ਮੰਤਰੀ ਅਰੋੜਾ ਵੱਲੋਂ ਅਨੇਕਾਂ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

Arora

14 ਪਿੰਡਾਂ ਵਿੱਚ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਲਗਾਉਣ ਦੇ ਕੰਮ ਦਾ ਆਗਾਜ਼ | Minister Arora

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਅਨੇਕਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸੁਨਾਮ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬਹੁ ਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਹਲਕਾ ਸੁਨਾਮ ਦਾ ਕੋਈ ਵੀ ਹਿੱਸਾ ਵਿਕਾਸ ਤੋਂ ਸੱਖਣਾ ਨਹੀਂ ਰਹੇਗਾ ਅਤੇ ਲੋਕਾਂ ਦੀ ਹਰ ਲੋੜ ਨੂੰ ਸਮੇਂ ਸਿਰ ਪੂਰਾ ਕਰਨ ਲਈ ਅਸੀਂ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਾਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ 14 ਪਿੰਡਾਂ ਵਿੱਚ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੀਆਂ ਸੋਲਰ ਲਾਈਟਾਂ ਦੇ ਕੰਮ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਹ ਕੰਮ ਮੁਕੰਮਲ ਹੋ ਜਾਵੇਗਾ। (Minister Arora)

Arora
ਸੁਨਾਮ: ਸੋਲਰ ਲਾਈਟਾਂ ਦੇ ਕੰਮ ਦਾ ਰਸਮੀ ਆਗਾਜ਼ ਕਰਦੇ ਹੋਏ ਮੰਤਰੀ ਅਮਨ ਅਰੋੜਾ।

ਹਲਕਾ ਸੁਨਾਮ ਦਾ ਕੋਈ ਵੀ ਹਿੱਸਾ ਵਿਕਾਸ ਤੋਂ ਸੱਖਣਾ ਨਹੀਂ ਰਹੇਗਾ : ਅਰੋੜਾ

ਉਨ੍ਹਾਂ ਨੇ ਈਲਵਾਲ, ਬਡਰੁੱਖਾਂ, ਭੁੱਲਰਪਿੰਡੀ, ਬਟੂਹਾ ਖੁਰਦ, ਦੁਲਟ ਵਾਲਾ, ਰੱਤੋਕੇ, ਲਿਦੜਾ, ਬਹਾਦਰੁਪੁਰ, ਖੁਰਾਣੀ, ਪਿੰਡੀ ਕੇਹਰ ਸਿੰਘ ਵਾਲੀ, ਮੰਡੇਰ ਖੁਰਦ, ਭਾਈ ਕੀ ਸਮਾਧ, ਭਗਵਾਨਪੁਰਾ ਅਤੇ ਸ਼ੇਰੋਂ ਵਿਖੇ ਸੋਲਰ ਲਾਈਟਾਂ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅੱਜ ਦੇ ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੁਰਦੁਆਰਾ ਨਿਆਈ ਸਾਹਿਬ ਦੀ ਸ੍ਰੀ ਗੁਰੂ ਤੇਗ ਬਹਾਦਰ ਧਰਮਸ਼ਾਲਾ ਦੇ ਇੰਟਰਲਾਕ ਟਾਈਲਾਂ ਦੇ ਫਰਸ਼ ਦਾ ਉਦਘਾਟਨ ਕੀਤਾ ਗਿਆ ਅਤੇ ਧਰਮਸ਼ਾਲਾ ਦੇ ਨਵੇਂ ਮੇਨ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ।

Petrol-Diesel Price Today: ਰਾਜਸਥਾਨ ਸਮੇਤ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਨਵੀਂ ਸੂਚੀ

ਇਸ ਮੌਕੇ ਗੁਰਿੰਦਰਪਾਲ ਖੇੜੀ, ਬਲਜਿੰਦਰ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ ਈਲਵਾਲ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਸਰਪੰਚ ਬਲਦੇਵ ਸਿੰਘ ਈਲਵਾਲ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਮਨਪ੍ਰੀਤ ਬਾਂਸਲ, ਸੁਖਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਨਿਰਮਲ ਸਿੰਘ, ਗੁਰਤੇਜ ਸਿੰਘ, ਹਰਪਾਲ ਸਿੰਘ ਐਮ ਸੀ, ਰਿੰਪੀ ਥਿੰਦ ਅਤੇ ਪ੍ਰਿਤਪਾਲ ਸਿੰਘ ਵੀ ਹਾਜ਼ਰ ਸਨ।