ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਡੀਜੀਪੀ ਗੁਪਤਾ ...

    ਡੀਜੀਪੀ ਗੁਪਤਾ ਆਪਣੀ ਗਲਤੀ ਮੰਨ ਚੁੱਕੇ ਹਨ : ਅਮਰਿੰਦਰ ਸਿੰਘ

    Amrinder Singh

    ਵਿਧਾਨ ਸਭਾ ਬਜ਼ਟ ਸੈਸ਼ਨ ‘ਚ ਕੈਪਟਨ ਮੁੱਖ ਮੰਤਰੀ ਅਮਰਿੰਦ ਸਿੰਘ ਨੇ ਕੀਤਾ ਸੰਬੋਧਨ
    ਭਾਰਤ ਭੂਸ਼ਨ ਆਸ਼ੂ ਨੂੰ ਦਿੱਤੀ ਕਲੀਨ ਚਿੱਟ

    ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਤੀਜੇ ਦਿਨ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ Amrinder Singh ਨੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਬਿਆਨ ‘ਤੇ ਬੋਲਦਿਆਂ ਕਿਹਾ ਕਿ ‘ਗਲਤੀ ਕਿਸੇ ਤੋਂ ਵੀ ਹੋ ਸਕਦੀ ਹੈ’। ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਕਿਸੇ ਵੀ ਕੀਮਤ ‘ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਪਾਕਿਸਤਾਨ ਦੀ ਨੀਅਤ ‘ਤੇ ਸ਼ੱਕ ਜ਼ਾਹਰ ਕਰਦੇ ਹੋਏ ਮੁੜ ਦਹੁਰਾਇਆ ਕਿ ਆਈ. ਐੱਸ. ਆਈ. ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ। ਕੈਪਟਨ ਨੇ ਕਿਹਾ ਕਿ ਗਲਤੀ ਕਿਸੇ ਤੋਂ ਵੀ ਹੋ ਸਕਦੀ ਹੈ ਕਿ ਡੀ. ਜੀ. ਪੀ. ਆਪਣੀ ਗਲਤੀ ਮੰਨ ਵੀ ਚੁੱਕੇ ਹਨ। ਉਥੇ ਹੀ ਉਨ੍ਹਾਂ ਆਪਣੇ ਕੈਬਨਿਟ ਵਜ਼ੀਰ ਭਾਰਤ ਭੂਸ਼ਣ ਆਸ਼ੂ ਦੇ ਮਸਲੇ ‘ਤੇ ਉਨ੍ਹਾਂ ਨੂੰ ਕਲੀਨ ਚਿੱਟ ਦਿੰਦਿਆਂ ਆਸ਼ੂ ‘ਤੇ ਇਲਜ਼ਾਮ ਲਾਉਣ ਵਾਲੇ ਡੀ. ਐੱਸ. ਪੀ. ਨੂੰ ਡਿਸਮਿਸ ਕਰਨ ਦੀ ਗੱਲ ਆਖੀ।

    • ਉਨ੍ਹਾਂ ਕਿਹਾ ਕਿ ਮੁਅੱਤਲ ਡੀ. ਐੱਸ. ਪੀ. ਖਿਲਾਫ ਜਾਂਚ ਚਲ ਰਹੀ ਹੈ
    • ਜੇਕਰ ਜਾਂਚ ‘ਚ ਉਹ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਰਖਾਸਤ ਕੀਤਾ ਜਾਵੇਗਾ।
    • ਇਸ ‘ਤੇ ਅਕਾਲੀ ਦਲ ਵੱਲੋਂ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।
    • ਉਥੇ ਹੀ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਨੇ ਆਸ਼ੂ ਕੇਸ ਨੂੰ ਮੁੜ ਖੋਲ੍ਹਣ ਦੀ ਮੰਗ ਰੱਖੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here