ਮੰਗਾਂ ਸਬੰਧੀ ਸਮੁੱਚੇ ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਲੋਂ ਦਿੱਤਾ ਧਰਨਾ

ਟਾਵਰ ’ਤੇ ਚੜ੍ਹੇ ਜਸਵੀਰ ਸਿੰਘ ਤੇ ਰਣਜੀਤ ਸਿੰਘ, ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ (ਜਸਵੀਰ ਸਿੰਘ) । ਸੂਬੇ ਭਰ ਦੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਸਬੰਧੀ ਪਿਛਲੇ ਦੋ ਦਿਨਾਂ ਤੋਂ ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਵੱਲੋਂ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰ ਅੱਗੇ ਦੋ ਦਿਨ ਧਰਨਾ ਦੇਣ ਤੋਂ ਬਾਅਦ ਅੱਜ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਵਿਖੇ ਸੂਬੇ ਭਰ ’ਚੋਂ ਇਕੱਠੇ ਹੋਏ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕੱਚੇ ਮੁਲਾਜ਼ਮ ਜਸਵੀਰ ਸਿੰਘ ਤੇ ਰਣਜੀਤ ਸਿੰਘ ਨੇ ਟਾਵਰ ’ਤੇ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਲਗਾਤਾਰ ਸਰਕਾਰ ਭੱਜ ਰਹੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵਿਭਾਗਾਂ ’ਚ ਸਿੱਧੇ ਠੇਕੇ ’ਤੇ ਭਰਤੀ ਬਹੁਤ ਹੀ ਸੀਮਿਤ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਜਦੋਂਕਿ ਸਮੂਹ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲਾ, ਜਲ ਸਪਲਾਈ ਤੇ ਸੈਨੀਟੇਸ਼ਨ, ਪਾਰਵਕੌਮ ਜੋਨ ਬਠਿੰਡਾ, ਪਾਵਰਕੌਮ ਤੇ ਟ੍ਰਾਂਸਕੋ, ਮਨਨਰੇਗਾ, ਵਾਟਰ ਸਪਲਾਈ ਤੇ ਸੀਬਰੇਜ਼ ਬੋਰਡ ਓ. ਬੀ. ਸੀ. (ਕਿਰਤ ਵਿਭਾਗ) ਪਨਬਸ ਰੋਡਵੇਜ਼ ਪੀ. ਆਰ. ਟੀ. ਸੀ. , ਸਿਹਤ ਤੇ ਸਿੱਖਿਆ ਆਦਿ ਵਿਭਾਗਾਂ ’ਚ ਠੇਕਾ ਪ੍ਰਣਾਲੀ, ਆਊਟਸੋਰਸਿੰਗ, ਇਨਲਿਸਟਮੈਂਟ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਸਵਾ ਲੱਖ ਦੇ ਕਰੀਬ ਠੇਕਾ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਦਾਲੀ ਦੀ ਚੱਕੀ ’ਚ ਪਿਸ ਰਹੇ ਹਨ ਪਰ ਸਰਕਾਰ ਥੋੜ੍ਹੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਕੀਤੇ ਵਾਅਦੇ ਦੀ ਖਾਨਾ ਪੂਰਤੀ ਕਰਨਾ ਚਾਹੁੰਦੀ ਹੈ, ਜਿਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਸੂਬੇ ਭਰ ’ਚੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗਾਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਮੋਰਚੇ ਦੇ ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਜੇਕਰ ਸਰਕਾਰ ਨਾ ਇਹ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ