ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਰੋਜ਼ਾਨਾ ਮਿਲਣਗੇ ਡੀਆਈਜੀ ਭੁੱਲਰ

Patiala News

ਕਿਹਾ, ਕੋਈ ਵੀ ਨਾਗਰਿਕ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਦਫਤਰ ਵਿਖੇ ਮਿਲਣ ਲਈ ਆ ਸਕੇਗਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦੇ ਆਦੇਸ਼ਾਂ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਨਾਗਰਿਕਾਂ ਨੂੰ ਮਿਲਣ ਤੇ ਜਨਤਕ ਸ਼ਿਕਾਇਤਾਂ ਸੁਣਨ ਲਈ ਹਰ ਕੰਮ ਕਾਜ ਵਾਲੇ ਦਿਨ ਆਪਣੇ ਦਫਤਰ ਵਿੱਚ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਮਿਲਣਗੇ। Patiala News

ਇਹ ਵੀ ਪੜ੍ਹੋ: ਅਚਾਨਕ ਪਤਨੀ ਹੋ ਗਈ ਲਾਪਤਾ, ਪਤੀ ਨੇ ਲੱਭਿਆ ਤਾਂ 16 ਫੁੱਟ ਲੰਬੇ ਅਜਗਰ ਦੇ ਪੇਟ ‘ਚ ਮਿਲੀ !

ਡੀਆਈਜੀ ਭੁੱਲਰ ਨੇ ਕਿਹਾ ਕਿ ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਨੂੰ ਨਿਜੀ ਤੌਰ ‘ਤੇ ਉਨ੍ਹਾਂ ਦੇ ਦਫਤਰ ਵਿਖੇ ਆ ਕੇ ਬੇਝਿਜਕ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਤੱਕ ਪਹੁੰਚ ਕਰਨਾ ਪੁਲਿਸਿੰਗ ਦਾ ਅਹਿਮ ਹਿੱਸਾ ਹੈ ਤੇ ਮਜ਼ਬੂਤ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਪੁਲਿਸ ਲਗਾਤਾਰ ਯਤਨਸ਼ੀਲ ਹੈ।

LEAVE A REPLY

Please enter your comment!
Please enter your name here