Faridkot News: ਮਜ਼ਦੂਰ ਮੰਗਾਂ ਸੰਬੰਧੀ ਵਿਧਾਨ ਸਭਾ ਸਪੀਕਰ ਦੇ ਘਰ ਮੂਹਰੇ ਖੇਤ ਮਜਦੂਰਾਂ ਵੱਲੋਂ ਦਿੱਤਾ ਧਰਨਾ

Faridkot-News
Faridkot News: ਮਜ਼ਦੂਰ ਮੰਗਾਂ ਸੰਬੰਧੀ ਵਿਧਾਨ ਸਭਾ ਸਪੀਕਰ ਦੇ ਘਰ ਮੂਹਰੇ ਖੇਤ ਮਜਦੂਰਾਂ ਵੱਲੋਂ ਦਿੱਤਾ ਧਰਨਾ

ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਲਈ ਇਲਜ਼ਾਮ | Faridkot News

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਜ਼ਿਲ੍ਹਾ ਫਰੀਦਕੋਟ ਇਕਾਈ ਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕੋਟਕਪੂਰਾ ਚ ਪੰਜਾਬ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਮੂਹਰੇ ਧਰਨਾ ਦਿੱਤਾ। ਜੱਥੇਬੰਦੀ ਨੇ ਰੁਜ਼ਗਾਰ ਗਾਰੰਟੀ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟਾਂ ਦੇਣ, ਪੈਨਸ਼ਨਾਂ ਦੀ ਰਾਸ਼ੀ ਵਧਾ ਕੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ,ਚੋਣ ਗਰੰਟੀ ਮੁਤਾਬਕ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਡਿੱਪੂਆਂ ‘ਤੇ ਦੇਣ ਅਤੇ ਕਾਲਜਾਂ ਚ ਦਾਖ਼ਲ ਹੋਣ ਵਾਲੇ ਐਸ ਸੀ ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਵਸੂਲਣਾ ਬੰਦ ਕਰਨ ਆਦਿ ਮੰਗਾਂ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ਼ ਜਤਾਇਆ।

ਇਹ ਵੀ ਪੜ੍ਹੋ: Agniveer : ਅਗਨੀਵੀਰ ਨੇ ਆਗਰਾ ਦੇ ਹਵਾਈ ਸੈਨਾ ਸਟੇਸ਼ਨ ’ਤੇ ਚੁੱਕਿਆ ਖੌਫ਼ਨਾਕ ਕਦਮ

ਇਸ ਮੌਕੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਬੇ-ਜ਼ਮੀਨੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਲਟਾ ਲਗਾਤਾਰ ਮਜ਼ਦੂਰ ਵਿਰੋਧੀ ਫ਼ੈਸਲੇ ਲਾਗੂ ਕਰਕੇ ਮਨਰੇਗਾ ਦੇ ਕੰਮ ਨੂੰ ਘਟਾਇਆ ਜਾ ਰਿਹਾ ਹੈ, ਸਸਤਾ ਰਾਸ਼ਨ ਦੇਣ ਵਰਗੀਆਂ ਸਕੀਮਾਂ, ਕੁਆਪਰੇਟਿਵ ਸੁਸਾਇਟੀਆਂ ਚ ਗੈਰ-ਜਰਾਇਤੀ ਮੈਂਬਰ ਬਣਨ ਤੇ ਰੋਕਾਂ ਅਤੇ ਕਰਜ਼ ਦੇਣਾ ਬੰਦ ਕਰ ਦਿੱਤਾ ਹੈ। Faridkot News

ਸਸਤੇ ਕਰਜ਼ਾ ਮਿਲਣਾ ਵੀ ਬਿਲਕੁੱਲ ਹੀ ਬੰਦ ਕਰ ਦਿੱਤਾ ਹੈ। ਉਹਨਾਂ ਆਖਿਆ ਕਿ ਆਪ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਦੇ ਨਾਂਅ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਾਉਣ ਕਾਰਨ ਮਜ਼ਦੂਰਾਂ ਦੇ ਹੋਏ ਰੁਜ਼ਗਾਰ ਉਜਾੜੇ ਦੇ ਕੋਈ ਬਦਲਵੇਂ ਪ੍ਰਬੰਧ ਨਹੀਂ ਕੀਤੇ ਗਏ, ਗੜੇਮਾਰੀ ਕਾਰਨ ਕਣਕ ਦੇ ਹੋਏ ਨੁਕਸਾਨ ਸਬੰਧੀ ਜ਼ਾਰੀ ਕੀਤੇ ਮੁਆਵਜ਼ੇ ਚੋਂ ਮਜ਼ਦੂਰਾਂ ਨੂੰ ਦਿੱਤਾ ਜਾਣ ਵਾਲਾ ਦਸ ਫੀਸਦੀ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ, ਨਾ ਹੀ ਚੋਣ ਵਾਅਦੇ ਮੁਤਾਬਕ ਪੈਨਸ਼ਨਾਂ ਦੀ ਰਾਸ਼ੀ ‘ਚ ਕੋਈ ਵਾਧਾ ਕੀਤਾ ਗਿਆ। ਉਹਨਾਂ ਆਖਿਆ ਕਿ ਮਨਰੇਗਾ ‘ਚ ਕੰਮ ਸ਼ੁਰੂ ਕਰਨ ਵਾਲੀ ਫਸਟ ਲੋਕੇਸ਼ਨ ਵਾਲੀ ਥਾਂ ਤੋਂ ਹੀ ਹਰ ਰੋਜ਼ ਦੋ ਵਾਰ ਹਾਜ਼ਰੀ ਲਾਉਣ ਦੇ ਫਰਮਾਨ ਜਾਰੀ ਕਰਕੇ ਮਨਰੇਗਾ ਵਰਕਰਾਂ ਨੂੰ ਅਤਿ ਦੀ ਗਰਮੀ ‘ਚ ਕਈ ਕਈ ਕਿਲੋਮੀਟਰ ਤੁਰ ਕੇ ਜਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।