ਬਰਮਿੰਘਮ ਦੀ ਸਾਧ-ਸੰਗਤ ਨੇ ਚਲਾਇਆ ਸਫ਼ਾਈ ਅਭਿਆਨ
Dera Sacha Sauda: (ਸੱਚ ਕਹੂੰ ਨਿਊਜ਼) ਬਰਮਿੰਘਮ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰ ਦੇਸ਼-ਵਿਦੇਸ਼ ’ਚ 168 ਮਾਨਵਤਾ ਭਲਾਈ ਦੇ ਕਾਰਜ ਕਰਨ ’ਚ ਹਮੇਸ਼ਾ ਮੋਹਰੀ ਰਹਿੰਦੇ ਹਨ।
ਇਹ ਵੀ ਪੜ੍ਹੋ: Chetak Express Train: ਰੇਲ ਯਾਤਰੀਆਂ ਲਈ ਵੱਡੀ ਖਬਰ, ਇਸ ਰੂਟ ’ਤੇ ਚੱਲੇਗੀ ਚੇਤਕ ਐਕਸਪ੍ਰੈਸ ਟ੍ਰੇਨ

ਇਸੇ ਲੜੀ ਤਹਿਤ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਟਿਪਟਨ ਬਰਮਿੰਘਮ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕਰਕੇ ਇਲਾਕੇ ਨੂੰ ਚਮਕਾ ਦਿੱਤਾ।ਇਸ ਮੌਕੇ 17 ਸੇਵਾਦਾਰਾਂ ਨੇ ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ’ਚ ਵਧ-ਚੜ੍ਹ ਕੇ ਹਿੱਸਾ ਪਾਇਆ ਤੇ 17 ਵੱਡੇ ਕੂੜੇ ਦੇ ਬੈਗ ਇਕੱਠੇ ਕਰਕੇ ਇਲਾਕੇ ਨੂੰ ਸਾਫ਼-ਸੁਥਰਾ ਬਣਾ ਦਿੱਤਾ।