ਬਟਾਲਾ ਪੁੱਜਣ ’ਤੇ ਕੇਂਦਰੀ ਮੰਤਰੀ (Piyush Goyal) ਦਾ ਕੀਤਾ ਸ਼ਾਨਦਾਰ ਸਵਾਗਤ
ਬਟਾਲਾ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੈ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਪੰਜਾਬ ਭਾਜਪਾ ਲਈ ਚੋਣ ਪ੍ਰਚਾਰ ਕਰਨ ਲਈ ਭਾਜਪਾ ਦੇ ਦਿੱਗਜ਼ ਆਗੂ ਰੈਲੀਆਂ ਕਰ ਰਹੇ ਹਨ। ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਅੱਜ ਬਟਾਲਾ ਪੁੱਜੇ । ਬਟਾਲਾ ਪੁੱਜਣ ’ਤੇ ਉਨਾਂ ਦਾ ਸਵਾਗਤ ਕੀਤਾ ਗਿਆ। ਜਿਥੇ ਉਨਾਂ ਨੇ ਪਾਰਟੀ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨਾਂ ਨੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੀ ਸਮੱਸਿਆ ਜਾਣਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਕੇਂਦਰ ਦੇਸ਼ ਦੀ ਸੁਰੱਖਿਆ ਲਈ ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋਣ ਵਾਲੀ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੂਰਾ ਜੋਰ ਲਾਂਵੇਗੇ। ਇੱਥੇ ਕਿਸਾਨਾਂ, ਦੁਕਾਨਦਾਰਾਂ, ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੂੰ ਸੁਰੱਖਿਆ ਅਤੇ ਸਨਮਾਨ ਮਿਲੇਗਾ।
ਪੀਯੂਸ਼ ਗੋਇਲ ਨੇ ਕਿਹਾ ਕਿ ਮੈਂ 40 ਸਾਲਾਂ ਬਾਅਦ ਪੰਜਾਬ ਆਇਆ ਹਾਂ। ਪਹਿਲੀ ਵਾਰ 1983 ਵਿਚ ਆਇਆ ਸੀ। ਸਕੂਟਰ ਦੇ ਹਾਰਨ ਅਤੇ ਪੱਖੇ ਲਈ ਉਤਪਾਦ ਦੇਖਣ ਆਇਆ ਸੀ। ਖਰਾਦ ਮਸ਼ੀਨ ਬਟਾਲਾ ਤੋਂ ਮੰਗਵਾਈ ਗਈ ਸੀ। ਪਿਊਸ਼ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਬਿਆਸ-ਕਾਦੀਆਂ ਰੇਲ ਪ੍ਰਾਜੈਕਟ ਲਈ ਤਿਆਰ ਨਹੀਂ ਹੈ। ਵਿਕਾਸ ਉਦੋਂ ਹੀ ਹੁੰਦਾ ਹੈ ਜਦੋਂ ਸੂਬਾ ਅਤੇ ਕੇਂਦਰ ਸਰਕਾਰ ਮਿਲ ਕੇ ਚੱਲਣ। ਜੇਕਰ ਸੂਬਾ ਕੇਂਦਰ ਨਾਲ ਮਿਲ ਕੇ ਚੱਲਣਗੇ ਤਾਂ ਹੀ ਦੇਸ਼ ਦਾ ਵਿਕਾਸ ਹੋਵੇਗਾ।
ਪੀਯੂਸ਼ ਗੋਇਲ ਨੇ ਕਿਹਾ ਕਿ ਸੂਬੇ ’ਚ ਭਾਜਪਾ ਦੀ ਸਰਕਾਰ ਆਉਣ ‘ਤੇ ਇੰਡਸਟਰੀ ਨੂੰ ਇੱਕ ਵਾਰ ਫਿਰ ਹੁਲਾਰਾ ਮਿਲੇਗਾ। ਉਹਨਾਂ ਕਿਹਾ ਕਿ ਇੱਥੋਂ ਦੀ ਮਸ਼ਹੂਰ ਇੰਡਸਟਰੀ ਨੂੰ ਅੱਤਵਾਦ ਅਤੇ ਮਸ਼ਹੂਰ ਸਰਕਾਰਾਂ ਨੇ ਮੰਦੀ ਦੀ ਕਗਾਰ ‘ਤੇ ਖੜ੍ਹਾ ਕਰ ਦਿੱਤਾ ਹੈ। ਕੇਂਦਰ ਅਤੇ ਪੰਜਾਬ ਵਿਚ ਆਉਣ ਵਾਲੀ ਭਾਜਪਾ ਦੀ ਸਰਕਾਰ ਲੋਕਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਕੰਮ ਕਰੇਗੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ‘ਤੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਚਾਹੇ ਉਹ ਕਾਂਗਰਸ ਹੋਵੇ ਜਾਂ ਆਮ ਆਦਮੀ ਪਾਰਟੀ ਨੇ ਪੰਜਾਬ ਨਾਲ ਬੇਇਨਸਾਫੀ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ