ਸ਼ਹੀਦ ਭਗਤ ਸਿੰਘ ਨਗਰ ‘ਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਵਿਖਾਈ ਅਨੌਖੀ ਸ਼ਰਧਾ

punjab-, Dera Sacha Sauda

ਪਵਿੱਤਰ ਭੰਡਾਰੇ ’ਚ ਵੱਡੀ ਗਿਣਤੀ ’ਚ ਪਹੁੰਚੀ ਸਾਧ-ਸੰਗਤ

  • ਸੜਕਾਂ ’ਤੇ ਦੂਰ-ਦੂਰ ਤੱਕ ਨਜ਼ਰ ਆਈ ਸੰਗਤ ਹੀ ਸੰਗਤ
  • ਮਾਨਵਤਾ ਭਲਾਈ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

ਸ਼ਹੀਦ ਭਗਤ ਸਿੰਘ ਨਗਰ (ਸੱਚ ਕਹੂੰ ਨਿਊਜ਼)। ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ’ਚ ਰਾਏਪੁਰ ਅਰਾਈਆਂ ਸਥਿਤ ਨਾਮ ਚਰਚਾ ਘਰ ’ਚ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਦਿਵਸ ਦਾ ਪਵਿੱਤਰ ਭੰਡਾਰਾ ਧੂਮ-ਧਾਮ ਨਾਲ ਮਨਾਇਆ ਗਿਆ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪ੍ਰਤੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਬੇਇੰਤਾ ਸ਼ਰਧਾ ਭਾਵਨਾ ਤੇ ਵਿਸਵਾਸ ਨਾਲ ਸਜੀ ਅਨੌਖੀ ਭਗਤੀ ਦਾ ਅੰਦਾਜਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਨਾਮ ਚਰਚਾ ਦੇ ਆਖਰ ਤੱਕ ਸਾਧ-ਸੰਗਤ ਦਾ ਲਗਾਤਾਰ ਆਉਣਾ ਜਾਰੀ ਰਿਹਾ।  ਹਾਲਾਂਕਿ ਸਾਧ-ਸੰਗਤ ਦੇ ਜਿੰਮੇਵਾਰਾਂ ਨੇ ਆਪਣੇ ਵੱਲੋਂ ਪੂਰੇ ਜੋਰ-ਸ਼ੋਰ ਨਾਲ ਪ੍ਰਬੰਧ ਕੀਤੇ ਹੋਏ ਸਨ ਪਰ ਸਾਧ-ਸੰਗਤ ਦੇ ਜਜ਼ਬੇ, ਜੋਸ਼ ਅਤੇ ਜਨੂੰਨ ਨੂੰ ਦੇਖਦਿਆਂ ਸਾਰੇ ਪ੍ਰਬੰਧ ਛੋਟੇ ਪੈ ਗਏ।

ਸਾਧ-ਸੰਗਤ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ‘ਤੇ ਵਿਸ਼ਾਲ ਪੰਡਾਲ ਬਣਾਇਆ ਗਿਆ ਅਤੇ ਠੰਢੇ ਪਾਣੀ ਦੀਆਂ ਛਬੀਲਾਂ ਲਾਈਆਂ ਗਈਆਂ | ਪਵਿੱਤਰ ਭੰਡਾਰੇ ਦੀ ਸ਼ੁਰੂਆਤ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦੇ ਪਾਵਨ ਨਾਅਰੇ ਨਾਲ ਹੋਈ ਅਤੇ ਇਸ ਉਪਰੰਤ ਕਵੀਰਾਜ ਨੇ ਵੱਖ-ਵੱਖ ਭਗਤਮਈ ਭਜਨਾਂ ਰਾਹੀਂ ਗੁਰੂ ਮਹਿਮਾ ਦਾ ਗੁਣਗਾਨ ਕੀਤਾ।

ਪੰਜਾਬ ਤੋਂ ਪਹੁੰਚੀ ਸਾਧ-ਸੰਗਤ ਨੇ ਆਪਣੀ ਰਿਵਾਇਤੀ ਪੁਸ਼ਾਕ ਵਿੱਚ ਲੋਕ ਨਾਚ ਕੀਤਾ। ਜਿੱਥੋਂ ਤੱਕ ਨਜ਼ਰ ਸੜਕ ‘ਤੇ ਜਾਂਦੀ ਹੈ, ਸਿਰਫ਼ ਸਾਧ-ਸੰਗਤ ਦੀ ਭੀੜ ਹੀ ਨਜ਼ਰ ਆਉਂਦੀ ਆਈ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦਿਆਂ ਲੋੜਵੰਦ ਬੱਚਿਆਂ ਨੂੰ ਫਲ ਅਤੇ ਪੌਸ਼ਟਿਕ ਭੋਜਨ ਦੀਆਂ ਕਿੱਟਾਂ, ਲੋੜਵੰਦਾਂ ਨੂੰ ਰਾਸ਼ਨ ਅਤੇ ਕੜਕਦੀ ਗਰਮੀ ‘ਚ ਭੁੱਖ-ਪਿਆਸ ਤੋਂ ਪ੍ਰੇਸ਼ਾਨ ਪੰਛੀਆਂ ਨੂੰ ਭੋਜਨ ਅਤੇ ਪਾਣੀ ਦੇ ਕਟੋਰੇ ਵੰਡੇ ਗਏ। ਨਾਮ ਚਰਚਾ ਦੀ ਸਮਾਪਤੀ ’ਤੇ ਸਾਧ-ਸੰਗਤ ਨੂੰ ਲੰਗਰ ਛਕਾਇਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here