ਬੰਗਲੁਰੂ ‘ਚ ਧਰਨੇ ‘ਤੇ ਬੈਠੇ ਦਿੱਗਵਿਜੈ ਨੂੰ ਕੀਤਾ ਗ੍ਰਿਫ਼ਤਾਰ
ਬੰਗਲੁਰੂ (ਏਜੰਸੀ)। ਬੰਗਲੁਰੂ ਪੁਲਿਸ ਨੇ ਬੁੱਧਵਾਰ ਨੂੰ ਇੱਥੇ ਇੱਕ ਰਿਜ਼ੋਰਟ ਦੇ ਨੇੜੇ ਧਰਨਾ (protest) ਦੇ ਰਹੇ ਕਾਂਗਰਸ ਦੇ ਸੀਨੀਅਰ ਨੇਤਾ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿੱਗਵਿਜੈ ਸਿੰਘ Digvijay Singh ਨੂੰ ਗ੍ਰਿਫ਼ਤਾਰ Arrested ਕਰ ਲਿਆ। ਇਸ ਘਟਨਾਕ੍ਰਮ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਸ੍ਰੀ ਸਿੰਘ ਨੇ ਰਮਾਨਾ ਰਿਜ਼ੋਰਟ’ਚ ਦਾਖ਼ਲ ਹੋਣ ਦਾ ਯਤਨ ਕੀਤਾ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲਿਸ ਨਾਲ ਉਨ੍ਹਾਂ ਦੀ ਤਕਰਾਰ ਹੋ ਗਈ ਅਤੇ ਉਨ੍ਹਾਂ ਨੇ ਉੱਥੋਂ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ। ਕਾਂਗਰਸੀ ਨੇਤਾ ਉਸ ਪੁਲਿਸ ਅਧਿਕਾਰੀ ਦੇ ਖਿਲਾਫ਼ ਧਰਨੇ ‘ਤੇ ਬੈਠ ਗਏ, ਜਿਨ੍ਹਾਂ ਨੇ ਦੱਸਿਆ ਕਿ ਕੋਈ ਵੀ ਕਾਂਗਰਸੀ ਵਿਧਾਇਕ ਉਨ੍ਹਾਂ ਨੂੰ ਨਹੀਂ ਮਿਲਿਆ ।
ਬਾਅਦ ‘ਚ ਪੁਲਿਸ ਨੇ ਸ੍ਰੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨ ਦੌਰਾਨ ਮੌਕੇ ‘ਤੇ ਮੌਜ਼ੂਦ ਕਰਨਾਟਕ ਦੇ ਇੱਕ ਵਿਧਾਇਕ ਅਤੇ ਬਹੁਤ ਸਾਰੇ ਸਥਾਨਕ ਕਾਂਗਰਸੀ ਵਰਕਰਾਂ ਨੂੰ ਵੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਦੇ ਸਾਬਕਾ ਕਾਂਗਰਸੀ ਨੇਤਾ ਜਿਓਤੀਰਾਦਿੱਤਿਆ ਸਿੰਧੀਆ ਦੇ ਸਮੱਰਥਕ 21 ਵਿਧਾਇਕ ਇੱਥੇ ਰਿਜ਼ੋਰਟ ‘ਚ ਰੁਕੇ ਹੋਏ ਹਨ, ਜਿਨਾਂ੍ਹ ਨੇ ਅਸਤੀਫ਼ਾ ਦੇ ਦਿੱਤਾ ਹੈ ਪਰ ਵਿਧਾਨ ਸਭਾ ਸਪੀਕਰ ਪੀਐੱਨ ਪ੍ਰਜਾਪਤੀ ਨੇ ਅਜੇ ਤੱਕ ਅਸਤੀਫ਼ੇ ਮਨਜ਼ਰੂਰ ਨਹੀਂ ਕੀਤੇ ਹਨ। ਬਾਗੀ ਵਿਧਾਇਕਾਂ ਨੇ ਅਸਤੀਫ਼ੇ ਤੋਂ ਬਾਅਦ ਸੂਬੇ ‘ਚ ਸ੍ਰੀ ਕਮਲਨਾਥ ਦੀ ਅਗਵਾਈ ਵਾਲੀ ਸਰਕਾਰ ਖਤਰੇ ‘ਚ ਹੈ ਅਤੇ ਰਾਜਪਾਲ ਲਾਲਜੀ ਟੰਡਨ ਨੇ ਮੁੱਖ ਮੰਤਰੀ ਨੂੰ ਸਦਨ ‘ਚ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੂਜੇ ਪਾਸੇ ਕਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਸ੍ਰੀ ਪ੍ਰਜਾਪਤੀ ਨੇ ਸਾਵਧਾਨੀ ਦੇ ਤੌਰ ‘ਤੇ ਸਦਨ ਦੀ ਕਾਰਵਾਈ 26 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਸਪੀਕਰ ਦੇ ਇਸ ਫੈਸਲੇ ਦੇ ਖਿਲਫਾ ਅਤੇ ਸਦਨ ‘ਚ ਬਹੁਮਤ ਪ੍ਰੀਖਣ ਤੁਰੰਤ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਮਾਣਯੋਗ ਸੁਪਰੀਮ ਕੋਰਟ ‘ਚ ਪਟੀਸ਼ਨ ਲਾਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।