ਸ਼ਿੰਦੇ ਅਤੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
- ਸਹੁੰ ਚੁੱਕ ਸਮਾਗਮ ’ਚ ਲੱਗਿਆ ਸਿਤਾਰਿਆਂ ਦਾ ਤਾਂਤਾ
Devendra Fadnavis: (ਸੱਚ ਕਹੂੰ ਨਿਊਜ਼) ਮੁੰਬਈ। ਮਹਾਂਰਾਸ਼ਟਰ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ’ਚ ਦੇਵੇਂਦਰ ਫੜਨਵੀਸ ਨੇ ਮੁੰਬਈ ਦੇ ਆਜ਼ਾਦ ਮੈਦਾਨ ‘ਚ ਤੀਜੀ ਵਾਰ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਦੇਵੇਂਦਰ ਫੜਨਵੀਸ ਨੇ ਨੇ ਮਰਾਠੀ ਭਾਸ਼ਾ ਵਿੱਚ ਸਹੁੰ ਚੁੱਕੀ। ਫੜਨਵੀਸ ਤੋਂ ਬਾਅਦ ਸ਼ਿੰਦੇ ਅਤੇ ਅਜੀਤ ਪਵਾਰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਇਹ ਵੀ ਪੜ੍ਹੋ: Sukhbir Badal Attack: ਕੋਰਟ ਨੇ ਨਰਾਇਣ ਚੌਡ਼ਾ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਸਹੁੰ ਚੁੱਕ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ ਨੇਤਾ, ਕਈ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਪਹੁੰਚੇ ਹਨ। ਪ੍ਰੋਗਰਾਮ ‘ਚ ਸਚਿਨ ਤੇਂਦੁਲਕਰ, ਸ਼ਾਹਰੁਖ ਖਾਨ, ਸਲਮਾਨ ਖਾਨ, ਸੰਜੇ ਦੱਤ, ਰਣਬੀਰ ਕਪੂਰ, ਰਣਵੀਰ ਸਿੰਘ ਸਮੇਤ ਕਈ ਮਸ਼ਹੂਰ ਹਸਤੀਆਂ ਵੀ ਮੌਜੂਦ ਹਨ।