ਸਮੂਹ ਅਧਿਆਪਕਾਂ ਨੂੰ ਨਵੰਬਰ 2017 ਤੋਂ ਇੱਕਠਾ ਰੈਗੂਲਰ ਕਰਨ ਦੀ ਕੀਤੀ ਮੰਗ
ਨਾ-ਮਾਤਰ ਦਿੱਤੀ ਜਾ ਰਹੀਂ ਤਨਖਾਹ ਵੀ ਬੰਦ ਕਰ ਕੇ ਕੀਤਾ ਜਾ ਰਿਹਾ ਸ਼ੋਸ਼ਣ
ਸੰਗਰੂਰ, ਸੱਚ ਕਹੂੰ ਨਿਊਜ
ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ 5178 ਅਧਿਆਪਕਾਂ ਨੇ ਭਾਰੀ ਮੀਂਹ ਅਤੇ ਝੱਖੜ ਦੀ ਪਰਵਾਹ ਨਾ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨਦਾਮਪੁਰ ਅਤੇ ਸੂਬਾ ਕਮੇਟੀ ਮੈਂਬਰ ਵਿਕਰਮਜੀਤ ਮਲੇਰਕੋਟਲਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਦੇ ਬਾਹਰ ਸਵੇਰੇ 10 ਵਜੇ ਤੋ ਸਾਮ 5 ਵਜੇ ਤੱਕ ਭੁੱਖ ਹੜਤਾਲ ਕੀਤੀ । ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜੀ ਕੀਤੀ ਅਤੇ 5178 ਅਧਿਆਪਕਾਂ ਨਾਲ ਹੋ ਰਹੀ ਧੱਕੇਸ਼ਾਹੀ ਤੋਂ ਲੋਕਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਬਲਾਕ ਪ੍ਰਧਾਨ ਧੂਰੀ ਯਸ਼ ਅੱਤਰੀ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ 5178 ਅਧਿਆਪਕ ਪੰਜਾਬ ਸਰਕਾਰ ਵਲੋਂ 2011 ਵਿੱਚ ਲਿਆ ਪਹਿਲਾ ਟੈਟ ਦਾ ਟੈਸਟ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਦੀਆਂ ਮੰਜ਼ੂਰਸ਼ੁਦਾ ਪੋਸਟਾਂ ਉਤੇ ਨਵੰਬਰ 2014 ਤੋਂ ਤਿੰਨ ਸਾਲ ਦੀ ਠੇਕੇ ਦੀ ਸ਼ਰਤ ਉੱਤੇ 6000 ਰੁਪਏ ਮਹੀਨਾ ਤਨਖਾਹ ਤੇ ਭਰਤੀ ਕੀਤੇ ਗਏ ਸਨ? ਨਿਯੁਕਤੀ ਪੱਤਰ ਦੀਆਂ ਸ਼ਰਤਾਂ ਮੁਤਾਬਕ ਇਨ੍ਹਾਂ ਅਧਿਆਪਕਾਂ ਨੂੰ ਨਵੰਬਰ 2017 ਵਿੱਚ ਰੈਗੂਲਰ ਕੀਤਾ ਜਾਣਾ ਬਣਦਾ ਸੀ? ਅਕਤੂਬਰ 2017 ਵਿੱਚ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਲੋਂ ਰੈਗੂਲਰ ਦੀਆਂ ਫਾਈਲਾਂ ਵੀ ਲੈ ਲਈ ਗਈਆਂ ਹਨ? ਹੁਣ ਤਿੰਨ ਸਾਲ ਤੋਂ ਦਸ ਮਹੀਨੇ ਬਾਅਦ ਵੀ ਅਜੇ ਤੱਕ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ? ਜਦਕਿ ਵਿੱਤ ਵਿਭਾਗ ਵਲੋਂ ਨਾ-ਮਾਤਰ ਦਿੱਤੀ ਜਾ ਰਹੀਂ ਤਨਖਾਹ ਦੇਣੀ ਵੀ ਬੰਦ ਕਰ ਦਿੱਤੀ ਹੈ।
ਬਲਾਕ ਲਹਿਰਾ ਪ੍ਰਧਾਨ ਮੈਡਮ ਸ਼ਿਵਾਲੀ ਅਤੇ ਜੱਥੇਬੰਦੀ ਦੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਸਮੂਹ 5178 ਅਧਿਆਪਕਾਂ ਨੂੰ ਤੁਰੰਤ ਨਵੰਬਰ 2017 ਤੋਂ ਸਾਰੇ ਵਿੱਤੀ ਲਾਭ ਦਿੰਦਿਆਂ ਰੈਗੂਲਰ ਕਰਨ ਦਾ ਪੱਤਰ ਤੁਰੰਤ ਜਾਰੀ ਕੀਤਾ ਜਾਵੇ? ਇਸ ਮੌਕੇ ਸੂਬਾ ਕਮੇਟੀ ਮੈਂਬਰ ਵਿਕਰਮਜੀਤ ਮਲੇਰਕੋਟਲਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜ਼ੇਕਰ 5178 ਅਧਿਆਪਕਾਂ ਨੂੰ ਤੁਰੰਤ ਪੂਰੀ ਤਨਖਾਹ ਤੇ ਰੈਗੂਲਰ ਨਾ ਕੀਤਾ ਗਿਆ ਤਾ ਪੰਜਾਬ ਦੇ ਸਮੂਹ 5178 ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ ਜੋ ਮੰਗਾ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਅਤੇ ਇਸ ਸੰਘਰਸ਼ ਦੇ ਨਿੱਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਇਸ ਵੇਲੇ ਭਰਾਤਰੀ ਜਥੇਬੰਦੀਆਂ ਵੱਲੋਂ ਬਲਵੀਰ ਚੰਦ ਲੌਂਗੋਵਾਲ, ਦੇਵੀ ਦਿਆਲ, ਅੰਮ੍ਰਿਤਪਾਲ ਸਿੱਧੂ, ਕੁਲਦੀਪ ਸਿੰਘ, ਪਰਮਿੰਦਰ ਸਿੰਘ ਨੇ ਸੰਬੋਧਨ ਕੀਤਾ। ਇਨਾ ਤੋ ਬਿਨਾਂ ਕੰਵਰਜੀਤ ਭਵਾਨੀਗੜ੍ਹ, ਅਜਵਿੰਦਰ ਸਿੰਘ ਧੂਰੀ , ਸੁਮਨਪ੍ਰੀਤ ਸੁਨਾਮ, ਕਸ਼ਮੀਰ ਸਿੰਘ ਸੰਗਰੂਰ, ਹਰਜਿੰਦਰ ਸਿੰਘ ਫੱਗੂਵਾਲਾ ਵਿਕਾਸ ਮਲੇਰਕੋਟਲਾ, ਜਗਦੀਪ ਅਮਰਗੜ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।