ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਹੜ੍ਹ ਪ੍ਰਭਾਵਿਤ ਪਿੰਡ ’ਚ ਹਰਾ ਚਾਰਾ ਵੰਡਿਆ

Dera Sacha Sauda

ਪੂਜਨੀਕ ਗੁਰੂ ਜੀ ਦੀ ਅਗਵਾਈ ’ਚ ਸਾਧ-ਸੰਗਤ ਕਰ ਰਹੀ ਹੈ ਸ਼ਲਾਘਾਯੋਗ ਕਾਰਜ : ਕੌਂਸਲਰ ਵਨੀਤਾ ਗਾਧੀ | Dera Sacha Sauda

ਫ਼ਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡ ਵਿੱਚ ਡੇਰਾ ਸ਼ਰਧਾਲੂਆਂ (Dera Sacha Sauda) ਵੱਲੋਂ ਹਰੇ-ਚਾਰੇ ਦੀ ਨਿਰੰਤਰ ਵੰਡ ਕੀਤੀ ਜਾ ਰਹੀ ਹੈ । ਇਸ ਸੰਬਧੀ ਜਾਣਕਾਰੀ ਦਿੰਦਿਆਂ 85 ਮੈਂਬਰ ਦੂਲੀ ਚੰਦ ਅਤੇ ਮਦਨ ਲਾਲ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਬੈਨਰ ਹੇਠ ਮਨਵਤਾ ਭਲਾਈ ਦੇ ਕਾਰਜਾਂ ਨਿੰਰਤਰ ਜਾਰੀ ਹਨ। ਉਪਰੋਕਤ ਕੜੀ ਅਗੇ ਵਧਾਉਦੇ ਹੋਏ ਸਰਹੱਦੀ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਮੱਦਦ ਕਰਦਿਆਂ ਪਸ਼ੂਆਂ ਲਈ ਪਿਛਲੇ ਕੁਝ ਦਿਨਾਂ ਤੋਂ ਹਰੇ ਚਾਰੇ ਦੀ ਵੰਡ ਕੀਤੀ ਜਾ ਰਹੀ ਹੈ ।

ਇਸ ਰਾਹਤ ਕਾਰਜ ਨੂੰ ਡੇਰਾ ਸੱਚਾ ਸੌਦਾ ਦੀ ਜ਼ਿਲ੍ਹਾ ਫਾਜ਼ਿਲਕਾ ਦੀ ਸਾਧ-ਸੰਗਤ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੀ ਅਗਵਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੂਰਾ ਸਰਵੇ ਕਰਵਾ ਕੇ ਹਰ ਘਰ ਤੱਕ ਸੁਚਾਰੂ ਢੰਗ ਨਾਲ ਹਰਾ ਚਾਰਾ ਪੁਚਾਇਆ ਜਾ ਰਿਹਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਹੜ੍ਹਾਂ ਕਾਰਨ ਹਰਾ ਚਾਰਾ ਡੁੱਬ ਗਿਆ ਸੀ ਜਿਸ ਦੇ ਚੱਲਦਿਆਂ ਪਸ਼ੂਆਂ ਲਈ ਹਰੇ ਚਾਰੇ ਦੀ ਰੋਜ਼ਾਨਾ ਹੀ ਜ਼ਰੂਰਤ ਹੈ ।

ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਜਿਨ੍ਹਾਂ ’ਚ ਗੱਟੀ ਨੰ.1, ਗੁਲਾਬਾ ਭੈਣੀ, ਝੰਗੜ ਭੈਣੀ, ਨੂਰ ਸ਼ਾਹ, ਦੋਨਾ ਨਾਨਕਾ, ਤੇਜਾ ਰੁਹੇਲਾ, ਮਹਾਤਮ ਨਗਰ ਰਾਮ ਸਿੰਘ ਭੈਣੀ, ਰੇਤੇ ਵਾਲੀ ਭੈਣੀ, ਸੱਦਾ ਸਿੰਘ ਵਾਲੀ ਢਾਣੀ ਅਦਿ ਪਿੰਡ ਵਿੱਚ ਵੰਡ ਕੀਤੀ ਗਈ। ਉਨ੍ਹਾਂ ਅਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਪਿੰਡਾ ’ਚ ਵੀ ਹਰਾ-ਚਾਰਾ ਵੰਡਿਆ ਗਿਆ ਜਿਹੜੇ ਪਿੰਡਾਂ ਵਿੱਚ ਪਾਣੀ ਤਾਂ ਨਹੀਂ ਆਇਆ ਪਰ ਉਨ੍ਹਾਂ ਦਾ ਰਕਬਾ ਡੁਬ ਜਾਣ ਕਾਰਨ ਹਰੇ ਚਾਰੇ ਦੀ ਜ਼ਰੂਰਤ ਸੀ।

ਸਾਧ-ਸੰਗਤ ਕਰ ਰਹੀ ਹੈ ਸਲਾਘਾਯੋਗ ਕਾਰਜ : ਕੌਂਸਲਰ ਵਨੀਤਾ ਗਾਧੀ

ਸਾਧ-ਸੰਗਤ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕੌਂਸਲਰ ਵਨੀਤਾ ਗਾਧੀ ਨੇ ਪੂਜਨੀਕ ਗੁਰੂ ਜੀ ਤੇ ਸਾਧ-ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਨਾਲ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਅਗਵਾਈ ਵਿੱਚ ਜਦੋਂ ਵੀ ਦੇਸ਼ ਵਿੱਚ ਕੋਈ ਆਫ਼ਤ ਆਉਂਦੀ ਹੈ ਤਾਂ ਹਮੇਸ਼ਾ ਅਗੇ ਆ ਕੇ ਰਾਹਤ ਕਾਰਜ ਵਿੱਚ ਜੁਟ ਜਾਂਦੀ ਹੈ। ਜਿਵੇਂ ਹੁਣ ਦੇਸ਼ ਦੇ ਵੱਖ-ਵੱਖ ਹਿਸਿਆਂ ਵਿੱਚ ਰਾਹਤ ਕਾਰਜਾਂ ਵਿੱਚ ਜੁੱਟੀ ਹੋਈ ਹੈ । ਇਸ ਦੌਰਾਨ ਕੌਸਲਰ ਵਨੀਤਾ ਗਾਧੀ ਵੱਲੋਂ ਹੜ੍ਹ ਪੀੜਤ ਪਿੰਡਾਂ ਵਿੱਚ ਭੇਜੀਆਂ ਹਰੇ ਚਾਰੇ ਦੀਆਂ ਟਰਾਲੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹੇ ਵੱਖ ਵੱਖ ਪਿੰਡਾ ਜੋਨਾ ਦੇ ਸੇਵਾਦਾਰ ਸ਼ਾਹ ਸਤਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਮੌਜ਼ੂਦ ਸਨ।

ਜਦੋਂ ਪਰਮ ਪਿਤਾ ਜੀ ਨੇ ਫ਼ਰਮਾਇਆ, ‘‘ ਆਪਣਾ ਤਾਂ ਕੰਮ ਹੀ ਇਹੀ ਹੈ’’