ਸਾਦੁਲ ਸ਼ਹਿਰ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਰਾਜਸਥਾਨ ਦੀ ਸਾਧ-ਸੰਗਤ ਪਵਿੱਤਰ ਐੱਮਐੱਸਜੀ ਭੰਡਾਰਾ (MSG Bhandara) ਉਤਸ਼ਾਹ ਨਾਲ ਮਨਾ ਰਹੀ ਹੈ। ਮੌਜਪੁਰ ਧਾਮ ਬੁੱਧਰਵਾਲੀ ’ਚ ਹੋਣ ਵਾਲੇ ਪਵਿੱਤਰ ਭੰਡਾਰੇ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਗਈਆਂ ਹਨ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸਾਧ-ਸੰਗਤ ਨਾਮ ਚਰਚਾ ਪੰਡਾਲ ’ਚ ਪਹੰੁਚਣੀ ਸ਼ੁਰੂ ਹੋ ਗਈ ਸੀ ਤੇ ਪਹੰੁਚ ਰਹੀ ਹੈ। ਆਓ ਸੁਣਦੇ ਹਾਂ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਦਾ ਲਾਈਵ ਪ੍ਰੋਗਰਾਮ…
85 ਮੈਂਬਰ ਬਲਜੀਤ ਸਿੰਘ ਇੰਸਾਂ ਨੇ ਦੱਸਿਆ ਕਿ ਨਾਮ ਚਰਚਾ ਸਬੰਧੀ ਤਿਆਰੀਆਂ ਵੱਡੀ ਪੱਧਰ ’ਤੇ ਕੀਤੀ ਗਈਆਂ ਹਨ। ਭੰਡਾਰੇ ਸਬੰਧੀ ਸਾਰੀਆਂ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। 85 ਮੈਂਬਰ ਰਣਜੀਤ ਸਿੰਘ ਇੰਸਾਂ ਨੇ ਦੱਸਿਆ ਕਿ ਭੰਡਾਰੇ ਦੇ ਪ੍ਰਬੰਧਾਂ ਦੇ ਮੱਦੇਨਜ਼ਰ ਮੈਡੀਕਲ, ਐਂਬੂਲੈਂਸ, ਪਾਣੀ, ਕੈਂਟੀਨ, ਬਿਜਲੀ, ਪੰਡਾਲ, ਸਕਰੀਨ ਤੇ ਲੰਗਰ ਸੰਮਤੀ ਦੇ ਸੇਵਾਦਾਰ ਅੱਜ ਦਿਨ ਭਰ ਸੇਵਾ ਕਾਰਜ ’ਚ ਜੁਟੇ ਰਹੇ। 85 ਮੈਂਬਰ ਦਿਲਰਾਜ ਇੰਸਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਸਬੰਧੀ ਡੇਰਾ ਸੱਚਾ ਸੌਦਾ ’ਚ ਸਫਾਈ ਅਭਿਆਨ ਚਲਾਇਆ ਗਿਆ ਅਤੇ ਪੂਰੇ ਆਸ਼ਰਮ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। (MSG Bhandara)
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ 25 ਮਾਰਚ 1973 ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ ਸ਼ਬਦ (ਗੁਰੂਮੰਤਰ) ਪ੍ਰਾਪਤ ਹੋਇਆ ਸੀ। ਇਸ ਪੂਰੇ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਐੱਮਐੱਸਜੀ ਮਹੀਨੇ ਦੇ ਰੂਪ ’ਚ ਮਾਨਵਤਾ ਭਲਾਈ ਦੇ 156 ਕਾਰਜ ਕਰਕੇ ਮਨਾ ਰਹੀ ਹੈ।