ਦੇਸ਼-ਵਿਦੇਸਾਂ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਮਰੀਜ਼ਾਂ ਨੂੰ ਵੰਡੇ ਫਲ਼

ਯਾਦ-ਏ-ਮੁਰਸ਼ਿਦ ਮਹੀਨੇ ’ਚ ਮਾਨਵਤਾ ਭਲਾਈ ਦੀ ਆਰੰਭੀ ਲੜੀ ਜਾਰੀ

  • ਵੱਖ-ਵੱਖ ਥਾਂਵਾਂ ’ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਮਰੀਜ਼ਾਂ ਨੂੰ ਫਰੂਟ ਕਿੱਟਾਂ ਵੰਡੀਆਂ
  • ਸੰਗਰੂਰ ਦੇ ਸਰਕਾਰੀ ਹਸਪਤਾਲ ਵਿਖੇ 200 ਤੋਂ ਜ਼ਿਆਦਾ ਮਰੀਜ਼ਾਂ ਨੂੰ ਫਰੂਟ ਕਿਟਾਂ ਵੰਡੀਆਂ

(ਗੁਰਪ੍ਰੀਤ ਸਿੰਘ) ਸੰਗਰੂਰ। ਡੇਰਾ ਸੱਚਾ ਸੌਦਾ ਸਰਸਾ ਦੀ ਮਾਨਵਤਾ ਭਲਾਈ ਕਾਰਜਾਂ ਲਈ ਜਾਣੀ ਜਾਂਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਡੇਰੇ ਦੀ ਦੂਜੀ ਪਾਤਸ਼ਾਹੀ ਪੂਜ਼ਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਇਸੇ ਮਹੀਨੇ ਭਲਾਈ ਕਾਰਜਾਂ ਦੀ ਸ਼ੁਰੂ ਕੀਤੀ। ਜਿਸ ਦੇ ਤਹਿਤ ਦੇਸ਼-ਵਿਦੇਸ਼ ’ਚ ਸਾਧ-ਸੰਗਤ ਨੇ ਆਪਣੇ-ਆਪਣੇ ਬਲਾਕਾਂ ’ਚ ਮਰੀਜਾਂ ਨੂੰ ਫਰੂਟ ਕਿੱਟਾਂ ਵੰਡੀਆਂ ਗਈਆਂ। ਇਸ ਤੋਂ ਇਲ਼ਾਵਾ  ਜ਼ਿਲ੍ਹਾ ਸੰਗਰੂਰ ਦੀ ਇਕਾਈ ਵੱਲੋਂ ਅੱਜ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਖੇ 200 ਤੋਂ ਜ਼ਿਆਦਾ ਮਰੀਜ਼ਾਂ ਨੂੰ ਫਰੂਟ ਕਿਟਾਂ ਵੰਡੀਆਂ।

ਜਾਣਕਾਰੀ ਮੁਤਾਬਕ ਅੱਜ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਜ਼ਿਲ੍ਹਾ ਸੰਗਰੂਰ ਦੀ ਇਕਾਈ ਵੱਲੋਂ ਯਾਦ ਏ ਮੁਰਸ਼ਿਦ ਮਹੀਨੇ ਨੂੰ ਸਮਰਪਿਤ ਸੰਗਰੂਰ ਦੇ ਸਰਕਾਰੀ ਹਸਪਤਾਲ ’ਚ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ 200 ਤੋਂ ਜ਼ਿਆਦਾ ਲੋੜਵੰਦ ਮਰੀਜ਼ਾਂ ਨੂੰ ਫਲਾਂ ਦੀਆਂ ਟੋਕਰੀਆਂ ਜਿਸ ਵਿੱਚ ਕੇਲੇ, ਸੰਤਰੇ, ਅਨਾਰ ਤੇ ਹੋਰ ਸਮਾਨ ਮੌਜ਼ੂਦ ਸੀ, ਕਿੱਟ ਬਣਾ ਕੇ ਦਿੱਤਾ ਗਿਆ।

ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਸੰਗਰੂਰ ਦੇ ਮੈਂਬਰਾਂ ਨੇ ਦੱਸਿਆ ਕਿ ਦਸੰਬਰ ਮਹੀਨਾ ਪੂਜ਼ਨੀਕ ਸ਼ਾਹ ਸਤਿਨਾਮ ਸਿੰਘ ਦੀ ਪਵਿੱਤਰ ਯਾਦ ਨਾਲ ਜੁੜਿਆ ਹੋਇਆ ਹੈ ਜਿਸ ਕਾਰਨ ਉਹ ਇਸ ਮਹੀਨੇ ਨੂੰ ਮਾਨਵਤਾ ਭਲਾਈ ਨੂੰ ਸਮਰਪਿਤ ਕਰਕੇ ਮਨਾਉਂਦੇ ਹਨ। ਹਫ਼ਤਾ ਕੁ ਪਹਿਲਾਂ ਸੰਗਰੂਰ ਵਿਖੇ ਹੀ 400 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਸਰਦੀ ਤੋਂ ਬਚਾਅ ਲਈ ਗਰਮ ਕੱਪੜੇ ਵੰਡੇ ਗਏ ਸਨ ਇਸ ਤੋਂ ਇਲਾਵਾ ਕੁਸ਼ਟ ਆਸ਼ਰਮ ਵਿਖੇ 35 ਤੋਂ ਜ਼ਿਆਦਾ ਲੋੜਵੰਦਾਂ ਨੂੰ ਸਰਦੀ ਤੋਂ ਬਚਣ ਲਈ ਕੰਬਲ ਦਿੱਤੇ ਗਏ ਸਨ।

ਸੰਗਰੂਰ

ਅੱਜ ਵਿਸ਼ੇਸ਼ ਤੌਰ ਤੇ ਸਮਾਗਮ ਵਿੱਚ ਪੁੱਜੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਐਡਵੋਕੇਟ ਸਤੀਸ਼ ਕਾਂਸਲ, ਬ੍ਰਾਹਮਣ ਸਭਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਪਾਲੀ ਤੇ ਚੇਅਰਮੈਨ ਅਨਿਲ ਕੁਮਾਰ ਨੇ ਵੀ ਫਰੂਟ ਕਿਟਾਂ ਵੰਡਣ ਵਿੱਚ ਆਪਣਾ ਸਹਿਯੋਗ ਦਿੱਤਾ ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਦਾ ਇਹ ਉਪਰਾਲਾ ਬਹੁਤ ਹੀ ਵਧੀਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਡੇਰਾ ਪ੍ਰੇਮੀ ਪਹਿਲਾਂ ਵੀ ਸਮੇਂ ਸਮੇਂ ਤੇ ਉਨ੍ਹਾਂ ਦੀ ਮੱਦਦ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਡੇਰਾ ਪ੍ਰੇਮੀਆਂ ਨੂੰ ਉਸ ਬਾਰੇ ਦੱਸ ਦਿੰਦੇ ਹਨ ਅਤੇ ਪ੍ਰੇਮੀ ਉਨ੍ਹਾਂ ਦੀ ਮੁਸ਼ਕਿਲ ਦਾ ਹੱਲ ਕਰ ਦਿੰਦੇ ਹਨ।

ਇਸ ਦੌਰਾਨ ਵਿਸ਼ੇਸ਼ ਤੌਰ ਤੇ ਸਿਵਲ ਹਸਪਤਾਲ ਦੇ ਫਾਰਮੇਸੀ ਅਫ਼ਸਰ ਸੁਖਵਿੰਦਰ ਬਬਲਾ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਹਰ ਸਮੇਂ ਲੋੜਵੰਦਾਂ ਦੀ ਮੱਦਦ ਕੀਤੀ ਜਾਂਦੀ ਰਹੀ ਹੈ ਲਾਕਡਾਊਨ ਸਮੇਂ ਜਦੋਂ ਹਸਪਤਾਲ ਦੇ ਬਲੱਡ ਬੈਂਕ ਨੂੰ ਖੂਨ ਦੀ ਲੋੜ ਸੀ ਤਾਂ ਡੇਰਾ ਪ੍ਰੇਮੀਆਂ ਨੇ ਸੈਂਕੜੇ ਯੂਨਿਟ ਖੂਨਦਾਨ ਕਰਕੇ ਵੱਡੀ ਗਿਣਤੀ ਲੋਕਾਂ ਦੀ ਜਾਨ ਬਚਾਈ ਹੈ ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਫਰੂਟ ਵੰਡਣੇ ਵੀ ਬਹੁਤ ਹੀ ਸ਼ਲਾਘਾ ਦਾ ਕੰਮ ਹੈ ਜਿਸ ਕਾਰਨ ਉਨ੍ਹਾਂ ਸਮੂਹ ਡੇਰਾ ਪ੍ਰੇਮੀਆਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਇਸ ਮੌਕੇ ਬਲਾਕ ਸੰਗਰੂਰ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ, ਵੱਖ ਵੱਖ ਸੰਮਤੀਆਂ ਦੇ ਜ਼ਿੰਮੇਵਾਰ ਵੀ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।

ਪਟਿਆਲਾ

ਫਰੀਦਕੋਟ

ਮਾਨਸਾ

ਫਾਜਿਲਕਾ

ਧਨੌਲਾ

ਮੋਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ