ਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਪੁਲਿਸ ਮੁਲਾਜ਼ਮਾਂ ਨਾਲ ਕੀਤਾ ਖੂਨਦਾਨ

Blood Donation Sachkahoon

ਪੰਜਾਬ ਪੁਲਿਸ ਵੱਲੋਂ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ 120 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਖੂਨਦਾਨ ਕੀਤਾ

ਡੀਜੀਪੀ ਪੰਜਾਬ ਨੇ ਖੂਨਦਾਨ ਨੂੰ ਨੇਕ ਕਾਰਜ ਦੱਸਿਆ, ਖੂਨਦਾਨ ਕਰਨ ਵਾਲੇ ਸਾਰੇ ਪੁਲਿਸ ਮੁਲਾਜ਼ਮਾਂ ਦੀ ਕੀਤੀ ਸ਼ਲਾਘਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਵੀ.ਕੇ. ਭਾਵਰਾ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਖੂਨਦਾਨ ਕੈਂਪ (Blood Donation) ਦੌਰਾਨ ਮੋਹਰਲੀ ਕਤਾਰ ’ਚ ਰਹਿ ਕੇ ਖੂਨ ਦਾਨ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਭਲਾਈ ਅਰਪਿਤ ਸ਼ੁਕਲਾ ਵੀ ਮੌਜੂਦ ਸਨ। ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਐੱਚ.ਡੀ.ਐੱਫ.ਸੀ. ਬੈਂਕ ਦੇ ਸਹਿਯੋਗ ਨਾਲ ‘ਡੋਨੇਟ ਬਲੱਡ ਐਂਡ ਸੇਵ ਏ ਲਾਈਫ’ ਦੇ ਬੈਨਰ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ। ਖੂਨ ਦਾਨ ਕੈਂਪ ਦਾ ਆਯੋਜਨ ਡਾਕਟਰ ਪ੍ਰਿਅੰਕਾ ਨਾਗਰਥ ਅਤੇ ਪੀਜੀਆਈਐਮਈਆਰ ਚੰਡੀਗੜ੍ਹ ਦੀ 14 ਮੈਂਬਰੀ ਟੀਮ ਦੀ ਦੇਖ-ਰੇਖ ਵਿੱਚ ਕੀਤਾ ਗਿਆ।

ਡੀਜੀਪੀ ਵੀਕੇ ਭਾਵਰਾ ਨੇ ਖੂਨਦਾਨ ਕਰਨ (Blood Donation) ਲਈ ਅੱਗੇ ਆਉਣ ਵਾਲੇ ਸਾਰੇ ਵਲੰਟੀਅਰਾਂ ਦੀ ਸ਼ਲਾਘਾ ਕੀਤੀ ਅਤੇ ਖੂਨਦਾਨੀਆਂ ਨੂੰ ਬੈਜ ਵੀ ਲਗਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ. ਭਲਾਈ ਅਰਪਿਤ ਸੁਕਲਾ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ 165 ਦਾਨੀਆਂ ਨੇ ਖੂਨਦਾਨ ਕਰਨ ਲਈ ਸ਼ਮੂਲੀਅਤ ਕੀਤੀ, ਜਿਨਾਂ ਵਿੱਚੋਂ 120 ਪੁਲਿਸ ਮੁਲਾਜ਼ਮ ਖੂਨਦਾਨ ਲਈ ਯੋਗ ਪਾਏ ਗਏ। ਉਨਾਂ ਦੱਸਿਆ ਕਿ ਖੂਨਦਾਨ ਕਰਨ ਤੋਂ ਇਲਾਵਾ 22 ਪੁਲਿਸ ਮੁਲਾਜ਼ਮਾਂ ਨੇ ਮਰਨ ਉਪਰੰਤ ਸਵੈ-ਇੱਛਾ ਨਾਲ ਅੰਗ ਦਾਨ ਕਰਨ ਦਾ ਵੀ ਪ੍ਰਣ ਕੀਤਾ ਹੈ। ਏ.ਡੀ.ਜੀ.ਪੀ. ਸੁਕਲਾ ਨੇ ਕਿਹਾ ਕਿ ਲੋੜਵੰਦਾ ਖਾਸ ਕਰਕੇ ਥੈਲੇਸੀਮਿਕ, ਗਰਭਵਤੀ ਔਰਤਾਂ ਅਤੇ ਬਲੱਡ ਕੈਂਸਰ ਦੇ ਮਰੀਜਾਂ, ਜਿਨਾਂ ਨੂੰ ਬਚਾਅ ਲਈ ਨਿਰੰਤਰ ਖੂਨ ਚੜਾਉਣ ਦੀ ਲੋੜ ਹੁੰਦੀ ਹੈ, ਨੂੰ ਖੂਨ ਦਾਨ ਕਰਨ ਲਈ ਅੱਗੇ ਆਉਣ ਵਾਸਤੇ ਸਾਰੇ ਦਾਨੀਆਂ ਨੂੰ ਪ੍ਰਸੰਸਾ ਪੱਤਰ, ਗੁਲਾਬ ਦਾ ਫੁੱਲ ਅਤੇ ਇੱਕ ਤੋਹਫੇ ਨਾਲ ਸਨਮਾਨਿਤ ਕੀਤਾ ਗਿਆ। ਉਨਾਂ ਕਿਹਾ ਕਿ ਖੂਨਦਾਨ ਕਰਨ ਉਪਰੰਤ ਖੂਨਦਾਨੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਚਡੀਐਫਸੀ ਬ੍ਰਾਂਚ ਬੈਂਕਿੰਗ ਹੈੱਡ ਵਿਨੀਤ ਅਰੋੜਾ, ਐਚਡੀਐਫਸੀ ਜੋਨਲ ਹੈੱਡ ਜਸਜੀਤ ਕਟਿਆਲ, ਐਚਡੀਐਫਸੀ ਜੋਨਲ ਹੈੱਡ ਕਾਰਪੋਰੇਟ ਸੈਲਰੀਜ ਮੁਨੀਸ਼ ਮੰਗਲੇਸ਼ ਅਤੇ ਏਆਈਜੀ ਵੈਲਫੇਅਰ ਸੁਖਵੰਤ ਸਿੰਘ ਗਿੱਲ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ