ਢੀਂਡਸਾ ਪਿਓ ਪੁੱਤ ਅਕਾਲੀ ਦਲ ‘ਚੋਂ ਮੁਅੱਤਲ
ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਚੱਲੀ ਮੈਰਾਥਨ ਮੀਟਿੰਗ ਦੌਰਾਨ ਕੋਰ ਕਮੇਟੀ ਵੱਲੋਂ ਅਕਾਲੀ ਦਲ ਦੇ ਬਾਗੀ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਹੈ ਇਸ ਦੌਰਾਨ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਦੋ ਹਫਤਿਆਂ ਦਾ ਸਮਾਂ ਦਿੰਦਿਆਂ ਆਪਣਾ ਜਵਾਬ ਦੇਣ ਲਈ ਵੀ ਕਿਹਾ ਗਿਆ ਹੈ ਜਾਣਕਾਰੀ ਅਨੁਸਾਰ ਕੋਰ ਕਮੇਟੀ ਦੀ ਇਹ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਕੋਰ ਕਮੇਟੀ ਵੱਲੋਂ ਫ਼ੈਸਲਾ ਲੈਂਦਿਆਂ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰ ਦਿੱਤਾ ਹੈ ਇਸ ਮੀਟਿੰਗ ‘ਚ 2022 ‘ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਕਿਵੇਂ ਤਿਆਰ ਕਰਨਾ ਹੈ ਇਸ ‘ਤੇ ਵੀ ਚਰਚਾ ਕੀਤੀ ਗਈ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਹੀ ਜਾਣਕਾਰੀ ਦਿੱਤੀ ਗਈ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ ਇਕਾਈ ਦੀ ਮੀਟਿੰਗ ਹੋਈ ਸੀ
ਜਿਸ ਵਿੱਚ ਸੰਗਰੂਰ ਇਕਾਈ ਦੇ ਅਕਾਲੀ ਦਲ ਦੇ ਆਗੂਆਂ ਵੱਲੋਂ ਮਤਾ ਪਾ ਕੇ ਇਹ ਮੰਗ ਕੀਤੀ ਗਈ ਸੀ ਕਿ ਦੋਵੇਂ ਢੀਂਡਸਿਆਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਜ਼ਿਲ੍ਹਾ ਸੰਗਰੂਰ ਦੇ ਅਜਰਬਰ ਹਨ ਉਨ੍ਹਾਂ ਦੀ ਅਗਵਾਈ ਵਿੱਚ ਹੀ ਇਹ ਸੰਗਰੂਰ ਜ਼ਿਲ੍ਹੇ ਦੀ ਮੀਟਿੰਗ ਹੋਈ ਸੀ ਦੱਸਣਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ ਕੋਰ ਕਮੇਟੀ ਦੇ ਵੀ ਮੈਂਬਰ ਹਨ ਤੇ ਅੱਜ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਮਲੂਕਾ ਵੱਲੋਂ ਉਕਤ ਮਤੇ ਨੂੰ ਪੇਸ਼ ਕੀਤਾ ਗਿਆ ਜਿਸ ਦੌਰਾਨ ਕੋਰ ਕਮੇਟੀ ਵੱਲੋਂ ਫ਼ੈਸਲਾ ਲੈਂਦਿਆਂ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।