
ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਦਾ ਹੀ ਕਮਾਲ, ਇਹ ਸੇਵਾਦਰ ਬਿਨਾ ਰੁਕੇ, ਬਿਨਾਂ ਥੱਕੇ ਅਤੇ ਬਿਨਾਂ ਕਿਸੇ ਸਵਾਰਥ ਦੇ ਮਾਨਵਤਾ ਦੀ ਸੇਵਾ ਕਰ ਰਹੇ ਹਨ : ਸੱਚੇ ਨਿਮਰ ਸੇਵਾਦਾਰ
Blood Donation: (ਮਨੋਜ) ਮਲੋਟ। ਇੱਕ ਮਰੀਜ਼ ਨੂੰ ਇਲਾਜ ਦੌਰਾਨ ਜਦੋਂ ਖੂਨ ਦੀ ਲੋੜ ਪਈ ਤਾਂ ਮਲੋਟ ਦੇ ਇੱਕ ਸੇਵਾਦਾਰ ਨੇ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਦਾ ਫਰਜ਼ ਅਦਾ ਕੀਤਾ। ਜਾਣਕਾਰੀ ਦਿੰਦਿਆਂ ਖੂਨਦਾਨ ਸੰਮਤੀ ਦੇ ਸੇਵਾਦਾਰ ਰਿੰਕੂ ਛਾਬੜਾ ਇੰਸਾਂ ਅਤੇ ਟਿੰਕੂ ਇੰਸਾਂ ਨੇ ਦੱਸਿਆ ਕਿ ਜਦੋਂ ਇੱਕ ਔਰਤ ਮਰੀਜ਼ ਨੂੰ ਐਮਰਜੈਂਸੀ ਦੌਰਾਨ ਓ ਪਾਜ਼ਿਟਿਵ ਖੂਨ ਦੀ ਲੋੜ ਪਈ ਤਾਂ ਮਲੋਟ ਦੇ ਸੇਵਾਦਾਰ ਅਮਨ ਇੰਸਾਂ (ਅਮਨ ਟਾਇਲਜ਼) ਜੀ.ਟੀ. ਰੋਡ ਮਲੋਟ ਨਾਲ ਸੰਪਰਕ ਕੀਤਾ ਤਾਂ ਉਕਤ ਸੇਵਾਦਾਰ ਨੇ ਬਿਨਾਂ ਸਮਾਂ ਗਵਾਏ ਲੋੜਵੰਦ ਔਰਤ ਮਰੀਜ਼ ਨੂੰ ਮਲੋਟ ਦੇ ਬਲੱਡ ਬੈਂਕ ’ਚ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਦਾ ਫਰਜ਼ ਅਦਾ ਕੀਤਾ।
ਇਹ ਵੀ ਪੜ੍ਹੋ: ਜ਼ਿਲ੍ਹਾ ਫਾਜ਼ਿਲਕਾ ਦੇ ਹੜ੍ਹ ਪੀੜਤਾਂ ਨੂੰ ਡੇਰਾ ਸੱਚਾ ਸੌਦਾ ਨੇ ਵੰਡੀ ਰਾਹਤ ਸਮੱਗਰੀ
ਖੂਨਦਾਨੀ ਅਮਨ ਇੰਸਾਂ ਨੇ ਦੱਸਿਆ ਕਿ ਉਹ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ਤੋਂ ਪ੍ਰਭਾਵਿਤ ਹੋ ਕੇ ਹੁਣ ਤੱਕ 40 ਵਾਰ ਖੂਨਦਾਨ ਕਰ ਚੁੱਕਿਆ ਹੈ। ਇਸ ਮੌਕੇ ਬਲੱਡ ਬੈਂਕ ਮਲੋਟ ਦੇ ਇੰਚਾਰਜ ਡਾ. ਚੇਤਨ ਖੁਰਾਣਾ, ਕੋਆਰਡੀਨੇਟਰ ਮਨੋਜ ਅਸੀਜਾ ਨੇ ਕਿਹਾ ਕਿ ਜਦੋਂ ਵੀ ਕਿਸੇ ਮਰੀਜ਼ ਨੂੰ ਐਮਰਜੈਂਸੀ ਦੌਰਾਨ ਖੂਨ ਦੀ ਲੋੜ ਪੈਂਦੀ ਹੈ ਤਾਂ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਹਮੇਸ਼ਾਂ ਹੀ ਸਭ ਤੋਂ ਪਹਿਲਾਂ ਖੜ੍ਹੇ ਹੁੰਦੇ ਹਨ।
ਇਸ ਮੌਕੇ ਸੱਚੇ ਨਿਮਰ ਸੇਵਾਦਾਰ ਪੰਜਾਬ ਰਾਹੁਲ ਇੰਸਾਂ, ਰਿੰਕੂ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਬਲਰਾਜ ਸਿੰਘ ਇੰਸਾਂ, ਸਤੀਸ਼ ਹਾਂਡਾ ਇੰਸਾਂ, ਭੈਣਾਂ ਕਿਰਨ ਇੰਸਾਂ, ਸਤਵੰਤ ਕੌਰ ਇੰਸਾਂ, ਅਮਰਜੀਤ ਕੌਰ ਇੰਸਾਂ, ਮਮਤਾ ਇੰਸਾਂ ਨੇ ਬਲਾਕ ਮਲੋਟ ਦੇ ਸੇਵਾਦਾਰਾਂ ਵੱਲੋਂ ਕੀਤੀ ਜਾ ਰਹੀ ਨਿਸਵਾਰਥ ਸੇਵਾ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਦਾ ਹੀ ਕਮਾਲ ਹੈ ਕਿ ਇਹ ਸੇਵਾਦਰ ਬਿਨਾ ਰੁਕੇ, ਬਿਨਾਂ ਥੱਕੇ ਅਤੇ ਬਿਨਾਂ ਕਿਸੇ ਸਵਾਰਥ ਦੇ ਮਾਨਵਤਾ ਦੀ ਸੇਵਾ ਕਰ ਰਹੇ ਹਨ।