ ਘਰੇਲੂ ਰਸੋਈ ਦੀ ਵਰਤੋਂ ਦਾ ਸਮਾਨ ਜਿਵੇਂ ਚਾਹ, ਖੰਡ, ਆਟਾ, ਤਿਰਪਾਲਾਂ, ਮੱਛਰਦਾਨੀਆਂ, ਆਦਮੀਆਂ ਤੇ ਪਸ਼ੂਆਂ ਲਈ ਦਵਾਈਆਂ, ਮੱਛਰ ਤੋਂ ਬਚਾਅ ਲਈ ਦਵਾਈਆਂ, ਅਤੇ ਪਸ਼ੂਆਂ ਲਈ ਮੱਕੀ ਦਾ ਆਚਾਰ ਹੈ, ਜਿਸ ਨੂੰ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ। Flood Relief Team
Read Also : ਪਾਣੀ ਦੀ ਮਾਰ ਹੇਠ ਆਏ ਪਿੰਡਾਂ ‘ਚ ਭੇਜੀ ਰਾਹਤ ਸਮੱਗਰੀ
ਉਨ੍ਹਾਂ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਇਸ ਤੋਂ ਪਹਿਲਾਂ ਵੀ ਦੇਸ਼ ਭਰ ’ਚ ਕਿਧਰੇ ਵੀ ਕੋਈ ਕੁਦਰਤੀ ਆਫ਼ਤ ਆਈ ਹੈ, ਉਨ੍ਹਾਂ ਥਾਵਾਂ ’ਤੇ ਪੁੱਜ ਕੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਰਾਹਤ ਸਮੱਗਰੀ ਲੈ ਕੇ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਰਟੀਓ ਸ੍ਰੀਮਤੀ ਨਵਜੋਤ ਸ਼ਰਮਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਦਾ ਉਪਰਾਲਾ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਰਾਹਤ ਸਮੱਗਰੀ ਵੰਡਣ ’ਚ ਪ੍ਰਸ਼ਾਸਨ ਦੀ ਤਰਫੋ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਲੋੜਵੰਦਾਂ ਤੱਕ ਰਾਹਤ ਪੁੱਜਦੀ ਹੋ ਸਕੇ ।
ਦੱਸਣਯੋਗ ਹੈ ਕਿ ਡੇਰਾ ਸੱਚਾ ਸੌਦਾ ਵੱਲੋਂ ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫਾਜਿਲਕਾ ਅਤੇ ਫਿਰੋਜ਼ਪੁਰ ਜਿਲ੍ਹਿਆਂ ਦੇ ਹੜ੍ਹ ਪੀੜ੍ਹਤਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਗਈ ਹੈ।
ਸਰਪੰਚਾਂ ਵੱਲੋਂ ਡੇਰਾ ਸੱਚਾ ਸੌਦਾ ਦਾ ਧੰਨਵਾਦ | Flood Relief Team
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਅਕਲੀਆ ਦੇ ਸਰਪੰਚ ਦਿਲਬਾਗ ਸਿੰਘ ਤੇ ਪਿੰਡ ਸੰਗਤਪੁਰ ਦੇ ਸਰਪੰਚ ਚਰਨਜੀਤ ਸਿੰਘ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਸਾਡੇ ਹੜ੍ਹ ਪੀੜਤ ਪਿੰਡਾਂ ਦੀ ਸਹਾਇਤਾ ਲਈ ਰਸੋਈ ਦਾ ਸਮਾਨ ਰਾਸ਼ਨ ਆਦਿ ਤੇ ਪਸ਼ੂਆਂ ਲਈ ਮੱਕੀ ਦਾ ਅਚਾਰ ਪਹੁੰਚਾਇਆ ਗਿਆ ਹੈ, ਉਸ ਲਈ ਅਸੀਂ ਡੇਰਾ ਸੱਚਾ ਸੌਦਾ ਸੰਸਥਾ ਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।