ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ’ਚ 42 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੂਜਨੀਕ ਗੁਰੂ ਜੀ ਨੇ ਜਿੱਥੇ ਸਾਨੂੰ ਸਮਾਜ ਵਿੱਚ ਰਹਿਣਾ ਸਿਖਾਇਆ ਉਥੇ ਸਾਨੂੰ ਵੱਧ ਤੋਂ ਵੱਧ ਮਾਨਵਤਾ ਭਲਾਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ : ਜਿੰਮੇਵਾਰ

  • ਵੈਕਸੀਨੇਸ਼ਨ ਕੈਂਪਾਂ ਵਿੱਚ ਵੀ ਪੂਰਾ ਡੱਟ ਕੇ ਸਹਿਯੋਗ ਕਰ ਰਹੇ ਹਨ ਸੇਵਾਦਾਰ : ਅਸੀਜਾ

ਮਨੋਜ, ਮਲੋਟ। ਦੇਸ਼ ਤੇ ਵਿਦੇਸ਼ਾਂ ਵਿੱਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਚਲਾਏ 135 ਮਾਨਵਤਾ ਭਲਾਈ ਕਾਰਜਾਂ ਵਿੱਚ ਵਧ-ਚੜ੍ਹ ਕੇ ਸਹਿਯੋਗ ਕਰ ਰਹੀ ਹੈ ਅਤੇ ਸਾਧ-ਸੰਗਤ ਵੱਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਵਿੱਚ ਸਹਿਯੋਗ, ਲੋੜਵੰਦ ਮਰੀਜ਼ ਦੇ ਇਲਾਜ ਵਿੱਚ ਸਹਿਯੋਗ, ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦੇਣਾ, ਲੋੜਵੰਦ ਬੱਚਿਆਂ ਦੀ ਪੜ੍ਹਾਈ ਵਿੱਚ ਸਹਿਯੋਗ ਕਰਨਾ ਅਤੇ ਖੂਨਦਾਨ ਕਰਨਾ ਅਤੇ ਹੁਣ ਕੋਰੋਨਾ ਮਹਾਂਮਾਰੀ ਦੌਰਾਨ ਕੋਰੋਨਾ ਵੈਕਸੀਨੇਸ਼ਨ ਕੈਂਪਾਂ ਵਿੱਚ ਸਹਿਯੋਗ ਕਰ ਰਹੀ ਹੈ। ਇਸੇ ਮਾਨਵਤਾ ਭਲਾਈ ਕਾਰਜਾਂ ਦੀ ਲੜੀ ਤਹਿਤ ਐਤਵਾਰ ਨੂੰ ਬਲਾਕ ਮਲੋਟ ਦੀ ਸਾਧ-ਸੰਗਤ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।

ਜਾਣਕਾਰੀ ਦਿੰਦਿਆਂ ਬਲਾਕ ਮਲੋਟ ਦੇ ਜ਼ਿੰਮੇਵਾਰਾਂ ਰਮੇਸ਼ ਠਕਰਾਲ ਇੰਸਾਂ, ਅਮਰਜੀਤ ਸਿੰਘ ਬਿੱਟਾ ਇੰਸਾਂ, ਸੱਤਪਾਲ ਇੰਸਾਂ, ਗੋਪਾਲ ਇੰਸਾਂ, ਪ੍ਰਦੀਪ ਇੰਸਾਂ, ਸ਼ੰਭੂ ਇੰਸਾਂ, ਪਰਵਿੰਦਰ ਇੰਸਾਂ, ਸੇਵਾਦਾਰ ਰਿੰਕੂ ਬੁਰਜਾਂ ਇੰਸਾਂ ਅਤੇ ਸ਼ੰਕਰ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਜਿੱਥੇ ਸਾਨੂੰ ਸਮਾਜ ਵਿੱਚ ਰਹਿਣਾ ਸਿਖਾਇਆ ਉਥੇ ਸਾਨੂੰ ਵੱਧ ਤੋਂ ਵੱਧ ਮਾਨਵਤਾ ਭਲਾਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ ਇਸ ਲਈ ਅਸੀਂ ਪੂਜਨੀਕ ਗੁਰੂ ਜੀ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਬਲਾਕ ਮਲੋਟ ਦੀ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਵਧ-ਚੜ੍ਹ ਕੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ ਸੁਰੇਸ਼ ਗੋਇਲ ਇੰਸਾਂ ਅਤੇ ਸਮੂਹ ਪਰਿਵਾਰ ਦੇ ਸਹਿਯੋਗ ਨਾਲ 42 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ।

ਮਾਨਵਤਾ ਭਲਾਈ ਕਾਰਜਾਂ ਵਿੱਚ ਸਹਿਯੋਗ ਕਰਨਾ ਸ਼ਲਾਘਾਯੋਗ : ਅਸੀਜਾ

ਬਲਾਕ ਮਲੋਟ ਦੀਆਂ ਸਮੂਹ ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਸਰਸਾ ਦੀ ਬਰਾਂਚ ਮਲੋਟ ਵੱਲੋਂ ਮਾਨਵਤਾ ਭਲਾਈ ਕਾਰਜਾਂ ਵਿੱਚ ਸਹਿਯੋਗ ਕਰਨਾ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਜਿੱਥੇ ਰਾਸ਼ਨ ਵੰਡ ਕੇ, ਖੂਨਦਾਨ ਕਰਕੇ, ਕਿਸੇ ਲੋੜਵੰਦ ਦੀ ਮੱਦਦ ਕਰਨ ਵਰਗੇ ਭਲਾਈ ਕਾਰਜ ਕਰ ਰਹੇ ਹਨ ਉਥੇ ਸਿਵਲ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪਾਂ ਵਿੱਚ ਵੀ ਪੂਰਾ ਡਟ ਕੇ ਸਹਿਯੋਗ ਕਰ ਰਹੇ ਹਨ ਜਿਸ ਨਾਲ ਮਨੁੱਖਤਾ ਦਾ ਭਲਾ ਹੋ ਰਿਹਾ ਹੈ। ਇਸ ਲਈ ਇਹ ਸੇਵਾਦਾਰ ਸੇਵਾ ਵਿੱਚ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।