Dera Sacha Sauda ਤੋਂ Live : ਪਵਿੱਤਰ ਭੰਡਾਰੇ ’ਤੇ ਢੁਕਿਆ ਆਲਮ

Saint Dr. MSG

ਪੂਜਨੀਕ ਗੁਰੂ ਜੀ ਸਟੇਜ ’ਤੇ ਪਧਾਰੇ

(ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ (Dera Sacha Sauda) ਦੇ ਸੰਸਥਾਪਕ ਬੇਪਰਵਾਹ ਮਸਤਾਨਾ ਜੀ ਮਹਾਰਾਜ ਦਾ 131ਵਾਂ ਪਵਿੱਤਰ ਅਵਤਾਰ ਦਿਹਾੜਾ ਸ਼ਾਹ ਸਤਿਨਾਮ ਜੀ ਧਾਮ ਵਿਖੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਪੂਜਨੀਕ ਗੁਰੂ ਜੀ ਸਟੇਜ ’ਤੇ ਬਿਰਾਜਮਾਨ ਹੋ ਗਏ ਹਨ। ਜਿਵੇਂ ਹੀ ਪੂਜਨੀਕ ਗੁਰੂ ਜੀ ਸਟੇਜ ’ਤੇ ਬਿਰਾਜਮਾਨ ਹੋਏ ਤਾਂ ਸਾਧ-ਸੰਗਤ ਨੇ ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ ਦਾ ਨਾਅਰਾ ਲਾ ਕੇ ਪੂਜਨੀਕ ਗੁਰੂ ਜੀ ਨੂੰ ਪਵਿੱਤਰ ਅਵਤਾਰ ਦਿਹਾੜੇ ਦੀ ਵਧਾਈ ਦਿੱਤੀ। ਹਰ ਕੋਈ ਆਪਣੇ ਮੁਰਸ਼ਿਦ ਦੇ ਦਰਸ਼ਨ ਕਰਕੇ ਖੁਸ਼ੀ ਨਾਲ ਝੂਮ ਰਿਹਾ ਸੀ। ਸਾਧ-ਸੰਗਤ ਦਾ ਲਗਾਤਾਰ ਆਉਣਾ ਜਾਰੀ ਹੈ। ਵੱਡੀ ਗਿਣਤੀ ’ਚ ਸਾਧ-ਸੰਗਤ ਪਹੁੰਚੀ ਹੈ। ਇੰਜ ਲੱਗਦਾ ਹੈ ਪੂਰਾ ਆਲਮ ਡੇਰਾ ਸੱਚਾ ਸੌਦਾ ’ਚ ਢੁਕਿਆ ਹੋਵੇ। ਚਾਰੇ ਪਾਸੇ ਬਾਹਰਾਂ ਛਾਈਆਂ ਹੋਈਆਂ ਹਨ।

ਸੋਮਵਾਰ ਰਾਤ ਤੋਂ ਹੀ ਸ਼ਾਹ ਸਤਿਨਾਮ ਜੀ ਧਾਮ ਤੇ ਸ਼ਾਹ ਮਸਤਾਨਾ ਜੀ ਧਾਮ ’ਚ ਸਾਧ-ਸੰਗਤ ਦੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ, ਜੋ ਕਿ ਲਗਾਤਾਰ ਜਾਰੀ ਹੈ। ਭੰਡਾਰੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੂਰਾ ਪੰਡਾਲ ਸਾਧ-ਸੰਗਤ ਨਾਲ ਪੂਰੀ ਤਰ੍ਹਾਂ ਭਰ ਚੁੱਕਿਆ ਹੈ। ਇਸ ਦੇ ਨਾਲ ਹੀ ਦਰਬਾਰ ਵੱਲ ਆਉਣ ਸਾਰੇ ਮਾਰਗਾਂ ’ਤੇ ਜਿੱਥੋਂ ਤੱਕ ਨਜ਼ਰ ਦੌੜ ਰਹੀ ਹੈ, ਸਾਧ-ਸੰਗਤ ਦਾ ਇਕੱਠ ਨਜ਼ਰ ਆ ਰਿਹਾ ਹੈ।

ਵੱਖ-ਵੱਖ ਮਾਰਗਾਂ ’ਤੇ ਕਈ-ਕਈ ਕਿਲੋਮੀਟਰਾਂ ਤੱਕ ਸਾਧ-ਸੰਗਤ ਦੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਨਜ਼ਰ ਆ ਰਹੀਆਂ। ਇਸ ਸ਼ੁੱਭ ਮੌਕੇ ’ਤੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਆਪਣੀਆਂ ਰਵਾਇਤੀ ਪੁਸ਼ਾਕਾਂ ਅਤੇ ਸੰਗੀਤਕ ਸਾਜ਼ਾਂ ’ਤੇ ਨੱਚਦੇ ਹੋਏ ਸਤਿਸੰਗ ਪੰਡਾਲ ’ਚ ਪਹੁੰਚ ਰਹੇ ਹਨ ਅਤੇ ਇੱਕ-ਦੂੁਜੇ ਨੂੰ ਵਧਾਈਆਂ ਦੇ ਕੇ ਖੁਸ਼ੀ ਮਨਾ ਰਹੇ ਹਨ। ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਪੰਡਾਲ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਭਾਰੀ ਭੀੜ ਨੂੰ ਦੇਖਦਿਆਂ ਟ੍ਰੈਫਿਕ ਸੇਵਾ, ਪਾਣੀ ਦੀ ਵਿਵਸਥਾ, ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ।

ਦੱਸ ਦੇਈਏ ਕਿ ਪੂਜਨੀਕ ਸਾਈਂ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਦੇ 131ਵੇਂ ਪਵਿੱਤਰ ਅਵਤਾਰ ਦਿਹਾੜੇ ਦੇ ਸ਼ੁਭ ਮੌਕੇ ‘ਤੇ ਡੇਰਾ ਸੱਚਾ ਸੌਦਾ ਦੀ ਸਮੁੱਚੀ ਸਾਧ-ਸੰਗਤ ਵਿੱਚ ਭਾਰੀ ਉਤਸ਼ਾਹ ਹੈ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਅਗਵਾਈ ’ਚ ਸ਼ਾਹ ਸਤਿਨਾਮ ਜੀ ਧਾਮ, ਸਰਸਾ, ਮਾਰਸ਼ਲ ਪਿੱਚ, ਕੰਕਰ ਖੇੜਾ, ਮੇਰਠ, ਯੂ.ਪੀ., ਵਿਦਿਆ ਸਾਗਰ ਸਟੇਡੀਅਮ, ਜੈਪੁਰ ਅਤੇ ਸ਼ਾਹ ਸਤਿਨਾਮ ਜੀ ਕ੍ਰਿਪਾ ਸਾਗਰ ਧਾਮ ਬੀਕਾਨੇਰ ਤੋਂ ਇਲਾਵਾ ਕਈ ਥਾਵਾਂ ‘ਤੇ ਪਵਿੱਤਰ ਭੰਡਾਰਾ ਮਨਾ ਰਹੀ ਹੈ।

ਅਣਗਿਣਤ ਮਾਨਵਤਾ ਭਲਾਈ ਦੇ ਵਿਸ਼ਵ ਕੀਰਤੀਮਾਨ

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਕਰੋੜਾਂ ਲੋਕਾਂ ਨੂੰ ਬੁਰਾਈਆਂ ਦੀ ਦਲਦਲ ’ਚੋਂ ਕੱਢ ਕੇ ਮਾਨਵਤਾ, ਸੱਚਾਈ ਤੇ ਨੇਕੀ ਦੇ ਮਾਰਗ ’ਤੇ ਚਲਾਇਆ ਪੂਜਨੀਕ ਗੁਰੂ ਜੀ ਨੇ 143 ਮਾਨਵਤਾ ਭਲਾਈ ਕਾਰਜ ਸ਼ੁਰੂ ਕਰਕੇ ਸਮਾਜਿਕ ਤੇ ਨੈਤਿਕ ਕ੍ਰਾਂਤੀ ਦਾ ਆਗਾਜ ਕੀਤਾ ਜੋ ਅੱਜ ਪੂਰੀ ਦੁਨੀਆ ਲਈ ਪ੍ਰੇਰਨਾ ਸਰੋਤ ਹੈ ਮਾਨਵਤਾ ਭਲਾਈ ਕਾਰਜਾਂ ’ਚ ਅੱਜ ਡੇਰਾ ਸੱਚਾ ਸੌਦਾ ਦੇ ਨਾਂਅ ਇੱਕ ਜਾਂ ਦੋ ਨਹੀ ਸਗੋਂ ਗਿੰਨੀਜ਼ ਵਰਲਡ ਰਿਕਾਰਡ ਤੇ ਏਸ਼ੀਆ ਬੁੱਕ ਆਫ ਸਮੇਤ 76 ਰਿਕਾਰਡ ਦਰਜ ਹਨ ਹੁਣ ਤੱਕ ਮਿਲੇ ਕੀਰਤੀਮਾਨਾਂ ’ਚੋਂ ਪੂਜਨੀਕ ਗੁਰੂ ਜੀ ਦੇ ਨਾਂਅ ਖੂਨਦਾਨ, ਅੱਖਾਂ ਦਾਨ, ਮਹਾਂ ਸਫਾਈ ਅਭਿਆਨ, ਬੂਟੇ ਲਾਉਣ ਸਮੇਤ ਵੱਖ-ਵੱਖ ਖੇਤਰਾਂ ’ਚ ਰਿਕਾਰਡ ਦਰਜ ਹਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here