ਸਾਢੇ ਚਾਰ ਘੰਟੇ ਲਗਾਤਾਰ 75 ਸਵਾਲ ਪੁੱਛੇ, ਡਾਕਟਰ ਨੈਨ ਨੇ ਹਰ ਸਵਾਲ ਦਾ ਜਵਾਬ ਦਿੱਤਾ
ਇਹ ਜਾਂਚ ਸਿਰਫ ਚੋਣਾਂ ਦਾ ਫਾਇਦਾ ਲੈਣ ਲਈ, ਜਦੋਂ ਸੀਬੀਆਈ ਕਲੀਨ ਚਿੱਟ ਦੇ ਚੁੱਕੀ ਹੈ, ਤਾਂ ਇਸ ਜਾਂਚ ਦਾ ਕੋਈ ਤੁੱਕ ਨਹੀਂ : ਐਡਵੋਕੇਟ ਕੇਵਲ ਬਰਾੜ
(ਸੱਚ ਕਹੂੰ ਨਿਊਜ਼) ਸਰਸਾ। ਬਰਗਾੜੀ ਬੇਅਦਬੀ ਮਾਮਲੇ ’ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ (ਐਸਆਈਟੀ) ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਦੇ ਸੀ. ਵਾਈਸ ਚੇਅਰਮੈਨ ਡਾ.ਪੀ.ਆਰ. ਨੈਨ ਤੋਂ ਪੁੱਛਗਿੱਛ ਕਰਨ ਲਈ ਪਹੁੰਚੀ। ਖਰਾਬ ਸਿਹਤ ਦੇ ਬਾਵਜੂਦ ਡਾ. ਪੀਆਰ ਨੈਨ ਨੇ ਐਸਆਈਟੀ ਦੀ ਜਾਂਚ ਵਿੱਚ ਸਹਿਯੋਗ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸਾਢੇ ਚਾਰ ਘੰਟੇ ਤੱਕ ਚੱਲੀ ਇਸ ਪੁੱਛਗਿੱਛ ਵਿੱਚ ਐਸਆਈਟੀ ਨੇ ਡਾ. ਨੈਨ ਤੋਂ ਕਰੀਬ 75 ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਡਾ. ਨੈਨ ਨੇ ਦਿੱਤੇ।
ਦੱਸ ਦੇਈਏ ਕਿ ਐਸਆਈਟੀ ਨੇ ਸਵੇਰੇ 11 ਵਜੇ ਤੋਂ 3:30 ਵਜੇ ਤੱਕ ਡਾਕਟਰ ਨੈਨ ਤੋਂ ਪੁੱਛਗਿੱਛ ਕੀਤੀ। ਕਰੀਬ ਸਾਢੇ ਚਾਰ ਘੰਟੇ ਤੱਕ ਜਾਂਚ ਚੱਲੀ, ਜਿਸ ਤੋਂ ਬਾਅਦ ਡੇਰਾ ਸੱਚਾ ਸੌਦਾ ਤੋਂ ਰਵਾਨਾ ਹੋ ਗਈ। ਪੁੱਛਗਿੱਛ ਤੋਂ ਬਾਅਦ ਡੇਰਾ ਸੱਚਾ ਸੌਦਾ ਦੇ ਵਕੀਲ ਕੇਵਲ ਸਿੰਘ ਬਰਾੜ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਡੇਰਾ ਸੱਚਾ ਸੌਦਾ ਹਮੇਸ਼ਾ ਹੀ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਆਇਆ ਹੈ ਅਤੇ ਨਿਆਂਪਾਲਿਕਾ ’ਤੇ ਉਸ ਨੂੰ ਪੂਰਾ ਭਰੋਸਾ ਹੈ।
ਬਰਾੜ ਨੇ ਦੱਸਿਆ ਕਿ ਡਾ.ਪੀ.ਆਰ. ਨੈਨ ਨੇ ਇਸ ਮਾਮਲੇ ਵਿੱਚ ਐਸਆਈਟੀ ਨੂੰ ਪੂਰਾ ਸਹਿਯੋਗ ਦਿੱਤਾ ਅਤੇ ਕਰੀਬ 75 ਸਵਾਲਾਂ ਦੇ ਜਵਾਬ ਦਿੱਤੇ। ਸਾਢੇ ਚਾਰ ਘੰਟੇ ਤੱਕ ਚੱਲੀ ਪੁੱਛਗਿੱਛ ਵਿੱਚ ਡਾ. ਨੈਨ ਨੇ ਆਪਣੀ ਖਰਾਬ ਸਿਹਤ ਦੇ ਬਾਵਜੂਦ ਸਹਿਯੋਗ ਦਿੱਤਾ। ਐਡਵੋਕੇਟ ਬਰਾੜ ਨੇ ਕਿਹਾ ਕਿ ਜਦੋਂ ਸੀਬੀਆਈ ਨੇ ਕਲੀਨ ਚਿੱਟ ਦੇ ਦਿੱਤੀ ਹੈ ਤਾਂ ਐਸਆਈਟੀ ਦੀ ਇਹ ਜਾਂਚ ਜਾਇਜ਼ ਨਹੀਂ ਹੈ ਪਰ ਫਿਰ ਵੀ ਡੇਰਾ ਸੱਚਾ ਸੌਦਾ ਹਰ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਿਹਾ ਹੈ। ਉਨ੍ਹਾਂ ਦੋਸ ਲਾਇਆ ਕਿ ਸੱਤਾਧਾਰੀ ਧਿਰ ਸਿਰਫ ਸਿਆਸੀ ਲਾਹਾ ਲੈਣ ਲਈ ਇਸ ਤਰੀਕੇ ਜਾਂਚ ਦਾ ਰੁਖ ਡੇਰਾ ਵੱਲ ਮੋੜ ਰਹੀ ਹੈ ਜਦੋਂਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ’ਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਬਹੁਤ ਸ਼ਰਧਾ ਤੇ ਸਤਿਕਾਰ ਹੈ।
ਆਈਜੀ ਨੇ ਵੀ ਖਰਾਬ ਸਿਹਤ ਦੇ ਬਾਵਜੂਦ ਸਵਾਲਾਂ ਦੇ ਜਵਾਬ ਦੇਣ ਦੀ ਗੱਲ ਮੰਨੀ
ਜਾਂਚ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਐਸਪੀਐਸ ਪਰਮਾਰ ਨੇ ਮੰਨਿਆ ਕਿ ਡਾਕਟਰ ਪੀਆਰ ਨੈਨ ਦੀ ਸਿਹਤ ਠੀਕ ਨਹੀਂ ਹੈ ਪਰ ਉਨ੍ਹਾਂ ਨੇ ਸਾਢੇ ਚਾਰ ਘੰਟੇ ਤੱਕ ਚੱਲੀ ਜਾਂਚ ਵਿੱਚ ਸਹਿਯੋਗ ਦਿੰਦੇ ਹੋਏ ਕਰੀਬ 75 ਸਵਾਲਾਂ ਦੇ ਜਵਾਬ ਵੀ ਦਿੱਤੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ