ਪ੍ਰੀਖਿਆਰਥੀਆਂ ਨੇ ਡੇਰਾ ਸੱਚਾ ਸੌਦਾ ਦੀ ਹੈਲਪ ਡੈਸਕ ਸਹੂਲਤ ਦੀ ਕੀਤੀ ਸ਼ਲਾਘਾ | Haryana News
ਸਰਸਾ (ਸੁਨੀਲ ਵਰਮਾ)। ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਗਰੁੱਪ ਡੀ ਦੀ ਸਾਂਝੀ ਯੋਗਤਾ ਪ੍ਰੀਖਿਆ (ਸੀਈਟੀ) ਦੀ ਪ੍ਰੀਖਿਆ ਸ਼ਨਿੱਚਰਵਾਰ ਤੋਂ ਸ਼ੁਰੂ ਹੋ ਗਈ ਹੈ। ਇਹ ਪ੍ਰੀਖਿਆ ਦੋ ਦਿਨਾਂ ਤੱਕ ਚੱਲੇਗੀ। ਪ੍ਰੀਖਿਆ ਲਈ ਉਮੀਦਵਾਰ ਸਵੇਰ ਤੋਂ ਹੀ ਬੱਸ ਸਟੈਂਡ ’ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਉਮੀਦਵਾਰਾਂ ਦੀ ਸਹੂਲਤ ਲਈ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਵੱਲੋਂ ਰੋਡਵੇਜ਼ ਮੈਨੇਜਮੈਂਟ ਦੇ ਸਹਿਯੋਗ ਨਾਲ ਬੱਸ ਸਟੈਂਡ ਵਿਖੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। (Haryana News)
ਜਿੱਥੇ ਸੇਵਾਦਾਰ ਵੱਲੋਂ ਪ੍ਰੀਖਿਆ ਦੇਣ ਲਈ ਆਉਣ ਵਾਲੇ ਉਮੀਦਵਾਰਾਂ ਨੂੰ ਉਨ੍ਹਾਂ ਦੇ ਪ੍ਰੀਖਿਆ ਕੇਂਦਰ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਉੱਥੇ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ਤੱਕ ਲਿਜਾਣ ਵਾਲੀਆਂ ਬੱਸਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚਾਹ, ਨਾਸ਼ਤਾ, ਪੀਣ ਵਾਲਾ ਪਾਣੀ ਅਤੇ ਐਮਰਜੈਂਸੀ ਦੀ ਸਥਿਤੀ ’ਚ ਡਾਕਟਰੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਮੀਦਵਾਰਾਂ ਨੂੰ ਸੈਂਟਰ ਦੀ ਜਾਣਕਾਰੀ, ਬੱਸ ਦੀ ਸਹੂਲਤ ਸਮੇਤ ਸਾਰੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਸੇਵਾਦਾਰ | Haryana News
ਇਸ ਦੇ ਨਾਲ ਹੀ ਉਮੀਦਵਾਰਾਂ ਨੇ ਡੇਰਾ ਸੱਚਾ ਸੌਦਾ ਵੱਲੋਂ ਬਣਾਏ ਗਏ ਹੈਲਪ ਡੈਸਕ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਪ੍ਰੀਖਿਆ ਕੇਂਦਰ ਤੱਕ ਪਹੁੰਚਣਾ ਆਸਾਨ ਹੋ ਰਿਹਾ ਹੈ। ਇਸ ਲਈ ਅਸੀਂ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦਾ ਧੰਨਵਾਦ ਕਰਦੇ ਹਾਂ। ਤੁਹਾਨੂੰ ਦੱਸ ਦੇਈਏ ਕਿ ਸੀਈਟੀ ਪ੍ਰੀਖਿਆ ਲਈ ਸਰਸਾ ’ਚ 39 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਹ ਪ੍ਰੀਖਿਆ ਦੋ ਸੈਸ਼ਨਾਂ ’ਚ ਸਵੇਰੇ 10 ਵਜੇ ਤੋਂ 11.45 ਵਜੇ ਅਤੇ ਬਾਅਦ ਦੁਪਹਿਰ 3 ਤੋਂ 4.45 ਵਜੇ ਤੱਕ ਲਈ ਜਾ ਰਹੀ ਹੈ। ਰੋਡਵੇਜ ਵਰਕਸ਼ਾਪ ਦੇ ਮੈਨੇਜਰ ਮਨੋਜ ਸ਼ਰਮਾ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਵੱਲੋਂ ਉਮੀਦਵਾਰਾਂ ਦੀ ਮਦਦ ਲਈ ਵਧੀਆ ਉਪਰਾਲਾ ਕੀਤਾ ਗਿਆ ਹੈ। ਰੋਡਵੇਜ ਪ੍ਰਬੰਧਕ ਇਸ ਦੀ ਸ਼ਲਾਘਾ ਕਰਦੇ ਹਨ। ਰੋਡਵੇਜ ਵੱਲੋਂ ਉਮੀਦਵਾਰਾਂ ਨੂੰ ਪਿੰਡਾਂ ਤੋਂ ਬੱਸ ਸਟੈਂਡ ਅਤੇ ਉਥੋਂ ਪ੍ਰੀਖਿਆ ਕੇਂਦਰ ਤੱਕ ਲਿਜਾਣ ਦੇ ਵੀ ਮੁਫਤ ਪ੍ਰਬੰਧ ਕੀਤੇ ਗਏ ਹਨ। (Haryana News)
ਇਹ ਵੀ ਪੜ੍ਹੋ : ਬੇਰਹਿਮੀ ਲਈ ਜ਼ਿੰਮੇਵਾਰ ਕੌਣ
ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ ਅਤੇ ਬਲਾਕ ਪ੍ਰੇਮੀ ਸੇਵਕ ਕਸਤੂਰ ਸੋਨੀ ਇੰਸਾਂ ਨੇ ਦੱਸਿਆ ਕਿ ਅੱਜ ਡੇਰਾ ਸੱਚਾ ਸੌਦਾ ਵੱਲੋਂ ਉਮੀਦਵਾਰਾਂ ਲਈ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਚਾਹ, ਨਾਸ਼ਤੇ ਅਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਦੋ ਦਿਨ ਸ਼ਿਫਟਾਂ ’ਚ ਇਸ ਸੇਵਾ ਕਾਰਜ ’ਚ ਲੱਗੀਆਂ ਰਹਿਣਗੀਆਂ।