ਨਾਮ ਚਰਚਾ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੂਰਾ ਭਰਿਆ ਪੰਡਾਲ
- ਮਾਨਵਤਾ ਭਲਾਈ ਦੇ 138 ਕਾਰਜਾਂ ਨੂੰ ਦਿੱਤੀ ਜਾਵੇਗੀ ਨਵੀਂ ਰਫਤਾਰ
ਧਰਮਸ਼ਾਲਾ, (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ਦੇ ਪਵਿੱਤਰ ਭੰਡਾਰੇ ’ਚ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ’ਚ ਵੱਡੀ ਗਿਣਤੀ ’ਚ ਸਾਧ-ਸੰਗਤ ਉਮੜ ਪਈ। ਸਾਧ-ਸੰਗਤ ਦੇ ਉਤਸ਼ਾਹ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਡਾਲ ਪੂਰੀ ਤਰ੍ਹਾਂ ਭਰ ਗਿਆ ਤੇ ਸਾਧ-ਸੰਗਤ ਦਾ ਆਉਣਾ ਲਗਾਤਾਰ ਜਾਰੀ ਹੈ। ਸਾਧ-ਸੰਗਤ ਪਵਿੱਤਰ ਭੰਡਾਰੇ ’ਚ ਸ਼ਿਰਕਤ ਕਰਨ ਲਈ ਹਿਮਾਚਲੀ ਪਹਿਰਾਵੇ ਤੇ ਅਤੇ ਰਵਾਇਤੀ ਸਾਜ਼ਾਂ ‘ਤੇ ਨੱਚਦੇ ਹੋਏ ਪਹੁੰਚ ਰਹੇ ਹਨ।
ਇਸ ਤੋਂ ਇਲਾਵਾ ਨਾਮ ਚਰਚਾ ਪੰਡਾਲ ਵਿੱਚ ਹੀ ਇੱਕ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਸ਼ਾਹ ਸਤਨਾਮ ਜੀ ਸਪੈਸ਼ਲਿਟੀ ਹਸਪਤਾਲ ਤੋਂ ਡਾਕਟਰ ਗੌਰਵ ਇੰਸਾਂ ਦੀ ਅਗਵਾਈ ਵਿੱਚ ਟੀਮ ਆਪਣੀਆਂ ਸੇਵਾਵਾਂ ਦੇ ਰਹੀ ਹੈ। ਵੱਡੀ ਗਿਣਤੀ ਵਿੱਚ ਲੋਕ ਕੈਂਪ ਦਾ ਲਾਹਾ ਲੈ ਰਹੇ ਹਨ। ਪਵਿੱਤਰ ਭੰਡਾਰੇ ਦੇ ਨਾਮ ਚਰਚਾ ਦੌਰਾਨ ਹਿਮਾਚਲ ਪ੍ਰਦੇਸ਼ ਦੇ ਡੇਰਾ ਸ਼ਰਧਾਲੂਆਂ ਵੱਲੋਂ ਪੂਜਨੀਕ ਗੁਰੂ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੇ ਜਾ ਰਹੇ 138 ਮਾਨਵਤਾ ਦੇ ਕੰਮਾਂ ਨੂੰ ਹੋਰ ਤੇਜ਼ ਕਰਦੇ ਹੋਏ ਲੋੜਵੰਦ ਬੱਚਿਆਂ ਨੂੰ ਪੌਸ਼ਟਿਕ ਭੋਜਨ ਦੀਆਂ ਕਿੱਟਾਂ, ਬੈਗ, ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਜਾਣਗੀਆਂ।
29 ਅਪ੍ਰੈਲ 1948 ਨੂੰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਕੀਤੀ ਸੀ ਡੇਰਾ ਸੱਚਾ ਸੌਦਾ ਦੀ ਸਥਾਪਨਾ
ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਪੂਜਨੀਕ ਬੇਪਰਵਾਰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਆਪ ਜੀ ਨੇ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਮਾਨਵਤਾ ਭਲਾਈ ਦੇ ਕਾਰਜਾਂ ’ਤੇ ਚੱਲਣ ਦਾ ਰਸਤਾ ਦੱਸਿਆ। ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਹਜ਼ਾਰਾਂ ਸਤਿਸੰਗ ਕੀਤੇ ਤੇ ਲੱਖਾਂ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਇਨਸਾਨੀਅਤ ਦੀ ਰਾਹ ’ਤੇ ਚੱਲਣਾ ਸਿਖਾਇਆ। ਮੌਜ਼ੂਦਾ ਗੱਦੀਨਸ਼ੀਨੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮਾਨਵਤਾ ਭਲਾਈ ਦੇ ਇਸ ਕਾਰਵੇ ਨੂੰ ਗਤੀ ਦਿੰਦਿਆਂ ਕਰੋੜਾਂ ਲੋਕਾਂ ਨੂੰ ਨਾਮ ਸ਼ਬਦ ਦੀ ਅਨਮੋਲ ਦਾਤ ਦੇ ਕੇ ਉਨਾਂ ਦਾ ਜੀਵਨ ਖੁਸ਼ਹਾਲ ਕੀਤਾ।
ਅੱਜ ਕਰੋੜਾਂ ਦੀ ਗਿਣਤੀ ’ਚ ਸਾਧ-ਸੰਗਤ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲ ਕੇ ਨਸ਼ੇ ਤੇ ਹੋਰ ਬੁਰਾਈਆਂ ਤੋਂ ਤੌਬਾ ਕਰਕੇ ਖੁਸ਼ਹਾਲ ਜੀਵਨ ਬਤੀਤ ਕਰ ਰਹੀ ਹੈ। ਪੂਜਨੀਕ ਗੁਰੂ ਜੀ ਨੇ 29 ਅਪਰੈਲ 2007 ਨੂੰ ਰੂਹਾਨੀ ਜਾਮ ਦੀ ਸ਼ੁਰੂਆਤ ਕਰਕੇ ਮਰ ਚੁੱਕੀ ਇਨਸਾਨੀਅਤ ਨੂੰ ਜਿੰਦਾ ਕਰਨ ਦਾ ਬੀੜਾ ਚੁੱਕਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ