ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News ਜਮੀਨ ਪ੍ਰਾਪਤ ਸ...

    ਜਮੀਨ ਪ੍ਰਾਪਤ ਸੰਘਰਸ਼ ਕਮੇਟੀ ਵੱਲੋਂ ਮੋਤੀ ਮਹਿਲਾਂ ਨੇੜੇ ਧਰਨਾ

     

    18 ਅਗਸਤ ਨੂੰ ਹੋਵੇਗੀ ਮੀਟਿੰਗ

    ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਫੁਹਾਰਾ ਚੌਂਕ ਤੋਂ ਇਕੱਠੇ ਹੋ ਕੇ ਮੋਤੀ ਮਹਿਲ ਵੱਲ ਮਾਰਚ ਕੀਤਾ ਗਿਆ। ਤਪਦੀ ਸੜਕ ਉੱਪਰ ਕਈ ਘੰਟੇ ਬੈਠੇ ਮੁਜ਼ਾਹਰਾਕਾਰੀਆਂ ਨੇ ਮੋਤੀ ਮਹਿਲਾਂ ਵੱਲ ਜਾਂਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਜਾਮ ਰੱਖਿਆ ਗਿਆ। ਇਸ ਦਰਮਿਆਨ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੇ ਕਈ ਦੌਰ ਚੱਲੇ। ਮਜ਼ਦੂਰ ਇਸ ਗੱਲ ਉਪਰ ਅੜੇ ਰਹੇ ਕਿ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਕੋਈ ਐਲਾਨ ਕਰੇ ਜਿਸ ਦੇ ਚੱਲਦਿਆਂ ਸਹਿਕਾਰੀ ਸਭਾਵਾਂ ਦੇ ਜੋਨਲ ਰਜਿਸਟਰਾਰ ਨੇ ਮੌਕੇ ’ਤੇ ਆ ਕੇ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਬਿਨਾ ਸ਼ਰਤ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਉਣ ਦਾ ਮੌਕੇ ’ਤੇ ਐਲਾਨ ਕਰਦਿਆਂ ਇਸ ਦਾ ਲਿਖਤੀ ਪੱਤਰ ਆਗੂਆਂ ਨੂੰ ਸੌਪਿਆ।

    ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਨ ਨਾਲ ਜਿੱਥੇ ਗਲਤ ਅਤੇ ਬੇਜ਼ਮੀਨੇ ਲੋਕ ਮਾਈਕ੍ਰੋਫਾਇਨਾਂਸ ਕੰਪਨੀਆਂ ਦੀ ਕੀਤੀ ਜਾ ਰਹੀ ਲੁੱਟ ਦੇ ਚੁੰਗਲ ਵਿੱਚੋਂ ਬਾਹਰ ਆਉਣਗੇ ਉਥੇ ਦਲਿਤ ਸਵੈਮਾਣ ਦੀ ਵੀ ਜਿੱਤ ਹੋਈ ਹੈ। ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੀ ਜਾਤ ਕਾਰਨ ਹੀ ਮੈਂਬਰ ਨਹੀਂ ਬਣਾਇਆ ਜਾਂਦਾ ਸੀ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਵਿੱਚੋਂ ਦਲਿਤਾਂ ਨੂੰ ਆਪਣੇ ਹਿੱਸੇ ਦੀ ਜ਼ਮੀਨ ਲੈਣ ਲਈ ਹਰ ਸਾਲ ਝੂਠੇ ਪਰਚਿਆਂ ਅਤੇ ਕੁੱਟਮਾਰ ਦਾ ਸਾਹਮਣਾ ਕਰਨਾ ਪੈਂਦਾ ਹੈ

    ਨਜ਼ੂਲ ਸੁਸਾਇਟੀ ਦੀਆਂ ਜਮੀਨਾਂ ਦੇ ਸਾਰੇ ਪੈਸੇ ਸਰਕਾਰ ਨੂੰ ਭਰਨ ਤੋਂ ਬਾਅਦ ਵੀ ਮਾਲਕੀ ਹੱਕ ਲੈਣ ਲਈ ਤੀਹ ਪਰਸੈਂਟ ਪੈਸੇ ਭਰਨ ਦੀ ਸ਼ਰਤ ਲਗਾਈ ਗਈ ਹੈ। ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਦੇਣ ਦਾ ਵਾਅਦਾ ਕਰਨ ਤੋਂ ਬਾਅਦ ਵੀ ਸੱਤਾ ਵਿੱਚ ਆਈ ਸਰਕਾਰ ਨੇ ਉਨ੍ਹਾਂ ਨੂੰ ਪਲਾਟ ਦੇਣ ਤੋਂ ਟਾਲਾ ਵੱਟਿਆ ਹੈ ਭੂਮੀ ਸੁਧਾਰ ਕਾਨੂੰਨ ਨੂੰ ਲਾਗੂ ਕਰਨ ਦੀ ਬਜਾਏ ਉਸ ਨੂੰ ਮਜਬੂਤ ਕਰਨ ਵਾਲੇ ਪਾਸੇ ਕਦਮ ਵਧਾਏ ਹਨ ਲਾਲ ਕਿਰਨ ਦਰਾਂ ਦੇ ਮਕਾਨਾਂ ਦੇ ਮਾਲਕੀ ਹੱਕ ਨੂੰ ਕੈਬਨਿਟ ਵਿੱਚ ਪਾਸ ਕਰਨ ਤੋਂ ਬਾਅਦ ਵੀ ਥੱਲੇ ਲਾਗੂ ਨਹੀਂ ਕੀਤਾ ਗਿਆ।

    ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਹਜਾਰਾਂ ਦੀ ਗਿਣਤੀ ਵਿਚ ਆਏ ਦਲਿਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ ਅਤੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਧਮਕੀ ਦੇਣ ਤੋਂ ਬਾਅਦ ਪ੍ਰਸ਼ਾਸਨ ਨੇ ਸਹਿਕਾਰੀ ਸਭਾਵਾਂ ਵਿੱਚ ਮੈਂਬਰ ਬਣਾਉਣ ਦਾ ਮੌਕੇ ਤੇ ਲਿਖਤੀ ਪੱਤਰ ਜਾਰੀ ਕੀਤਾ ਅਤੇ ਇਨ੍ਹਾਂ ਰਹਿੰਦੀਆਂ ਮੰਗਾਂ ਦੇ ਹੱਲ ਲਈ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ ਅਤੇ ਮੰਗਾਂ ਨਾਲ ਸਬੰਧਤ ਵਿਭਾਗ ਦੇ ਸਕੱਤਰਾਂ ਦੇ ਪੈਨਲ ਨਾਲ 18 ਅਗਸਤ ਨੂੰ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਦਿੱਤਾ।

    ਇਸ ਮੌਕੇ ਧਰਨੇ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਜੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਜਸਵੰਤ ਸਿੰਘ ਖੇੜੀ ਗੁਰਵਿੰਦਰ ਸਿੰਘ ਬੌੜਾਂ ਧਰਮਪਾਲ ਨੂਰਖੇੜੀਆਂ ਧਰਮਵੀਰ ਹਰੀਗੜ੍ਹ ਪ੍ਰਸਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ