ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

Amritsar News
ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

80 ਲੱਖ ਰੁਪਏ ਨਾਲ ਹੋਵੇਗਾ ਪਿੰਡਾਂ ਦੇ ਛੱਪੜਾਂ ਦਾ ਵਿਕਾਸ  

(ਰਾਜਨ ਮਾਨ) ਅੰਮ੍ਰਿਤਸਰ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਹੱਦੀ ਖੇਤਰ ਦੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ, ਧੰਗਈ ਅਤੇ ਰੂੜੇਵਾਲਾ ’ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ 80 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਥਾਪਰ ਮਾਡਲਾਂ ’ਤੇ ਕੰਮ ਦੀ ਸ਼ੁਰੂਆਤ ਕੀਤੀ ਗਈ। Amritsar News

ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ’ਚ ਤੇਜ਼ੀ ਲਿਆਂਦੀ ਜਾਵੇ ਅਤੇ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦੀ ਜੋ ਸਮੱਸਿਆ ਹੈ ਇਸ ਦਾ ਪੱਕਾ ਹੱਲ ਛੱਪੜਾਂ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਯੋਗ ਕੰਮਾਂ ਲਈ ਵਰਤਣਾ ਹੈ ਅਤੇ ਸਾਡੀ ਕੋਸ਼ਿਸ਼ ਰਹੇਗੀ ਕਿ ਹਰੇਕ ਪਿੰਡ ਦੇ ਛੱਪੜ ਨੂੰ ਸਾਫ ਕਰਕੇ ਉਸ ਦਾ ਪਾਣੀ ਖੇਤੀ ਲਈ ਵਰਤੋਂ ਵਿੱਚ ਲਿਆਂਦਾ ਜਾਵੇ।

Amritsar News

 

ਇਹ ਵੀ ਪੜ੍ਹੋ: ਮਲੇਰਕੋਟਲਾ ‘ਚ ਤੇਜ਼ ਮੀਂਹ ਨਾਲ ਹੋਈ ਗੜ੍ਹੇਮਾਰੀ 

ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ ਗੁਰਜੰਟ ਸਿੰਘ ਸੋਹੀ, ਬੀ.ਡੀ.ਪੀ.ਓ ਅਜਨਾਲਾ ਸੁਖਜੀਤ ਸਿੰਘ ਬਾਜਵਾ, ਤਹਿਸੀਲਦਾਰ ਅਜਨਾਲਾ ਜਗਤਾਰ ਸਿੰਘ, ਡੀ.ਐੱਸ.ਪੀ ਰਾਜ ਕੁਮਾਰ, ਪੰਚਾਇਤ ਅਫ਼ਸਰ ਬਲਵਿੰਦਰ ਸਿੰਘ, ਸੰਦੀਪ ਸਿੰਘ ਬਲਾਕ ਪ੍ਰਧਾਨ, ਸਰਪੰਚ ਪ੍ਰਿਥੀਪਾਲ ਸਿੰਘ ਘੋਹਨੇਵਾਲਾ, ਬਲਰਾਜ ਸਿੰਘ, ਕਾਬਲ ਸਿੰਘ ਪਛੀਆ, ਲਾਡੀ ਰੁੜੇਵਾਲ, ਰਸ਼ਪਾਲ ਸਿੰਘ ਮਾਛੀਵਾਹਲਾ, ਗੁਰਨਾਮ ਸਿੰਘ ਸ਼ਹਿਜ਼ਾਦਾ, ਜੱਸਾ ਸਿੰਘ ਧੰਗਈ, ਲਖਵਿੰਦਰ ਸਿੰਘ ਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ। Amritsar News