ਦੇਸ਼-ਦੁਨੀਆ ’ਚ ਕੀਤੇ ਜਾਣਗੇ ਮਾਨਵਤਾ ਭਲਾਈ ਦੇ 156 ਕਾਰਜ
(ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੇ 75ਵੇਂ ਰੂਹਾਨੀ ਸਥਾਪਨਾ ਦਿਹਾੜੇ ਮੌਕੇ 29 ਅਪਰੈਲ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਪਵਿੱਤਰ ਭੰਡਾਰਾ ਨਾਮ ਚਰਚਾ ਕਰਕੇ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ। ਸਾਧ-ਸੰਗਤ ਡੇਰਾ ਸੱਚਾ ਸੌਦਾ ਆਸ਼ਰਮ ਸਰਸਾ ’ਚ ਪਹੁੰਚਣੀ ਸ਼ੁਰੂ ਹੋ ਗਈ। (Dera Sacha Sauda) ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਵੱਲੋਂ ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸ਼ੁੱਭ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦਿਆਂ ਮਾਨਵਤਾ ਭਲਾਈ ਦੇ 156 ਕਾਰਜ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈ੍ਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਹਜ਼ਾਰਾਂ ਸਤਿਸੰਗ ਕਰਕੇ ਲੱਖਾਂ ਲੋਕਾਂ ਨੂੰ ਨਾਮ-ਸ਼ਬਦ ਦੇ ਕੇ ਇਨਸਾਨੀਅਤ ਦੇ ਰਾਹ ’ਤੇ ਚਲਾਇਆ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਸਾਢੇ ਛੇ ਕਰੋੜ ਤੋਂ ਵੱਧ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ 156 ਮਾਨਵਤਾ ਭਲਾਈ ਕਾਰਜਾਂ ਨੂੰ ਕਰਨ ’ਚ ਜੁਟੇ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।