ਕਿਸਾਨ ਅੰਦੋਲਨ ਦੀ ਹਿਮਾਇਤ ‘ਚ ਡੀਆਈਜੀ ਲਖਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
ਬਠਿੰਡਾ। ਪੰਜਾਬ ਜੇਲ੍ਹ ਮਹਿਕਮੇ ਦੇ ਡੀ. ਆਈ. ਜੀ. ਲਖਮਿੰਦਰ ਸਿੰਘ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫ਼ੇ ‘ਚ ਡੀ. ਆਈ. ਜੀ. ਨੇ ਲਿਖਿਆ ਹੈ ਕਿ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਇਨ੍ਹਾਂ ਠੰਡੀਆਂ ਰਾਤਾਂ ਵਿਚ ਖੁੱਲ੍ਹੇ ਅਸਮਾਨ ਹੇਠ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਮੈਂ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਇਹ ਸਮਝਦਾ ਹਾਂ ਕਿ ਮੈਨੂੰ ਵੀ ਉਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ।
ਇਸ ਕਰਕੇ ਮੈਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਫਾਰਗ ਕੀਤਾ ਜਾਵੇ। ਇਸ ਤੋਂ ਇਲਾਵਾ ਡੀ. ਆਈ. ਜੀ. ਲਖਮਿੰਦਰ ਸਿੰਘ ਜਾਖੜ ਨੇ ਡਿਊਟੀ ਤੋਂ ਫਾਰਗ ਹੋਣ ਲਈ ਆਪਣੀ ਤਿੰਨ ਮਹੀਨੇ ਦੀ ਤਨਖਾਹ ਅਤੇ ਹੋਰ ਭੱਤੇ ਜਮ੍ਹਾਂ ਕਰਾਉਣ ਦੀ ਵੀ ਗੱਲ ਕੀਤੀ ਹੈ ਤਾਂ ਕਿ ਕਿਸੇ ਪ੍ਰਕਾਰ ਦੀ ਕਨੂੰਨੀ ਅੜਚਣ ਅਸਤੀਫ਼ਾ ਮਨਜ਼ੂਰ ਕਰਨ ਵਿਚ ਨਾ ਆਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.