
(ਅਨਿਲ ਲੁਟਾਵਾ) ਅਮਲੋਹ। ਡੀਬੀਯੂ (ਦੇਸ਼ ਭਗਤ ਯੂਨੀਵਰਸਿਟੀ) ਵੱਲੋਂ ਕੈਂਪਸ ਵਿੱਚ ਯੁਵਕ ਭਲਾਈ ਵਿਭਾਗ ਦੇ ਸਹਿਯੋਗ ਨਾਲ ਸਕੂਲ ਕਨੈਕਟ ਪ੍ਰੋਗਰਾਮ ਅਤੇ ਲੋਹੜੀ ਕਾਰਨੀਵਲ ਦਾ ਆਯੋਜਨ ਕੀਤਾ ਗਿਆ। ਲੋਹੜੀ ਇੱਕ ਪ੍ਰਸਿੱਧ ਮੱਧ-ਸਰਦੀਆਂ ਦਾ ਪੰਜਾਬੀ ਲੋਕ ਤਿਉਹਾਰ ਹੈ ਜੋ ਹਰ ਸਾਲ 13 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਯਾਦਗਾਰੀ ਬਣਾਉਣ ਲਈ ਦੇਸ਼ ਭਗਤ ਯੂਨੀਵਰਸਿਟੀ ਵੱਲੋਂ 11 ਜਨਵਰੀ 2024 ਨੂੰ ਸਟੂਡੈਂਟਸ ਸੈਂਟਰ ਦੇ ਵਿਹੜੇ ਵਿੱਚ ਲੋਹੜੀ ਦਾ ਤਿਉਹਾਰ (Lohri Festival) ਬੜੀ ਧੂਮ-ਧਾਮ ਨਾਲ ਮਨਾਇਆ ਗਿਆ।
ਲੋਹੜੀ ਕਾਰਨੀਵਲ ਅਤੇ ਸਕੂਲ ਕਨੈਕਟ ਪ੍ਰੋਗਰਾਮ ਵਿੱਚ ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਮੋਹਾਲੀ, ਮਲੇਰਕੋਟਲਾ ਅਤੇ ਭਵਾਨੀਗੜ੍ਹ ਦੇ 40 ਸਕੂਲਾਂ ਦੇ 3000 ਵਿਦਿਆਰਥੀਆਂ ਅਤੇ 300 ਅਧਿਆਪਕਾਂ ਨੇ ਭਾਗ ਲਿਆ। ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਖੁਸ਼ਨੁਮਾ ਮਾਹੌਲ ਨਾਲ ਹੋਈ।
ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਾਰਨੀਵਲ ਵਿਚ ਪਹੁੰਚੇ ਸਕੂਲਾਂ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਇਸ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਯੂਨੀਵਰਸਿਟੀ ਦੇ ਵਿਦੇਸ਼ੀ ਵਿਦਆਰਥੀਆਂ ਅਤੇ ਵਿਦਆਰਥਣਾਂ ਨੇ ਪੰਜਾਬੀ ਰਵਾਇਤੀ ਪੁਸ਼ਾਕਾਂ ਪਹਿਨ ਕੇ ਭੰਗੜੇ ਅਤੇ ਗਿਧੇ ਦੀ ਖੂਬਸੂਰਤ ਪੇਸ਼ਕਾਰੀ ਕੀਤੀ। Lohri Festival
ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ

ਇਸ ਮੌਕੇ ਸੰਬੋਧਨ ਕਰਦਿਆਂ ਵਾਇਸ ਚਾਂਸਲਰ ਡਾ. ਤੇਜਿੰਦਰ ਕੌਰ ਨੇ ਕਿਹਾ ਕਿ ਜਿਸ ਘਰ ਲੜਕਾ ਪੈਦਾ ਹੁੰਦਾ ਹੈ, ਉਸ ਘਰ ਵਿੱਚ ਪਹਿਲੀ ਲੋਹੜੀ ਵਜੋਂ ਇਹ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪਰ ਅੱਜ-ਕੱਲ੍ਹ ਲੋਕਾਂ ਨੇ ਧੀਆਂ-ਪੁੱਤਾਂ ਦਾ ਫਰਕ ਮਿਟਾ ਦਿੱਤਾ ਹੈ ਅਤੇ ਧੀਆਂ ਦੀ ਲੋਹੜੀ ਵੀ ਧੂਮ-ਧਾਮ ਨਾਲ ਮਨਾਈ ਜਾਂਦੀ ਹੈ। ਇਸ ਮੌਕੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ, ਵਾਈਸ ਪ੍ਰੈਜ਼ੀਡੈਂਟ ਡਾ: ਹਰਸ਼ ਸਦਾਵਰਤੀ, ਰਜਿਸਟਰਾਰ ਡਾ.ਪ੍ਰਦੀਪ ਕੁਮਾਰ, ਡਾ. ਵਰਿੰਦਰ ਸਿੰਘ, ਡਾ.ਸੁਰਜੀਤ ਕੌਰ ਪਥੇਜਾ ਅਤੇ ਫੈਕਲਟੀ ਮੈਂਬਰਾਂ ਨੇ ਬਾਹਰੋਂ ਆਏ ਸਕੂਲਾਂ ਦੇ ਪਿ੍ਰੰਸੀਪਲਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ ।
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਪਹੁੰਚੇ ਸੰਗਰੂਰ, ਦਿੱਤੇ ਕਈ ਵੱਡੇ ਤੋਹਫੇ
ਇਸ ਮੌਕੇ ਵਿਦਿਆਰਥੀ ਰਵਾਇਤੀ ਪੁਸ਼ਾਕਾਂ ਵਿੱਚ ਸਜੇ ਹੋਏ ਸਨ। ਦੇਸ਼ ਭਗਤ ਯੂਨੀਵਰਸਿਟੀ ਨੇ ਵਿਦਿਆਰਥੀਆਂ ਲਈ ਵੱਖ ਵੱਖ ਵਿਭਾਗਾਂ ਦੇ ਗਿਆਨ ਵਧਾਊ ਸਟਾਲ ਲਗਾਏ ਹੋਏ ਸਨ ਜਿਸ ਨੂੰ ਸਕੂਲਾਂ ਦੇ ਬੱਚਿਆਂ ਨੇ ਬਹੁਤ ਗਹੁ ਨਾਲ ਵਾਚਿਆ ਤੇ ਜਾਣਕਾਰੀ ਹਾਸਿਲ ਕੀਤੀ। ਲੋਹੜੀ ਕਾਰਨੀਵਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੀਤ ਸੰਗੀਤ ਦਾ ਭਰਪੂਰ ਆਨੰਦ ਮਾਣਿਆ। ਯੂਨੀਵਰਸਿਟੀ ਵੱਲੋਂ ਸਕੂਲਾਂ ਦੇ ਪਿ੍ਰੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਸਿੱਖਿਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ।