ਆਈਟੀਆਈ ਚੌਂਕ ’ਚ ਲਾਇਆ ਧਰਨਾ, ਕੀਤਾ ਰੋਡ ਜਾਮ

Sunam ITI
ਸੁਨਾਮ: ਆਈਟੀਆਈ ਚੌਕ ਵਿਖੇ ਜਥੇਬੰਦੀ ਦੇ ਲੋਕ ਧਰਨਾ ਦਿੰਦੇ ਹੋਏ।

ਕਲੋਨੀ ’ ਪਲਾਟ ਨੂੰ ਲੈ ਕੇ ਚੱਲ ਰਿਹਾ ਹੈ ਵਿਵਾਦ

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਅੱਜ ਸਥਾਨਕ ਸ਼ਹਿਰ ਦੇ ਆਈਟੀਆਈ ਚੌਕ ਵਿਖੇ ਨਾਰੀ ਏਕਤਾ ਜ਼ਬਰ ਵਿਰੋਧੀ ਫਰੰਟ ਜਥੇਬੰਦੀ ਵੱਲੋਂ ਦੁਪਹਿਰ ਦੇ ਸਮੇਂ ਧਰਨਾ ਲਗਾ ਕੇ ਰੋਡ ਜਾਮ ਜਾਮ ਕਰ ਦਿੱਤਾ। ਜਾਣਕਾਰੀ ਮੁਤਾਬਕ ਸਥਾਨਕ ਸ਼ਹਿਰ ਦੀ ਇੱਕ ਕਲੋਨੀ ਵਿਚ ਕਿਸੇ ਪਲਾਟ ਦੇ ਮਾਮਲੇ ਨੂੰ ਲੈ ਕੇ ਇਹ ਧਰਨਾ ਲਗਾਇਆ ਗਿਆ ਸੀ।

ਇਸ ਮੌਕੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਆ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਉਪਰੰਤ ਜੋ ਵੀ ਨਿਕਲ ਕੇ ਸਾਹਮਣੇ ਆਵੇਗਾ ਉਸ ਮੁਤਾਬਕ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਜਿਸ ਉਪਰੰਤ ਧਰਨਾਕਾਰੀਆਂ ਵੱਲੋਂ ਧਰਨਾ ਚੱਕਿਆ ਗਿਆ। ਇਸ ਮੌਕੇ ਸਿਟੀ ਥਾਣਾ ਮੁਖੀ ਸੁਖਦੇਵ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here