ਪਵਿੱਤਰ ਗੁਰਗੱਦੀ ਦਿਵਸ ਮਹੀਨੇ ਦੀ ਖੁਸ਼ੀ ’ਚ 23 ਲੋੜਵੰਦਾਂ ਨੂੰ ਰਾਸ਼ਨ ਤੇ 2 ਨੂੰ ਦਿੱਤੀ ਪੌਸ਼ਟਿਕ ਖੁਰਾਕ
ਬਰਨਾਲਾ (ਸੱਚ ਕਹੂੰ ਨਿਊਜ਼)। ਬਲਾਕ ਮਹਿਲ ਕਲਾਂ (Dera Sacha Sauda) ਦੀ ਸਾਧ-ਸੰਗਤ ਨੇ ਪਿੰਡ ਨਾਈਵਾਲਾ ਵਿਖੇ ਪਵਿੱਤਰ ਗੁਰਗੱਦੀ ਮਹੀਨੇ ਦੀ ਖੁਸ਼ੀ ’ਚ ਸਪੈਸ਼ਲ ਨਾਮ ਚਰਚਾ ਕੀਤੀ। ਇਸ ਦੌਰਾਨ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ਤਹਿਤ 23 ਲੋੜਵੰਦਾਂ ਨੂੰ ਰਾਸ਼ਨ ਅਤੇ 2 ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ। ਪੇ੍ਰਮੀ ਸੇਵਕ ਬਲਾਕ ਹਜ਼ੂਰਾ ਸਿੰਘ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਚਲਦਿਆਂ ਸਾਧ-ਸੰਗਤ ਵੱਲੋਂ ਹਰੇਕ ਮਹੀਨੇ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਕੋਈ ਵੀ ਕਮਾਉਣ ਤੋਂ ਅਸਮਰੱਥ ਲੋੜਵੰਦ ਪਰਿਵਾਰ ਭੁੱਖਾ ਨਾ ਸੌਂਵੇ।
ਉਨ੍ਹਾਂ ਦੱਸਿਆ ਕਿ ਪਵਿੱਤਰ ਗੁਰਗੱਦੀ ਮਹੀਨੇ ਦੀ ਖੁਸ਼ੀ ’ਚ ਬਲਾਕ ਦੀ ਸਮੁੱਚੀ ਸਾਧ-ਸੰਗਤ ਦੁਆਰਾ ਪਿੰਡ ਨਾਈਵਾਲਾ ਵਿਖੇ ਸਪੈਸ਼ਲ ਨਾਮ ਚਰਚਾ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਸਾਧ-ਸੰਗਤ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਜੱਸ ਗਾਇਆ। ਉਨ੍ਹਾਂ ਦੱਸਿਆ ਕਿ ਬਲਾਕ ਦੀ ਹਰੇਕ ਨਾਮ ਚਰਚਾ ਮਾਨਵਤਾ ਭਲਾਈ ਕਾਰਜ਼ਾਂ ਨੂੰ ਸਮਰਪਿਤ ਹੁੰਦੀ ਹੈ। ਇਸ ਤਹਿਤ ਇਸ ਨਾਮ ਚਰਚਾ ਦੀ ਸਮਾਪਤੀ ’ਤੇ ਵੀ ਨਿਊਜ਼ੀਲੈਂਡ ਦੀ ਸਾਧ-ਸੰਗਤ ਦੇ ਸਹਿਯੋਗ ਨਾਲ 23 ਲੋੜਵੰਦ ਪਰਿਵਾਰਾਂ ਨੂੰ ਇੱਕ ਇੱਕ ਮਹੀਨੇ ਦਾ ਰਾਸ਼ਨ ਤੇ ਦੋ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਗਈ ਹੈ। (Dera Sacha Sauda)
ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ ਥਾਣਾ ਸਦਰ ਬਰਨਾਲਾ ਦੇ ਐੱਸਐੱਚਓ ਅਮਰਨਾਥ, ਏਐੱਸਆਈ ਜੱਗਾ ਸਿੰਘ ਤੇ ਸਾਧ-ਸੰਗਤ ਜਿੰਮੇਵਾਰਾਂ ਦੁਆਰਾ ਸਾਂਝੇ ਤੌਰ ’ਤੇ ਕੀਤੀ ਗਈ। ਇਸ ਮੌਕੇ ਉਕਤ ਤੋਂ ਇਲਾਵਾ ਗੁਰਚਰਨ ਸਿੰਘ ਇੰਸਾਂ, ਨਾਥ ਸਿੰਘ ਇੰਸਾਂ, ਮਾ. ਪੂਰਨ ਸਿੰਘ ਇੰਸਾਂ, ਸੁਖਪਾਲ ਸਿੰਘ ਇੰਸਾਂ, ਸਿਮਰਜੀਤ ਸਿੰਘ ਇੰਸਾਂ, ਬਿੱਟੂ ਇੰਸਾਂ, ਅੰਤਪਾਲ ਸਿੰਘ ਇੰਸਾਂ, ਪ੍ਰੇਮੀ ਸੇਵਕ ਬਿੱਕਰ ਸਿੰਘ ਇੰਸਾਂ, ਹਰਦੇਵ ਸਿੰਘ ਇੰਸਾਂ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਗੁਰਦੇਵ ਸਿੰਘ ਇੰਸਾਂ, ਸੁਰਜੀਤ ਸਿੰਘ ਇੰਸਾਂ, ਲਛਮਣ ਸਿੰਘ ਇੰਸਾਂ, ਮਨਦੀਪ ਕੌਰ ਇੰਸਾਂ, ਮਨਪ੍ਰੀਤ ਕੌਰ ਇੰਸਾਂ, ਜਸਵਿੰਦਰ ਕੌਰ ਇੰਸਾਂ, ਬਿੰਦਰ ਕੌਰ ਇੰਸਾਂ ਜਿੰਮੇਵਾਰਾਂ ਤੋਂ ਇਲਾਵਾ ਸਾਧ ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।