ਡੇਰਾ ਸ਼ਰਧਾਲੂ ਲਗਾਤਾਰ ਕਰ ਰਹੇ ਹਨ ਮਾਨਵਤਾ ਦੀ ਸੇਵਾ

ਡੇਰਾ ਸ਼ਰਧਾਲੂ ਲਗਾਤਾਰ ਕਰ ਰਹੇ ਹਨ ਮਾਨਵਤਾ ਦੀ ਸੇਵਾ

ਗਿੱਦੜਬਾਹਾ/ਕੋਟਭਾਈ (ਰਾਜਵਿੰਦਰ ਬਰਾੜ)। ਜਿੱਥੇ ਪੂਰਾ ਦੇਸ਼ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਿਹਾ ਹੈ, ਉੱਥੇ ਹੀ ਡੇਰਾ ਸੱਚਾ ਸੌਦਾ ਸਰਸਾ ਦੇ ਸ਼ਰਧਾਲੂਆਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਬਲਾਕ ਗਿੱਦੜਬਾਹਾ ਦੇ ਸੇਵਾਦਾਰਾਂ ਨੇ ਸ਼ਹਿਰ ਵਿੱਚ ਸਰਕਾਰ ਵੱਲੋਂ ਪੰਜਾਬ ਵਿੱਚ ਰਾਸ਼ਨ ਵੰਡਿਆ ਜਾ ਰਿਹਾ ਹੈ ਉਸ ਦੀ ਪੈਕਿੰਗ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਵਿੱਚ ਰਾਸ਼ਨ ਵੰਡਿਆ ਜਾ ਰਿਹਾ ਹੈ ਉਸ ਦੀ ਪੈਕਿੰਗ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਇਸ ਦੀ ਮੰਗ ਕੀਤੀ ਸੀ। ਇਸ ਮੌਕੇ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਲੁਕੇਸ਼ ਬਾਂਸਲ ਵੱਲੋ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਤੇ ਡੇਰਾ ਸੱਚਾ ਸੌਦਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸੇਵਾ ਦੇ ਖੇਤਰ ‘ਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਰਹਿੰਦੇ ਹਨ।

ਇਸ ਮੋਕੇ  ਗਿੱਦੜਬਾਹਾ ਬਲਾਕ ਦੇ ਬਲਾਕ ਭੰਗੀਦਾਸ ਜਗਤਾਰ  ਸਿੰਘ ਇੰਸਾਂ, ਜਿੰਮੇਵਾਰ 15 ਮੈਂਬਰਾਂ ਐੈੱਲ ਡੀ ਲਛਮਣ ਇੰਸਾਂ, ਬੋਹੜ ਚੰਦ  ਇੰਸਾਂ, ਰਾਜ ਕੁਮਾਰ ਇੰਸਾਂ,ਐਡਵੋਕੇਟ ਰਜਿੰਦਰ ਕੁਮਾਰ ਇੰਸਾਂ, ਹਰਦੀਪ ਸਿੰਘ ਸੱਗੂ  ਇੰਸਾਂ, ਪ੍ਰਵੀਨ ਕੁਮਾਰ ਇੰਸਾਂ, ਮੱਖਣ ਸਿੰਘ ਇੰਸਾਂ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।