ਵਿਸ਼ਵ ਖੂਨਦਾਤਾ ਦਿਵਸ ਮੌਕੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਲਗਾਇਆ ਖੂਨਦਾਨ ਕੈਂਪ

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸ਼ਰਧਾਲੂਆਂ ਨੇ ਕੀਤਾ 144 ਯੂਨਿਟ ਖੂਨਦਾਨ

ਸ੍ਰੀ ਮੁਕਤਸਰ ਸਾਹਿਬ, (ਸੁਰੇਸ਼ ਗਰਗ) ਵਿਸ਼ਵ ਖੂਨਦਾਤਾ ਦਿਵਸ ਮੌਕੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਸਥਾਨਕ ਅਤੁੱਲਿਆ ਬਲੱਡ ਬੈਂਕ ਊਸ਼ਾ ਬਾਂਸਲ ਨਰਸਿੰਗ ਹੋਮ ਅਤੇ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੂਨਦਾਨ ਕੈਂਪ ਲਗਾਇਆ ਗਿਆ।

ਇਸ ਮੌਕੇ ਜਿਲ੍ਹੇ ਦੇ 8 ਬਲਾਕਾਂ ਦੇ ਖੂਨਦਾਨੀਆਂ ਵੱਲੋਂ 144 ਯੂਨਿਟ ਖੂਨਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਮਾਣਯੋਗ ਮੋਹਨ ਲਾਲ ਸਿਟੀ ਇੰਚਾਰਜ ਸ੍ਰੀ ਮੁਕਤਸਰ ਸਾਹਿਬ ਤੇ ਹਰਬੰਸ ਸਿੰਘ ਐਸ ਡੀ ਓ ਬਿਜਲੀ ਬੋਰਡ ਬਰੀਵਾਲਾ ਨੇ ਕੀਤਾ। ਇਸ ਮੌਕੇ ਊਸ਼ਾ ਬਾਂਸਲ ਨਰਸਿੰਗ ਹੋਮ ਦੇ ਡਾਕਟਰ ਮੁਕੇਸ਼ ਬਾਂਸਲ ਅਤੇ ਡੇਰਾ ਸੱਚਾ ਸੌਦਾ ਦੇ 45 ਮੈਂਬਰ ਪੰਜਾਬ ਰਵੀ ਇੰਸਾਂ, ਹਰਚਰਨ ਸਿੰਘ ਇੰਸਾਂ ਤੇ ਮਨਜੀਤ ਸਿੰਘ ਇੰਸਾਂ ਨੇ ਵਿਸ਼ੇਸ਼ ਤੌਰ ‘ਤੇ ਸਹੂਲੀਅਤ ਕੀਤੀ।

ਵਰਣਨਯੋਗ ਹੈ ਕਿ ਕੋਰੋਨਾ ਸੰਕਟ ਦੇ ਚਲਦਿਆਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਹਿਲਾਂ ਵੀ ਖੂਨਦਾਨ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ 670 ਦੇ ਕਰੀਬ ਯੂਨਿਟ ਖੂਨਦਾਨ ਕਰ ਚੁੱਕੇ ਹਨ।

ਇਸ ਮੌਕੇ 45 ਮੈਂਬਰ ਪੰਜਾਬ ਰਵੀ ਇੰਸਾਂ ਨੇ ਕਿਹਾ ਇਹ ਜੋ ਵਿਸ਼ਵ ਖੂਨਦਾਤਾ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਇਹ ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਹੀ ਲਗਾਏ ਜਾ ਰਹੇ ਹਨ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸਮੇਂ ਸਮੇਂ ‘ਤੇ ਲੋਕ ਭਲਾਈ ਦੇ ਕੰਮ ਜਿਵੇਂ ਖੂਨਦਾਨ ਕਰਨਾ, ਸਰੀਰਦਾਨ ਕਰਨਾ, ਨੇਤਰਦਾਨ ਕਰਨਾ, ਲੋੜਵੰਦਾਂ ਨੂੰ ਰਾਸ਼ਨ ਮੁਹੱਈਆਂ ਕਰਵਾਉਣਾ ਆਦਿ  ਕੰਮ ਕਰ ਰਹੇ ਹਨ।

ਇਹ ਸਭ ਪੂਜਨੀਕ ਗੁਰੂ ਜੀ ਦੇ ਦਿਸ਼ਾ ਨਿਰਦੇਸ਼ ਰਾਹੀਂ ਹੀ ਹੋ ਰਿਹਾ ਹੈ  ਅਖੀਰ ਵਿਚ ਬਲਾਕ 15 ਮੈਂਬਰ ਦਰਸ਼ਨ ਸਿੰਘ ਬਾਂਮ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਬਲਾਕ ਭੰਗੀਦਾਸ ਨੱਥਾ ਸਿੰਘ ਇੰਸਾਂ, ਬਲਾਕ 15 ਮੈਂਬਰ ਜਿੰਮੇਵਾਰ ਸਰੋਜ ਛਾਬੜਾ, ਨਿਰਮਲ ਸਿੰਘ ਕਾਕਾ, ਕੇਵਲ ਕ੍ਰਿਸ਼ਨ ਇੰਸਾਂ, ਮੰਗਤ ਰਾਮ ਇੰਸਾਂ, ਰਮੇਸ਼ ਇੰਸਾਂ, ਕੁਲਦੀਪ ਸਿੰਘ ਇੰਸਾਂ, ਗੁਰਪ੍ਰੀਤ ਸਿੰਘ ਇੰਸਾਂ, ਕੇਵਲ ਕੁਮਾਰ ਇੰਸਾਂ, ਸੰਦੀਪ ਇੰਸਾਂ ਆਦਿ ਹਾਜਰ ਸਨ।

ਖੂਨਦਾਨ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ

ਕੈਂਪ ਦੌਰਾਨ ਮੁੱਖ ਮਹਿਮਾਨ ਮੋਹਲ ਲਾਲ ਐਸ ਐਚ ਓ ਨੇ ਸੰਬੋਧਨ ਕਰਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ  ਵਿਸ਼ਵ ਖੂਨਦਾਤਾ ਦਿਵਸ ਮੌਕੇ ਜੋ ਖੂਨਦਾਨ ਕੈਂਪ ਲਗਾਇਆ ਗਿਆ ਹੈ ਇਹ ਮਰੀਜਾਂ ਲਈ ਬਹੁਤ ਮਹਤੱਵ ਰੱਖਦਾ ਹੈ। ਇਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਬੱਚ ਸਕਦੀਆਂ ਹਨ। ਉਨ੍ਹਾਂ ਸੰਦੇਸ਼ ਦਿੰਦਿਆਂ ਕਿਹਾ ਕਿ ਹਰੇਕ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਖੂਨਦਾਨ ਦੇਣ ਨਾਲ ਸਰੀਰ ਵਿਚ ਕੋਈ ਫਰਕ ਨਹੀਂ ਪੈਂਦਾ ਤੇ ਤੁਹਾਡੇ ਇੱਕ ਯੂਨਿਟ ਖੂਨਦਾਨ ਕਰਨ ਨਾਲ ਕੀਮਤੀ ਜਾਨ ਬਚਾਈ ਜਾ ਸਕਦੀ ਹੈ।

ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸਮੇਂ ਸਮੇਂ ‘ਤੇ ਕਰਦੇ ਹਨ ਲੋਕ ਭਲਾਈ ਦੇ ਕੰਮ

ਇਸ ਮੌਕੇ ਹਰਬੰਸ ਸਿੰਘ ਐਸ ਡੀ ਓ ਬਿਜਲੀ ਬੋਰਡ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਸਮੇਂ ਸਮੇਂ ‘ਤੇ ਖੂਨਦਾਨ ਕੈਂਪ ਲਗਾਏ ਜਾਂਦੇ ਹਨ ਅਤੇ ਹੋਰ ਵੀ ਬਹੁਤ ਸਾਰੇ ਮਾਨਵਤਾ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਕੋਰੋਨਾ ਸੰਕਟ ਦੇ ਸਮੇਂ ਡੇਰਾ ਸ਼ਰਧਾਲੂਆਂ ਨੇ ਪ੍ਰਸ਼ਾਸ਼ਨ ਦਾ ਸਾਥ ਦਿੱਤਾ ਹੈ। ਅੱਜ ਵੀ ਵਿਸ਼ਵ ਖੂਨਦਾਤਾ ਦਿਵਾਸ ਮੌਕੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਸ਼ਰਧਾਲੂ ਬੜੇ ਉਤਸ਼ਾਹ ਨਾਲ ਖੂਨ ਦਾਨ ਕਰਨ ਆਏ ਹੋਏ ਹਨ।

ਛੋਟੇ ਜਿਹੇ ਸੁਨੇਹੇ ‘ਤੇ ਖੂਨਦਾਨ ਕਰਨ ਲਈ ਆ ਜਾਂਦੇ ਹਨ

ਇਸ ਕੈਂਪ ਵਿੱਚ ਡਾ. ਮੁਕੇਸ਼ ਬਾਂਸਲ ਨੇ ਕਿਹਾ ਕਿ ਉਹ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦਾ ਬੜੇ ਸ਼ੁਕਰਗੁਜਾਰ ਹਨ ਜਿਨ੍ਹਾਂ ਨੇ ਕੋਰੋਨਾ ਸੰਕਟ ਦੌਰਾਨ ਸਾਡੀ ਬਹੁਤ ਮਦਦ ਕੀਤੀ ਹੈ, ਬਹੁਤ ਸਾਰੀਆਂ ਜਾਨਾਂ ਇਨ੍ਹਾਂ ਦੇ ਖੂਨਦਾਨ ਕਰਨ ਨਾਲ ਬਚਾਈਆਂ ਜਾ ਚੁੱਕੀਆਂ ਹਨ। ਡੇਰਾ ਸ਼ਰਧਾਲੂ ਛੋਟੇ ਜਿਹੇ ਸੁਨੇਹੇ ‘ਤੇ ਖੂਨਦਾਨ ਕਰਨ ਲਈ ਆ ਜਾਂਦੇ ਹਨ। ਅਸੀਂ ਧੰਨਵਾਦ ਕਰਦੇ ਹਾਂ ਇਨ੍ਹਾਂ ਸ਼ਰਧਾਲੂਆਂ ਦਾ ਜਿਨ੍ਹਾਂ ਨੇ ਔਖੇ ਵੇਲੇ ਅਤੁੱਲਿਆਂ ਬਲੱਡ ਬੈਂਕ ਦਾ ਸਾਥ ਦਿੱਤਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।