ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

Parkash Singh Badal

(ਐਮ ਕੇ ਸ਼ਾਇਨਾ) ਮੁਹਾਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਨਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਸਿਹਤ ਵਿਗੜਨ ‘ਤੇ ਉਹਨਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਹਨਾਂ ਨੂੰ ਆਈ.ਸੀ.ਯੂ. ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਦਲ ਦੀ ਸਿਹਤ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।  ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਢਿੱਲੀ ਮੱਠੀ ਚੱਲ ਰਹੀ ਹੈ। ਪਿਛਲੇ ਸਾਲ ਜੂਨ 2022 ਨੂੰ ਛਾਤੀ ‘ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ