ਦਿੱਲੀ ਵਿੱਚ ਵੱਜਿਆ ਰਾਮ ਦਾ ਨਾਮ ਡੰਕਾ

delhi-1-1-696x183

ਦਿੱਲੀ ਵਿੱਚ ਵੱਜਿਆ ਰਾਮ ਦਾ ਨਾਮ ਡੰਕਾ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਡੇਰਾ ਸੱਚਾ ਸੌਦਾ ਸਰਸਾ (ਹਰਿਆਣਾ) ਆਸ਼ਰਮ ਦਾ 74ਵਾਂ ਸਥਾਪਨਾ ਦਿਵਸ ਦਿੱਲੀ ਦੀ ਸਾਧ-ਸੰਗਤ ਨੇ 17 ਅਪਰੈਲ ਨੂੰ ਤੁਗਲਕਾਬਾਦ ਦੇ ਰਿਕਰੇਸ਼ਨਲ ਕੰਪਲੈਕਸ ’ਚ ਧੂਮ-ਧਾਮ ਨਾਲ ਮਨਾਇਆ। ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਸੀ।

ਨਾਮ ਚਰਚਾ ’ਚ ਵੱਡੀਆਂ ਸਕਰੀਨਾਂ ਰਾਹੀਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਨਮੋਲ ਬਚਨ ਸਾਧ-ਸੰਗਤ ਨੂੰ ਸੁਣਾਏ ਗਏ। ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਜੀਵਾਂ ਦੇ ਉੱਧਰ ਲਈ 29 ਅਪਰੈਲ ਸੰਨ 1948 ਨੂੰ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਆਸ਼ਰਮ ਬਣਾਇਆ, ਜੋ ਬੇਮਿਸਾਲ ਹੈ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਹਜ਼ਾਰਾਂ ਸਤਿਸੰਗ ਕਰਕੇ ਲੱਖਾਂ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਇਨਸਾਨੀਅਤ ਦੀ ਰਾਹ ’ਤੇ ਚਲਾਇਆ। ਅੱਜ ਕਰੋੜਾਂ ਦੀ ਗਿਣਤੀ ’ਚ ਸਾਧ-ਸੰਗਤ ਨੇ ਨਸ਼ੇ ਤੇ ਹੋਰ ਬੁਰਾਈਆਂ ਤੋਂ ਤੌਬਾ ਕਰਕੇ ਖੁਸ਼ਹਾਲ ਜੀਵਨ ਬਤੀਤ ਕਰ ਰਹੀ ਹੈ।

29 ਅਪ੍ਰੈਲ 1948 ਨੂੰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਕੀਤੀ ਸੀ ਡੇਰਾ ਸੱਚਾ ਸੌਦਾ ਦੀ ਸਥਾਪਨਾ

ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਪੂਜਨੀਕ ਬੇਪਰਵਾਰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਆਪ ਜੀ ਨੇ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਮਾਨਵਤਾ ਭਲਾਈ ਦੇ ਕਾਰਜਾਂ ’ਤੇ ਚੱਲਣ ਦਾ ਰਸਤਾ ਦੱਸਿਆ। ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਹਜ਼ਾਰਾਂ ਸਤਿਸੰਗ ਕੀਤੇ ਤੇ ਲੱਖਾਂ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਇਨਸਾਨੀਅਤ ਦੀ ਰਾਹ ’ਤੇ ਚੱਲਣਾ ਸਿਖਾਇਆ। ਮੌਜ਼ੂਦਾ ਗੱਦੀਨਸ਼ੀਨੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮਾਨਵਤਾ ਭਲਾਈ ਦੇ ਇਸ ਕਾਰਵੇ ਨੂੰ ਗਤੀ ਦਿੰਦਿਆਂ ਕਰੋੜਾਂ ਲੋਕਾਂ ਨੂੰ ਨਾਮ ਸ਼ਬਦ ਦੀ ਅਨਮੋਲ ਦਾਤ ਦੇ ਕੇ ਉਨਾਂ ਦਾ ਜੀਵਨ ਖੁਸ਼ਹਾਲ ਕੀਤਾ।

ਅੱਜ ਕਰੋੜਾਂ ਦੀ ਗਿਣਤੀ ’ਚ ਸਾਧ-ਸੰਗਤ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲ ਕੇ ਨਸ਼ੇ ਤੇ ਹੋਰ ਬੁਰਾਈਆਂ ਤੋਂ ਤੌਬਾ ਕਰਕੇ ਖੁਸ਼ਹਾਲ ਜੀਵਨ ਬਤੀਤ ਕਰ ਰਹੀ ਹੈ। ਪੂਜਨੀਕ ਗੁਰੂ ਜੀ ਨੇ 29 ਅਪਰੈਲ 2007 ਨੂੰ ਰੂਹਾਨੀ ਜਾਮ ਦੀ ਸ਼ੁਰੂਆਤ ਕਰਕੇ ਮਰ ਚੁੱਕੀ ਇਨਸਾਨੀਅਤ ਨੂੰ ਜਿੰਦਾ ਕਰਨ ਦਾ ਬੀੜਾ ਚੁੱਕਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ