‘ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਦਿਹਾੜੇ’ ਸਬੰਧੀ ਅਪਡੇਟ, ਹੁਣੇ ਪੜ੍ਹੋ

Dera Sacha Sauda

ਸਰਸਾ (ਸੱਚ ਕਹੂੰ ਨਿਊਜ਼)। 29 ਅਪਰੈਲ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ’ਚ 75ਵਾਂ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਦਿਹਾੜੇ (Dera Sacha Sauda) ਦਾ ਭੰਡਾਰਾ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਮੌਕੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ। ਸੇਵਾਦਾਰਾਂ ਨੇ ਦੱਸਿਆ ਕਿ ਸਾਧ-ਸੰਗਤ ਹਰ ਸਾਲ 29 ਅਪਰੈਲ ਨੂੰ ਪਵਿੱਤਰ ਭੰਡਾਰਾ ਮਨਾਉਦੀ ਹੈ।

Dera Sacha Saudas Foundation Day

ਇਸ ਵਾਰ ਵੀ ਪਵਿੱਤਰ ਭੰਡਾਰੇ ਸਬੰਧੀ ਟ੍ਰੈਫਿਕ, ਲੰਗਰ, ਪਾਣੀ ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਨਾਲ 156 ਮਾਨਵਤਾ ਭਲਾਈ ਕਾਰਜ ਵੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ।

ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਹਜ਼ਾਰਾਂ ਸਤਿਸੰਗ ਕਰਕੇ ਲੱਖਾਂ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਇਨਸਾਨੀਅਤ ਦੇ ਮਾਰਗ ’ਤੇ ਚਲਾਇਆ ਅਤੇ ਹੁਣ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ 156 ਮਾਨਵਤਾ ਭਲਾਈ ਦੇ ਕਾਰਜਾਂ ਨੂੰ ਕਰਨ ’ਚ ਜੁਟੇ ਹਨ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਹੁਣ ਤੱਕ ਸਾਢੇ ਛੇ ਕਰੋੜ ਤੋਂ ਜ਼ਿਆਦਾ ਲੋਕ ਨਸ਼ਾ ਅਤੇ ਬੁਰਾਈਆਂ ਛੱਡ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ