ਹਿਮਾਚਲ ਪ੍ਰਦੇਸ਼ ਦੀ ਵਿਸ਼ਾਲ ਨਾਮ ਚਰਚਾ ਨਾਲਾਗੜ੍ਹ ’ਚ ਕੱਲ੍ਹ, ਸਾਧ-ਸੰਗਤ ’ਚ ਭਾਰੀ ਉਤਸ਼ਾਹ

ਨਾਮ ਚਰਚਾ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ, ਸਾਧ-ਸੰਗਤ ’ਚ ਭਾਰੀ ਉਤਸ਼ਾਹ

(ਸੱਚ ਕਹੂੰ ਨਿਊਜ਼) ਸੋਲਨ। ਡੇਰਾ ਸੱਚਾ ਸੌਦਾ ਦੀ ਹਿਮਾਚਲ ਪ੍ਰਦੇਸ਼ ਦੀ ਸਾਧ-ਸੰਗਤ 5 ਜੂਨ ਦਿਨ ਐਤਵਾਰ ਨੂੰ ਨਾਲਾਗੜ੍ਹ ਦੀ ਧਰਤੀ ’ਤੇ ਵਿਸ਼ਾਲ ਨਾਮ-ਚਰਚਾ ਕਰਕੇ ਇੱਕ ਵਾਰ ਫਿਰ ਰਾਮ-ਨਾਮ ਦਾ ਗੁਣਗਾਨ ਕਰੇਗੀ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਾਨਵਤਾ ਭਲਾਈ ਲਈ ਕੀਤੇ ਜੇ ਰਹੇ 139 ਕਾਰਜਾਂ ਨੂੰ ਹੋਰ ਰਫ਼ਤਾਰ ਦਿੱਤੀ ਜਾਵੇਗੀ।

ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਵੇਰੇ 11 ਵਜੇ ਤੋਂ 1 ਵਜੇ ਤੱਕ ਸੀਨੀਅਰ ਸੈਕੰਡਰੀ ਸਕੂਲ, ਰਾਜਪੁਰਾ ਪਲੇਅ ਗਰਾਊਂਡ, ਰੋਪੜ ਰੋਡ, ਨਾਲਾਗੜ੍ਹ, ਜ਼ਿਲ੍ਹਾ ਸੋਲਨ ਵਿਖੇ ਨਾਮ ਚਰਚਾ ਹੋਵੇਗੀ। ਜ਼ਿੰਮੇਵਾਰ ਨੇ ਦੱਸਿਆ ਕਿ ਨਾਮ ਚਰਚਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਿੱਥੇ ਨਾਮ ਚਰਚਾ ਲਈ ਵਿਸ਼ਾਲ ਪੰਡਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਆਉਣ ਵਾਲੀ ਸਾਧ-ਸੰਗਤ ਦੀ ਸਹੂਲਤ ਨੂੰ ਵੇਖਦਿਆਂ ਲੰਗਰ, ਭੋਜਨ ਅਤੇ ਮੈਡੀਕਲ ਸਹੂਲਤਾਂ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਧਰਮਸ਼ਾਲਾ, ਚਚੀਆਂ ਨਗਰੀ ਅਤੇ ਸੋਲਨ ’ਚ ਹੋਈਆਂ ਨਾਮ ਚਰਚਾਵਾਂ ’ਚ ਵੱਡੀ ਗਿਣਤੀ ’ਚ ਸ਼ਰਧਾਲੂ ਪਹੁੰਚੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ