ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਐਸ.ਡੀ.ਐਮ ਦਫ਼ਤਰ ਵਿਖੇ ਧਰਨਾ

ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਐਸ.ਡੀ.ਐਮ ਦਫ਼ਤਰ ਵਿਖੇ ਧਰਨਾ

ਲਹਿਰਾਗਾਗਾ (ਤਰਸੇਮ ਸਿੰਘ ਬਬਲੀ) ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਲਹਿਰਾਗਾਗਾ ਵਿਖੇ ਐਸ.ਡੀ.ਐਮ ਦਫਤਰ ਅੱਗੇ ਰੋਸ ਮੁਜ਼ਾਹਰਾ ਕਰਦੇ ਹੋਏ ਧਰਨਾ ਦਿੱਤਾ ਗਿਆ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਮੰਗ ਪੱਤਰ ਪ੍ਰਧਾਨ ਮੰਤਰੀ ਦੇ ਨਾਮ ਐਸਡੀਐਮ ਲਹਿਰਾਗਾਗਾ ਨੂੰ ਦਿੱਤਾ ਇਹ ਧਰਨਾ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਅਤੇ ਜ਼ਿਲ੍ਹਾ ਆਗੂ ਗੋਪੀ ਗਿਰ ਕੱਲਰ ਭੈਣੀ ਦੀ ਅਗਵਾਈ ਹੇਠ ਦਿੱਤਾ ਗਿਆ ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕਈ ਮਹੀਨਿਆਂ ਤੋਂ ਲੋਕਾਂ ‘ਤੇ ਮੜ੍ਹੇ ਗਏ ਲੋਕਡਾਊਨ ਤੇ ਕਰਫਿਊ ਸਦਕਾ ਖੇਤ ਮਜਦੂਰਾਂ ਸਮੇਤ ਸਮੂਹ ਕਿਰਤੀ ਲੋਕ ਇਸ ਸਮੇਂ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ

ਇਸ ਹਾਲਤ ਵਿੱਚ ਮਾਈਕਰੋ ਫਾਈਨਾਂਸ ਕੰਪਨੀਆਂ ਵੱਲੋਂ ਔਰਤਾਂ ਨੂੰ ਸਵੈ ਰੁਜ਼ਗਾਰ ਦੇ ਨਾਂਅ ਥੱਲੇ ਦਿੱਤੇ ਕਰਜ਼ਿਆਂ ਦੀਆਂ ਜਬਰੀ ਕਿਸ਼ਤਾਂ ਵਸੂਲਣ ਤੇ ਘਰਾਂ ਦਾ ਸਾਮਾਨ ਚੁੱਕਣ ਦੀਆਂ ਧਮਕੀਆਂ ਦੇਣ ਦਾ ਬੇਰਹਿਮ ਅਮਲ ਚਲਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਸਰਕਾਰਾਂ ਵੱਲੋਂ ਵੀ ਲੋਕਾਂ ਦੀ ਬਾਂਹ ਫੜਨ ਦੀ ਥਾਂ ਨਿੱਤ ਦਿਨ ਆਰਥਿਕ ਹੱਲਾ ਤੇਜ਼ ਕੀਤਾ ਜਾ ਰਿਹਾ ਹੈ ਜਿਵੇਂ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਬਿੱਲ 2020  ਲਿਆਉਣ ਅਤੇ ਖੇਤੀ ਖੇਤਰ ‘ਚ ਨਵੇਂ ਆਰਡੀਨੈਂਸ ਜਾਰੀ ਕਰਨਾ ਆਦਿ

ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਰਾਸ਼ਨ ਕਾਰਡਾਂ ਵਿੱਚ ਵੱਡੀ ਪੱਧਰ ਤੇ ਕਟੌਤੀ ਕਰਨਾ, ਬਠਿੰਡਾ ਥਰਮਲ ਦੇ ਅਸਾਸੇ ਵੇਚਣਾ ਅਤੇ ਸੰਘਰਸ਼ ਕਰਨ ਦੇ ਹੱਕ ‘ਤੇ ਪਾਬੰਦੀ ਮੜ੍ਹਨਾ ਬੇਹੱਦ ਅਫ਼ਸੋਸਨਾਕ ਹੈ  ਇਸ ਲਈ ਮੰਗ ਕਰਦੇ ਹਾਂ ਕਿ ਸਰਕਾਰ ਦੁਆਰਾ ਜੋ ਉਪਰੋਕਤ ਕਦਮ  ਜੋ ਲੋਕਾਂ ਖਿਲਾਫ ਚੁੱਕੇ ਗਏ ਹਨ ਇਹ ਵਾਪਸ ਲਏ ਜਾਣ ਅਤੇ ਉਹਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ