ਪੰਜਾਬ ਭਵਨ ਵਿਖੇ ਅਕਾਲੀ ਦਲ ਨੇ ਲਾਇਆ ਧਰਨਾ

Akali Dal

ਪੰਜਾਬ ਭਵਨ ‘ਚ ਆਉਣ ਤੋਂ ਰੋਕਿਆ, ਅਕਾਲੀ ਆਗੂਆਂ ਵੱਲੋਂ ਹੰਗਾਮਾ
ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਵਿਧਾਨ ਸਭਾ ਦਾ ਉਚੇਚਾ ਇਜਲਾਸ

ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋ ਚੁੱਕਿਆ। ਇਜਲਾਸ ‘ਚ ਹਿੱਸਾ ਲੈਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂ ਪਹੁੰਚੇ ਹਨ ਪਰ ਅਕਾਲੀ ਦਲ ਦੇ ਆਗੂਆਂ ਨੂੰ ਪੰਜਾਬ ਭਵਨ ‘ਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਜਿਸ ਕਾਰਨ ਅਕਾਲੀ ਦਲ ਆਗੂਆਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।

Akali Dal

 ਅਕਾਲੀ ਦਲ ਦੇ ਆਗੂ ਪੰਜਾਬ ਭਵਨ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪੰਜਾਬ ਵਿਧਾਨ ਸਭਾ ਇਜਲਾਸ ‘ਚ ਨਾ ਜਾਣ ‘ਤੇ ਅਕਾਲੀ ਆਗੂਆਂ ਨੇ ਧਰਨਾ ਲਾ ਦਿੱਤਾ ਹੈ। ਅਕਾਲੀ ਆਗੂ ਲਗਾਤਾਰ ਅੰਦਰ ਜਾਣ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਨੂੰ ਭਵਨ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਜਿਸ ਦਾ ਅਕਾਲੀ ਆਗੂ ਪੂਰੇ ਜ਼ੋਰਾਂ-ਸ਼ੌਰਾਂ ਨਾਲ ਵਿਰੋਧ ਕਰ ਰਹੇ ਹਨ ਤੇ ਅੰਦਰ ਜਾਣ ਦੀ ਜਿੱਦ ‘ਤੇ ਅੜੇ ਹੋਏ ਹਨ।  ਅਕਾਲੀ ਦਲ ਦੇ ਵਿਧਾਇਕ ਅੱਜ ਵੱਖਰੇ ਅੰਦਾਜ਼ ‘ਚ ਟਰੈਕਟਰਾਂ ‘ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ। ਅਕਾਲ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਕਈ ਹੋਰ ਅਕਾਲੀ ਵਿਧਾਇਕਾਂ ਟਰੈਕਟਰਾਂ ‘ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ। ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਗਿਆ ਹੈ। ਇਸ ਦੌਰਾਨ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕੀਤੀਆਂ ਗਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.