Cleanliness Drive London: ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

Cleanliness Drive London
Cleanliness Drive London: ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

Cleanliness Drive London: (ਸੱਚ ਕਹੂੰ ਨਿਊਜ਼) ਲੰਦਨ। ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰੇ ਮਹੀਨੇ ਦੀ ਖੁਸ਼ੀ ’ਚ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਮੇਅਜਬਰੁੱਕ ਪਾਰਕ, ਬਾਰਕਿੰਗ, ਲੰਦਨ ਵਿਖੇ ਸਫਾਈ ਅਭਿਆਨ ਚਲਾਇਆ ਗਿਆ। ਸਫਾਈ ਅਭਿਆਨ ’ਚ ਸਾਧ-ਸੰਗਤ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ 30 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ।

ਇਹ ਵੀ ਪੜ੍ਹੋ: Annual Exam Results: ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦਾ ਸਾਲਾਨਾ ਪ੍ਰੀਖਿਆ ਨਤੀਜਾ 100 ਫੀਸਦੀ ਰਿਹਾ, ਟੌਪਰਾਂ ਨੂੰ ਕੀਤਾ…

ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ਵਿਚ ਚਲਾਏ ਗਏ ਇਸ ਸਫਾਈ ਅਭਿਆਨ ਵਿਚ 17 ਸੇਵਾਦਾਰਾਂ ਅਤੇ 5 ਬੱਚਿਆਂ ਨੇ ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ’ਚ ਯੋਗਦਾਨ ਪਾਇਆ। ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ।