ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਦਿਹਾੜੇ ਦਾ ਪਵਿੱਤਰ ਭੰਡਾਰਾ, ਤਿਆਰੀਆਂ ਮੁਕੰਮਲ 

dera

ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਸਬੰਧੀ ਹਜ਼ਾਰਾਂ ਸੇਵਾਦਾਰਾਂ ਨੇ ਸੰਭਾਲੀ ਕਮਾਨ

  •  ਦੇਸ਼-ਦੁਨੀਆ ’ਚ ਕੀਤੇ ਜਾਣਗੇ ਮਾਨਵਤਾ ਭਲਾਈ ਦੇ 138 ਕਾਰਜ

(ਸੁਨੀਲ ਵਰਮਾ) ਸਰਸਾ। ਸਰਵ-ਧਰਮ ਸੰਗਮ ਡੇਰਾ ਸੱਚਾ ਸੌਦਾ ਦਾ 74ਵਾਂ ਰੂਹਾਨੀ ਸਥਾਪਨਾ ਦਿਹਾੜਾ 29 ਅਪਰੈਲ ਸ਼ੁੱਕਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਪਵਿੱਤਰ ਭੰਡਾਰੇ ਦੇ ਰੂਪ ’ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਟੈ੍ਰਫਿਕ, ਪਾਣੀ ਸਮੇਤ ਹੋਰ ਪ੍ਰਬੰਧ ਵੱਡੇ ਪੱਧਰ ’ਤੇ ਕੀਤੇ ਗਏ ਹਨ।

ਇਸ ਸ਼ੁੱਭ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦਿਆਂ ਦੇਸ਼-ਵਿਦੇਸ਼ ’ਚ ਜ਼ਰੂਰਤਮੰਦਾਂ ਨੂੰ ਰਾਸ਼ਨ ਦੇਣਾ, ਗਰੀਬ ਬੱਚਿਆਂ ਨੂੰ ਫਲ, ਸਿੱਖਿਆ ਸਮੱਗਰੀ, ਖਿਡੌਣੇ ਅਤੇ ਪੌਸ਼ਟਿਕ ਖੁਰਾਕ ਦੀਆਂ ਕਿੱਟਾਂ ਅਤੇ ਭਿਆਨਕ ਗਰਮੀ ’ਚ ਪੰਛੀਆਂ ਲਈ ਦਾਣਾ-ਪਾਣੀ ਦਾ ਪ੍ਰਬੰਧ ਕਰਨ ਲਈ ਕਟੋਰੇ ਵੰਡਣ ਸਮੇਤ ਮਾਨਵਤਾ ਭਲਾਈ ਦੇ 138 ਕਾਰਜ ਕੀਤੇ ਜਾਣਗੇ
ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾੲੀਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ।

ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਦੇਸ਼ ਦੇ ਵੱਖ-ਵੱਖ ਰਾਜਾਂ ’ਚ ਹਜ਼ਾਰਾਂ ਸਤਿਸੰਗ ਕਰਕੇ ਲੱਖਾਂ ਲੋਕਾਂ ਨੂੰ ਨਾਮ-ਸ਼ਬਦ ਦੇ ਕੇ ਇਨਸਾਨੀਅਤ ਦੇ ਰਾਹ ’ਤੇ ਚਲਾਇਆ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ 138 ਮਾਨਵਤਾ ਭਲਾਈ ਕਾਰਜਾਂ ਨੂੰ ਕਰਨ ’ਚ ਜੁਟੇ ਹੋਏ ਹਨ ਇਨ੍ਹਾਂ ਲੋਕ ਭਲਾਈ ਕਾਰਜਾਂ ’ਚ ਗਰੀਬ ਬੱਚਿਆਂ ਨੂੰ ਚੰਗੀ ਸਿਹਤ ਲਈ ਪੌਸ਼ਟਿਕ ਖੁਰਾਕ ਦੇਣਾ, ਔਰਤਾਂ ਨੂੰ ਰੁਜ਼ਗਾਰ ’ਚ ਆਤਮ-ਨਿਰਭਰ ਬਣਾਉਣ ਲਈ ਮੁਫਤ ਸਿਲਾਈ ਮਸ਼ੀਨਾਂ ਦੇਣਾ, ਖੂਨਦਾਨ, ਸਰੀਰਦਾਨ, ਗੁਰਦਾ ਦਾਨ, ਬੂਟੇ ਲਾਉਣਾ, ਗਰੀਬਾਂ ਨੂੰ ਮਕਾਨ ਬਣਾ ਕੇ ਦੇਣਾ, ਗਰੀਬ ਲੜਕੀਆਂ ਦਾ ਵਿਆਹ ਕਰਵਾਉਣਾ, ਰਾਸ਼ਨ ਵੰਡਣਾ, ਅੱਖਾਂ ਦਾਨ, ਲੋਕਾਂ ਦਾ ਨਸ਼ਾ ਛੁਡਵਾਉਣਾ, ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਦਾ ਮੁਫਤ ਇਲਾਜ ਕਰਵਾਉਣਾ, ਅਪਾਹਜ਼ਾਂ ਨੂੰ ਸਹਾਰਾ ਦੇਣ ਲਈ ਟਰਾਈ ਸਾਈਕਲ ਦੇਣਾ ਸਮੇਤ ਅਨੇਕਾਂ ਕਾਰਜ ਸ਼ਾਮਲ ਹਨ ਉਥੇ 29 ਅਪਰੈਲ 2007 ਨੂੰ ਪੂਜਨੀਕ ਗੁਰੂ ਜੀ ਨੇ ਰੂਹਾਨੀ ਜਾਮ ਦੀ ਸ਼ੁਰੂਆਤ ਕਰਕੇ ਮਰ ਚੁੱਕੀ ਇਨਸਾਨੀਅਤ ਨੂੰ ਜ਼ਿੰਦਾ ਕਰਨ ਦਾ ਬੀੜਾ ਚੁੱਕਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ