ਮਾਨਵਤਾ ਦੇ ਲੇਖੇ ਲੱਗੇ ਦੀਵਾਨ ਚੰਦ ਇੰਸਾਂ

ਦੇਹਾਂਤ ਉਪਰੰਤ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

ਸੱਚ ਕਹੂੰ ਨਿਊਜ਼, ਫਾਜਿਲਕਾ: ਸਥਾਨਕ ਸ਼ਹਿਰ ਵਾਸੀ ਦੀਵਾਨ ਚੰਦ ਇੰਸਾਂ ਅੱਜ ਆਪਣੀ ਸਵਾਸਾਂ ਰੂਪੀ ਪੂੰਜੀ ਭੋਗਦਿਆਂ ਮਾਲਕ ਦੇ ਚਰਨਾਂ ‘ਚ ਸੱਚਖੰਡ ਜਾ ਬਿਰਾਜੇ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ।

ਮੈਸੋ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ, ਬਾਰਾਬੰਕੀ ਨੂੰ ਦਾਨ ਕੀਤੀ ਮ੍ਰਿਤਕ ਦੇਹ

ਜਾਣਕਾਰੀ ਅਨੁਸਾਰ ਦੀਵਾਨ ਚੰਦ ਇੰਸਾਂ ਨੇ ਪੂਜਨੀਕ ਗੁਰੂ ਜੀ ਇੰਸਾਂ ਦੀ ਪ੍ਰੇਰਣਾ ਸਦਕਾ ਜਿਉਂਦੇ ਜੀਅ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਸੀ। ਉਸ ਦੀ ਅੰਤਿਮ ਇੱਛਾ ਨੂੰ ਪੂਰੀ ਕਰਦਿਆਂ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਸੋ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ, ਬਾਰਾਬੰਕੀ ਨੂੰ ਭੇਜ ਦਿੱਤਾ।

ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਸਰੀਰ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ‘ਚ ਰੱਖਿਆ ਗਿਆ। ਇਸ ਦੌਰਾਨ  ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਤੇ ਸਾਧ-ਸੰਗਤ ਨੇ ਦੀਵਾਨ ਚੰਦ ਇੰਸਾਂ ਅਮਰ ਰਹੇ ਦੇ ਨਾਅਰੇ ਲਾਉਂਦਿਆਂ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਦੌਰਾਨ ਬਲਾਕ ਦੇ ਸਮੂਹ ਜਿੰਮੇਵਾਰ, ਰਿਸ਼ਤੇਦਾਰ, ਇਲਾਕਾ ਵਾਸੀ ਤੇ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ