Sri Fatehgarh Sahib: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Sri Fatehgarh Sahib
ਸ੍ਰੀ ਫ਼ਤਹਿਗੜ੍ਹ ਸਾਹਿਬ : ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ। ਤਸਵੀਰ : ਅਨਿਲ ਲੁਟਾਵਾ

ਪੰਜਾਬ ਪੁਲਿਸ ਨਿਮਰਤਾ ਨਾਲ ਸੰਗਤ ਦਾ ਮਾਰਗਦਰਸ਼ਨ ਕਰੇਗੀ: ਡੀਜੀਪੀ ਗੌਰਵ ਯਾਦਵ

Sri Fatehgarh Sahib: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ ਮੱਥਾ ਟੇਕਣ ਨੂੰ ਯਕੀਨੀ ਬਣਾਉਣ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਬੁੱਧਵਾਰ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ: Rain in Punjab: ਰੁਕ-ਰੁਕ ਪੈ ਰਹੇ ਮੀਂਹ ਕਾਰਨ ਵਧੀ ਠਾਰੀ ਨੇ ਮੱਧਮ ਪਾਈ ਮਨੁੱਖ ਦੀ ਰਫ਼ਤਾਰ

ਡੀ.ਜੀ.ਪੀ ਗੌਰਵ ਯਾਦਵ, ਜੋ ਕਿ ਡੀ.ਆਈ.ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਦੇ ਨਾਲ ਸਨ ਨੇ ਸ਼ਹੀਦੀ ਸਭਾ ਦੇ ਸਮਾਗਮ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 4 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਜ਼ਟਿਡ ਅਧਿਕਾਰੀ ਦੀ ਅਗਵਾਈ ਹੇਠ ਸਮੁੱਚੇ ਖੇਤਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਸੰਗਤ ਨੂੰ ਮੱਥਾ ਟੇਕਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇੱਕ ਵਿਸ਼ੇਸ਼ ਰੂਟ ਨੂੰ ਵੀ.ਆਈ.ਪੀ. ਰੂਟ ਵਜੋਂ ਬਣਾਇਆ ਗਿਆ ਹੈ, ਜਿਸ ਨੂੰ ਲੋੜ ਪੈਣ ’ਤੇ ਐਮਰਜੈਂਸੀ ਲਈ ਵੀ ਵਰਤਿਆ ਜਾ ਸਕਦਾ ਹੈ। Sri Fatehgarh Sahib

LEAVE A REPLY

Please enter your comment!
Please enter your name here