Ludhiana News: ਡੀਜੀਪੀ ਯਾਦਵ ਨੇ ਵਪਾਰਕ ਰਾਜਧਾਨੀ ’ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Ludhiana News
ਲੁਧਿਆਣਾ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡੀ ਜੀ ਪੀ ਗੌਰਵ ਯਾਦਵ।

(ਜਸਵੀਰ ਸਿੰਘ ਗਹਿਲ) ਲੁਧਿਆਣਾ। ਤਿਉਹਾਰਾਂ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਦੇਰ ਰਾਤ ਡੀਜੀਪੀ ਗੌਰਵ ਯਾਦਵ ਨੇ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਪੁਲਿਸ ਦੀ ਕਾਰਗੁਜ਼ਾਰੀ ਤੇ ਵਿਵਹਾਰ ਬਾਰੇ ਜਾਣਿਆ। ਜਾਣਕਾਰੀ ਮੁਤਾਬਕ ਡੀਜੀਪੀ ਗੌਰਵ ਯਾਦਵ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਲਗਾਏ ਨਾਕਿਆਂ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਦੇ ਮੰਤਵ ਨਾਲ ਲੁਧਿਆਣਾ ’ਚੋਂ ਲੰਘ ਰਹੇ ਸਨ।

ਇਹ ਵੀ ਪੜ੍ਹੋ: Road Accident: ਟੂਰ ’ਤੇ ਗਈ ਸਕੂਲ ਬੱਸ ਹਾਦਸੇ ਦਾ ਸ਼ਿਕਾਰ

ਇਸ ਦੌਰਾਨ ਉਨ੍ਹਾਂ ਲੁਧਿਆਣਾ ਵਿਖੇ ਰੁਕ ਕੇ ਜਿੱਥੇ ਪੁਲਿਸ ਵੱਲੋਂ ਜ਼ਿਲ੍ਹੇ ’ਚ ਕੀਤੇ ਗਏ ਸੁਰੱਖਿਆ ਦੇ ਮੱਦੇਨਜ਼ਰ ਪ੍ਰਬੰਧਾਂ ਦੀ ਜਾਂਚ ਕੀਤੀ ਉੱਥੇ ਹੀ ਲੋਕਾਂ ਤੋਂ ਪੁਲਿਸ ਦੇ ਆਮ ਲੋਕਾਂ ਨਾਲ ਵਿਵਹਾਰ ਤੇ ਕਾਰਗੁਜ਼ਾਰੀ ਬਾਰੇ ਵੀ ਜਾਣਿਆ। ਇਸ ਤੋਂ ਇਲਾਵਾ ਯਾਦਵ ਵੱਲੋਂ ਪੁਲਿਸ ਵੱਲੋਂ ਜਾਂਚ ਲਈ ਨਾਕਿਆਂ ’ਤੇ ਲਗਾਏ ਗਏ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ। ਇਸ ਮੌਕੇ ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਆਮ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਖਾਸਕਰ ਤਿਉਹਾਰਾਂ ਦੇ ਦਿਨਾਂ ’ਚ ਹੁਣ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ- ਜਾਣ ਵਾਲਿਆਂ ਦੇ ਸ਼ੱਕੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਕਮਿਸ਼ਨਰ ਪੁਲਿਸ ਕੁਲਦੀਪ ਸਿੰਘ ਚਾਹਲ, ਡੀਸੀਪੀ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। Ludhiana News