ਸਾਡੇ ਨਾਲ ਸ਼ਾਮਲ

Follow us

14.5 C
Chandigarh
Saturday, January 31, 2026
More
    Home ਸੂਬੇ ਪੰਜਾਬ ਛੁੱਟੀ ਆਏ ਫੌਜੀ...

    ਛੁੱਟੀ ਆਏ ਫੌਜੀ ਦੀ ਸੰਖੇਪ ਬਿਮਾਰੀ ਦੌਰਾਨ ਮੌਤ, ਇਲਾਕੇ ’ਚ ਸੋਗ ਦੀ ਲਹਿਰ

    Sad-News
    ਮ੍ਰਿਤਕ ਹੌਲਦਾਰ ਜਗਤਾਰ ਸਿੰਘ ਦੀ ਫਾਇਲ ਫੋਟੋ।

    (ਰਵੀ ਗੁਰਮਾ) ਸ਼ੇਰਪੁਰ । ਫਰੂਟ ਵਿਕਰੇਤਾ ਨਿਰੰਜਨ ਸਿੰਘ ਖੇੜੀ ਵਾਲੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਛੁੱਟੀ ਆਏ ਸਪੁੱਤਰ ਹੌਲਦਾਰ ਜਗਤਾਰ ਸਿੰਘ ਦੀ ਸੰਖੇਪ ਬਿਮਾਰੀ ਦੇ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਗਤਾਰ ਸਿੰਘ ਜੋ ਕਿ ਇੰਜੀਨੀਅਰ ਰੈਜੀਮੈਂਟ ਵਿੱਚ ਸੇਵਾ ਨਿਭਾ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਘਰੇਲੂ ਸਮਾਗਮ ਵਿੱਚ ਹਿੱਸਾ ਲੈਣ ਲਈ 10 ਦਿਨ ਦੀ ਛੁੱਟੀ ਆਇਆ ਸੀ। Sad News

    ਜਗਤਾਰ ਸਿੰਘ ਨੂੰ ਪੇਟ ਵਿੱਚ ਤਕਲੀਫ ਹੋਣ ਤੇ ਬਠਿੰਡਾ ਹਸਪਤਾਲ ਵਿਖੇ ਲਿਜਾਇਆ ਗਿਆ । ਜਿੱਥੇ ਬੀਤੀ ਰਾਤ 7 ਵਜੇ ਦੇ ਕਰੀਬ ਉਸਦੀ ਮੌਤ ਹੋ ਗਈ । ਜਿਸ ਦੀ ਖਬਰ ਸੁਣਦਿਆਂ ਹੀ ਪਰਿਵਾਰ ਵਿੱਚ ਮਾਤਮ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਨੇ ਅੱਜ ਵਾਪਸ ਆਪਣੀ ਡਿਊਟੀ ’ਤੇ ਪਰਤਣਾ ਸੀ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਜਿੱਥੇ ਵੱਡੀ ਗਿਣਤੀ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। Sad News

    ਇਹ ਵੀ ਪੜ੍ਹੋ: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

    ਉਨ੍ਹਾਂ ਦੀ ਬੇਵਕਤੀ ਮੌਤ ’ਤੇ ਆਪ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਸਾਬਕਾ ਵਿਧਾਇਕ ਰਾਜ ਸਿੰਘ ਖੇੜੀ , ਕਰਨਲ ਮਾਲਮਿੰਦਰ ਸਿੰਘ ਗਿੱਲ , ਹੌਲਦਾਰ ਦਰਸ਼ਨ ਸਿੰਘ , ਪ੍ਰਗਟ ਸਿੰਘ , ਦੀਪਕ ਕੁਮਾਰ ਧਾਵਾ, ਸਾਬਕਾ ਸਰਪੰਚ ਰਣਜੀਤ ਸਿੰਘ ਧਾਲੀਵਾਲ , ਮਾਸਟਰ ਹਰਬੰਸ ਸਿੰਘ ਸ਼ੇਰਪੁਰ ਆਦਿ ਤੋਂ ਇਲਾਵਾ ਨਗਰ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

    LEAVE A REPLY

    Please enter your comment!
    Please enter your name here