ਸਾਡੇ ਨਾਲ ਸ਼ਾਮਲ

Follow us

13.1 C
Chandigarh
Wednesday, February 11, 2026
More
    Home Breaking News ਵਿਅਕਤੀ ਕੋਲੋਂ ...

    ਵਿਅਕਤੀ ਕੋਲੋਂ heroin ਤੇ ਦੇਸੀ ਪਿਸਟਲ ਬਰਾਮਦ

    heroin

    ਵਿਅਕਤੀ ਕੋਲੋਂ heroin ਤੇ ਦੇਸੀ ਪਿਸਟਲ ਬਰਾਮਦ

    ਫਿਰੋਜ਼ਪੁਰ (ਸਤਪਾਲ ਥਿੰਦ) । ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਹੈਰੋਇਨ (heroin) ਅਤੇ ਦੇਸੀ ਪਿਸਟਲ ਬਰਾਮਦ ਕਰਨ ਦਾ ਦਾਅਵਾ  ਕੀਤਾ ਗਿਆ ਹੈ। ਇਸ ਸਬੰਧੀ ਏਐਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸ਼ਿਵਾ ਪੁੱਤਰ ਅਸ਼ੋਕ ਕੁਮਾਰ ਵਾਸੀ ਲੂਥੜ ਨਾਂਅ ਦਾ ਵਿਅਕਤੀ ਗੱਡੀ ‘ਤੇ ਸਵਾਰ ਹੋ ਕੇ ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ ਅਤੇ ਉਸ ਕੋਲ ਨਜਾਇਜ਼ ਅਸਲਾ ਵੀ ਹੈ

    ਉਕਤ ਵਿਅਕਤੀ ਹੁਣ ਵੀ ਨਸ਼ਾ ਆਪਣੀ ਗੱਡੀ ‘ਤੇ ਵੇਚਣ ਵਾਸਤੇ ਜਾ ਰਿਹਾ ਹੈ ਤਾਂ ਪੁਲਿਸ ਨੇ ਸੂਚਨਾ ਮਿਲਦਿਆ ਸਾਰ ਨਾਮਦੇਵ ਚੌਂਕ ਸਿਟੀ ਫਿਰੋਜ਼ਪੁਰ ਕੋਲ ਨਾਕਾ ਬੰਦੀ ਕਰਕੇ, ਉਕਤ ਵਿਅਕਤੀ ਨੂੰ ਗੱਡੀ ਸਮੇਤ ਕਾਬੂ ਕਰਕੇ ਤਲਾਸ਼ੀ ਲਈ 21 ਗ੍ਰਾਮ ਹੈਰੋਇਨ, 1 ਪਿਸਟਲ ਦੇਸੀ 30 ਬੋਰ ਬਰਾਮਦ ਹੋਇਆ। ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here