ਸਾਡੇ ਨਾਲ ਸ਼ਾਮਲ

Follow us

23 C
Chandigarh
Wednesday, February 11, 2026
More
    Home ਸੂਬੇ ਪੰਜਾਬ ਧਾਲੀਵਾਲ ਨੇ ਰੋ...

    ਧਾਲੀਵਾਲ ਨੇ ਰੋਡ ਸ਼ੋਅ ਕਰਕੇ ਕੀਤਾ ਚੋਣ ਪ੍ਰਚਾਰ ਦਾ ਆਗਾਜ਼

    Election Campaign

    ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕੇ ਵਿੱਚ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਦਾ ਆਗਾਜ਼ ਕੀਤਾ ਹੈ। ਰੋਡ ਸ਼ੋਅ ਤੋਂ ਪਹਿਲਾਂ ਧਾਲੀਵਾਲ ਵੱਲੋਂ ਅਜਨਾਲਾ ਕਸਬਾ ਵਿਖੇ ਇੱਕ ਰੈਲੀ ਕੀਤੀ ਗਈ ਅਤੇ ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕੇ ਦੇ ਸਾਰੇ ਵਿਧਾਇਕ ਅਤੇ ਹਲਕਾ ਇੰਚਾਰਜਾਂ ਨੇ ਹਿੱਸਾ ਲਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸਾਰੇ ਆਗੂਆਂ ਨੂੰ ਸੱਦਾ ਦਿੱਤਾ ਕਿ ਆਪ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿਚ ਜੋ ਕੰਮ ਕੀਤੇ ਹਨ ਉਹਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਕਰਨ। (Election Campaign)

    ਕਸਬਾ ਅਜਨਾਲਾ ਵਿੱਚ ਕੱਢੇ ਗਏ ਰੋਡ ਸ਼ੋਅ ਵਿੱਚ ਲੋਕ ਟਰੈਕਟਰ ਟਰਾਲੀਆਂ ਅਤੇ ਕਾਰਾਂ ਵਿੱਚ ਸ਼ਾਮਲ ਹੋਏ। ਖੁੱਲ੍ਹੀ ਜੀਪ ਵਿੱਚ ਖੜੇ ਲੋਕਾਂ ਦਾ ਅਸ਼ੀਰਵਾਦ ਕਬੂਲਦੇ ਹੋਏ ਧਾਲੀਵਾਲ ਨੇ ਕਿਹਾ ਕਿ ਅੱਜ ਵਕਤ ਆ ਗਿਆ ਹੈ ਫੈਸਲਾ ਕਰਨ ਦਾ ਇਕ ਪਾਸੇ ਦੋ ਸਾਲ ਦਾ ਵਿਕਾਸ ਹੈ ਅਤੇ ਦੂਜੇ ਦੂਸਰੀਆਂ ਸਿਆਸੀ ਪਾਰਟੀਆਂ ਵਲੋਂ ਪਾਸੇ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦਾ ਕੀਤਾ ਗਿਆ ਵਿਨਾਸ਼ ਹੈ ਇਹ ਫੈਸਲਾ ਲੋਕਾਂ ਨੇ ਕਰਨਾ ਹੈ। ਉਹਨਾਂ ਕਿਹਾ ਕਿ ਰੱਬ ਦੀ ਕਚਿਹਰੀ ਤੋਂ ਬਾਅਦ ਲੋਕਾਂ ਦੀ ਕਚਿਹਰੀ ਸਭ ਤੋਂ ਵੱਡੀ ਅਤੇ ਮੈਂ ਆਪਣੇ ਦੋ ਸਾਲ ਦੇ ਕੰਮ ਲੈ ਕੇ ਲੋਕਾਂ ਦੀ ਕਚਿਹਰੀ ਵਿੱਚ ਪੇਸ਼ ਹੋਇਆ ਹਾਂ ਫੈਸਲਾ ਤੁਸਾਂ ਕਰਨਾ ਹੈ। (Election Campaign)

    ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਰਹਿੰਦੇ ਉਹਨਾਂ ਨੇ ਹਲਕੇ ਅਤੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਦੋ ਸਾਲਾਂ ਵਿਚ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਕੰਮਾਂ ਨੂੰ ਵੇਖਦੇ ਹੀ ਪਾਰਟੀ ਨੇ ਉਹਨਾਂ ਨੂੰ ਨਵੀਂ ਜਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਜੋ ਕੰਮ ਦੋ ਸਾਲਾਂ ਵਿਚ ਕੀਤੇ ਗਏ ਹਨ ਉਹ ਦੂਸਰੀਆਂ ਸਿਆਸੀ ਪਾਰਟੀਆਂ ਵਲੋਂ 75 ਸਾਲਾਂ ਵਿਚ ਨਹੀਂ ਕੀਤੇ ਗਏ।

    Election Campaign

    ਉਹਨਾਂ ਕਿਹਾ ਕਿ ਉਹਨਾਂ ਦਾ ਸੁਪਨਾ ਹੈ ਕਿ ਇਸ ਸਰਹੱਦੀ ਜ਼ਿਲ੍ਹੇ ਨੂੰ ਦੁਨੀਆਂ ਦਾ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਬਣਾਵਾਂ। ਉਹਨਾਂ ਕਿਹਾ ਕਿ ਇਸ ਗੁਰੂ ਦੀ ਨਗਰੀ ਤੋਂ ਹਰ ਲੀਡਰ ਅਸ਼ੀਰਵਾਦ ਲੈਣ ਲਈ ਆਉਂਦਾ ਤਾਂ ਹੈ ਪਰ ਜਿੱਤਣ ਤੋਂ ਬਾਅਦ ਕਦੇ ਇਸਦੀ ਬਿਹਤਰੀ ਲਈ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਣਾ ਬਹੁਤ ਜ਼ਰੂਰੀ ਹੈ। ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਨੂੰਹ ਅਮਨ ਧਾਲੀਵਾਲ ਵੀ ਸਨ।

    Also Read : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣਾਂ ਦਾ ਪ੍ਰੋਗਰਾਮ ਜਾਰੀ

    LEAVE A REPLY

    Please enter your comment!
    Please enter your name here