Amloh News: (ਅਨਿਲ ਲੁਟਾਵਾ) ਅਮਲੋਹ। ਅਮਲੋਹ ਹਲਕੇ ਦੇ ਪਿੰਡਾਂ ਵਿੱਚ ਨਵੀਆਂ ਬਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਪੱਖਪਾਤ ਤੋਂ ਗਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਰਾਈਏਵਾਲ ਵਿਖੇ ਸਰਬ ਸੰਮਤੀ ਨਾਲ ਨਵੀਂ ਬਣੀ ਪੰਚਾਇਤ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਹੇ।
ਇਹ ਵੀ ਪੜ੍ਹੋ: Railway News: ਇਨ੍ਹਾਂ ਜ਼ਿਲ੍ਹਿਆਂ ’ਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਸਰਕਾਰ ਵੱਲੋਂ ਮਿਲੀ ਮਨਜ਼ੂਰੀ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਪੂਰਾ ਕਰਾਉਣ ਲਈ ਵਚਨਵੱਧ ਹੈ। ਪੰਚਾਇਤਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਤਰਨਜੀਤ ਸਿੰਘ ਦੀ ਅਗਵਾਈ ਹੇਠ ਪੰਚਾਇਤ ਵੱਲੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਧੰਨਵਾਦ ਕਰਦੇ ਹੋਏ ਉਹਨਾਂ ਦਾ ਸਨਮਾਨ ਕੀਤਾ ਅਤੇ ਗੈਰੀ ਬੜਿੰਗ ਵੱਲੋਂ ਸਮੁੱਚੀ ਪੰਚਾਇਤ ਸਰਪੰਚ ਤਰਨਜੀਤ ਸਿੰਘ, ਪੰਚ ਬਲਵਿੰਦਰ ਸਿੰਘ, ਸੁਰਿੰਦਰ ਸਿੰਘ ,ਸਲੀਮ ਖਾਂ, ਤਜਿੰਦਰ ਸਿੰਘ, ਅਵਤਾਰ ਸਿੰਘ, ਰਜਿੰਦਰ ਕੌਰ , ਕਰਮਜੀਤ ਕੌਰ ਦਾ ਸਨਮਾਨ ਕੀਤਾ।
ਇਸ ਤੋਂ ਇਲਾਵਾ ਮਾਲੋਵਾਲ ਦੇ ਸਰਪੰਚ ਜੋਰਾ ਸਿੰਘ, ਬਰੀਮਾ ਦੇ ਸਰਪੰਚ ਲਖਵੀਰ ਸਿੰਘ ,ਟਿੱਬੀ ਦੇ ਸਰਪੰਚ ਸੋਨੂ, ਗੁਰਸੇਵਕ ਸਿੰਘ, ਰਾਜਗੜ੍ਹ ਛੰਨਾ ਦੇ ਸਰਪੰਚ ਕਰਮਜੀਤ ਸਿੰਘ ਆਦਿ ਦਾ ਵੀ ਸਨਮਾਨ ਕੀਤਾ ਗਿਆ। ਨਗਰ ਨਿਵਾਸੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪਹਿਲ ਤੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਿੰਗਾਰਾ ਸਿੰਘ ਸਲਾਣਾ, ਮਨਿੰਦਰ ਸਿੰਘ ਭੱਟੋ ਅਤੇ ਵੱਖ-ਵੱਖ ਨਗਰਾਂ ਦੇ ਵਲੰਟੀਅਰ ਹਾਜ਼ਰ ਸਨ। Amloh News